Tuesday, March 17, 2026

ਸੰਤ ਭਿੰਡਰਾਂ ਵਾਲਿਆਂ ਦੇ ਪੋਸਟਰ ਪਾੜਨ ਵਾਲੇ ਅਨਸਰਾਂ ਵਿਰੱਧ ਪ੍ਰਸ਼ਾਸ਼ਨ ਕਰੇ ਸਖਤ ਕਾਰਵਾਈ – ਜਥੇਦਾਰ

ਅੰਮ੍ਰਿਤਸਰ, 17 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕਰਤਾਰਪੁਰ ਵਿਖੇ ਸ਼ਰਾਰਤੀ ਅਨਸਰਾਂ ਵਲੋਂ ਸੰਤ ਭਿੰਡਰਾਂ ਵਾਲਿਆਂ ਦੇ ਪੋਸ਼ਟਰ ਪਾੜਨ ਦੀ ਕੀਤੀ ਸ਼ਰਾਰਤ ਨੂੰ ਨਿੰਦਣਯੋਗ ਕਰਾਰ ਦਿੰਦਿਆਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਪ੍ਰਸ਼ਾਸ਼ਨ ਤੋਂ ਮੰਗ ਕੀਤੀ ਹੈ ਕਿ ਅਜਿਹੇ ਅਨਸਰਾਂ ਖਿਲਾਫ ਤੁਰੰਤ ਢੁੱਕਵੀਂ ਕਾਰਵਾਈ ਕੀਤੀ ਜਾਵੇ।ਸ੍ਰੀ ਅਕਾਲ ਤਖਤ ਸਾਹਿਬ ਦੇ ਸਕਤਰੇਤ ਵਲੋਂ ਜਾਰੀ ਪ੍ਰੈਸ ਰਲੀਜ ਵਿੱਚ ਦੱਸਿਆ ਗਿਆ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਹੈ ਕਿ ‘ਕੁੱਝ ਸ਼ਰਾਰਤੀ ਅਨਸਰਾਂ ਨੇ ਕਰਤਾਰਪੁਰ ਵਿਖੇ ਸੰਤ ਭਿੰਡਰਾਂ ਵਾਲਿਆਂ ਦੇ ਪੋਸ਼ਟਰ ਪਾੜਨ ਦੀ ਜੋ ਸ਼ਰਾਰਤ ਕੀਤੀ ਹੈ, ਉਹਂ ਬਹੁਤ ਨਿੰਦਣਯੋਗ ਹੈ, ਕਿਉਂਕਿ ਸਿੱਖ ਧਰਮ ਹਰ ਧਰਮ ਦੀ ਕਦਰ ਕਰਦਾ ਹੈ ਅਤੇ ਦੂਜੇ ਧਰਮਾਂ ਵਿਚ ਬੇਲੋੜੀ ਦਖ਼ਲ ਅੰਦਾਜੀ ਨਹੀਂ ਕਰਦਾ।ਉਨਾਂ ਕਿਹਾ ਕਿ ਅਜਿਹੇ ਲੋਕ ਸ਼ਰਾਰਤ ਕਰਕੇ ਪੰਜਾਬ ਦੇ ਸਾਂਤਮਈ ਮਹੋਲ ਨੂੰ ਖਰਾਬ ਕਰ ਰਹੇ ਹਨ।

Check Also

ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਨੇ ਗੁ. ਟਾਹਲਾ ਸਾਹਿਬ ਵਿਖੇ ਕੀਤਾ ਸ਼ੁਕਰਾਨਾ

ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ) – ਦਿੱਲੀ ਦੇ ਉਪ ਰਾਜਪਾਲ ਨਿਯੁੱਕਤ ਹੋਣ ਤੋਂ ਬਾਅਦ ਪਹਿਲੀ …

Leave a Reply