Tuesday, March 17, 2026

ਯੂਨੀਵਰਸਿਟੀ ਵਿਖੇ ਲਾਇਬ੍ਰੇਰੀ ਐਂਡ ਇਨਫਰਮੇਸ਼ਨ ਸਬੰਧੀ ਵਿਸ਼ੇਸ਼ ਲੈਕਚਰਾਂ ਦਾ ਆਯੋਜਨ

ਅੰਮ੍ਰਿਤਸਰ, 17 ਅਪ੍ਰੈਲ (ਰੋਮਿਤ ਸ਼ਰਮਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਇਬ੍ਰੇਰੀ ਐਂਡ ਇਨਫਰਮੇਸ਼ਨ ਵਿਭਾਗ ਵੱਲੋਂ ਦੋ ਵਿਸ਼ੇਸ਼ ਲੈਕਚਰਾਂ ਦਾ ਆਯੋਜਨ ਵਿਭਾਗ ਦੇ ਲੈਕਚਰ ਹਾਲ ਵਿਚ ਕੀਤਾ ਗਿਆ।
ਯੂਨੀਵਰਸਿਟੀ ਆਫ ਬੁੱਧਇਜ਼ਮ ਐਂਡ ਪਾਲੀ, ਸ੍ਰੀਲੰਕਾ ਦੇ ਸਾਬਕਾ ਲਾਇਬ੍ਰੇਰੀਅਨ ਪ੍ਰੋ. ਜੇ.ਏ. ਅਮਰਾਵੀਰਾ ਵੱਲੋਂ ਇਹ ਭਾਸ਼ਣ ਦਿੱਤੇ ਗਏ। ਉਨ੍ਹਾਂ ਆਪਣੇ ਭਾਸ਼ਣਾਂ ਦੌਰਾਨ ਇੰਟਰਨੈੱਟ ਅਤੇ ਆਨਲਾਈਨ ਸਰਚਿੰਗ ਸਹੂਲਤਾਂ ਤੇ ਨੀਤੀਆਂ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ। ਉਨ੍ਹਾਂ ਵਿਦਿਆਰਥੀਆਂ  ਨੂੰ ਡਿਜ਼ੀਟਲ ਲਾਇਬ੍ਰੇਰੀਆਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਸਹੂਲਤ ਨੂੰ ਵਿਦਿਆਰਥੀਆਂ ਵੱਲੋਂ ਵੱਧ ਤੋਂ ਵੱਧ ਇਸਤੇਮਾਲ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਉਨ੍ਹਾਂ ਵਿਸ਼ਵ ਦੀਆਂ ਹੋਰ ਖੋਜ ਸੰਸਥਾਵਾਂ ਵੱਲੋਂ ਕੀਤੇ ਜਾ ਰਹੇ ਖੋਜ ਕਾਰਜਾਂ ਬਾਰੇ ਜਾਣਕਾਰੀ ਮਿਲ ਸਕੇ।
ਇਸ ਮੌਕੇ ਵਿਭਾਗ ਦੇ ਮੁਖੀ, ਡਾ. ਅੰਮ੍ਰਿਤਪਾਲ ਕੌਰ ਨੇ ਮੁੱਖ ਮਹਿਮਾਨ ਅਤੇ ਹੋਰਨਾਂ ਨੂੰ ਜੀ ਆਇਆਂ ਆਖਿਆ ਤੇ ਵਿਭਾਗ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ। ਵਿਭਾਗ ਦੇ ਡਾ. ਐਮ.ਪੀ. ਸਤੀਜਾ ਨੇ ਮੁੱਖ ਮਹਿਮਾਨ ਬਾਰੇ ਜਾਣਕਾਰੀ ਦਿੱਤੀ ਤੇ ਸਰੋਤਿਆਂ ਨਾਲ ਜਾਣਪਛਾਣ ਕਰਾਈ ਤੇ ਡਾ. ਆਸ਼ਾ ਨਾਰੰਗ ਵੱਲੋਂ ਧੰਨਵਾਦ ਦਾ ਮਤਾ ਪੇਸ਼ ਕੀਤਾ ਗਿਆ।

Check Also

ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਨੇ ਗੁ. ਟਾਹਲਾ ਸਾਹਿਬ ਵਿਖੇ ਕੀਤਾ ਸ਼ੁਕਰਾਨਾ

ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ) – ਦਿੱਲੀ ਦੇ ਉਪ ਰਾਜਪਾਲ ਨਿਯੁੱਕਤ ਹੋਣ ਤੋਂ ਬਾਅਦ ਪਹਿਲੀ …

Leave a Reply