Sunday, August 9, 2026

ਜ਼ਿਲ੍ਹਾ ਅਧਿਕਾਰੀ ਜ਼ਿੰਮੇਵਾਰੀ ਦੀ ਭਾਵਨਾ ਨਾਲ ਕੰਮ ਕਰਨ – ਵਧੀਕ ਡਿਪਟੀ ਕਮਿਸ਼ਨਰ

ਮਹੀਨਾਵਾਰ ਮੀਟਿੰਗ ਵਿਚ ਅਧਿਕਾਰੀਆਂ ਤੋਂ ਲਿਆ ਵੱਖ-ਵੱਖ ਕੰਮਾਂ ਦਾ ਜਾਇਜ਼ਾ

PPN1804201504
ਬਠਿੰਡਾ, 18 ਅਪ੍ਰੈਲ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਜ਼ਿਲ੍ਹਾ ਅਧਿਕਾਰੀ ਜ਼ਿੰਮੇਵਾਰੀ ਦੀ ਭਾਵਨਾ ਨਾਲ ਕੰਮ ਕਰਨ ਨੂੰ ਤਰਜ਼ੀਹ ਦੇਣ, ਤਾਂ ਜੋ ਜ਼ਿਲ੍ਹਾ ਵਾਸੀਆਂ ਨੂੰ ਸਾਫ਼-ਸੁਥਰਾ ਪ੍ਰਸ਼ਾਸ਼ਨ ਦਿੱਤਾ ਜਾ ਸਕੇ। ਉਹ ਅੱਜ ਮਹੀਨਾਵਾਰ ਕੀਤੀ ਗਈ ਮੀਟਿੰਗ ਵਿਚ ਅਧਿਕਾਰੀਆਂ ਤੋਂ ਵੱਖ-ਵੱਖ ਕੰਮਾਂ ਦਾ ਜਾਇਜ਼ਾ ਲੈ ਰਹੇ ਸਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਵੱਖ-ਵੱਖ ਸਕੀਮਾਂ ਤਹਿਤ ਦਿੱਤੀਆਂ ਜਾ ਰਹੀਆਂ ਸਹੂਲਤਾਂ ਨੂੰ ਹੇਠਲੇ ਪੱਧਰ ‘ਤੇ ਲਾਗੂ ਕਰਨ ਲਈ ਵੀ ਅਧਿਕਾਰੀ ਸੁਹਿਦਰਤਾ ਦਿਖਾਉਣ। ਉਨ੍ਹਾਂ ਕਿਹਾ ਕਿ ਜਿਹੜੇ ਕੰਮ ਸਫ਼ਲਤਾਪੂਰਵਕ ਨੇਪਰੇ ਚੜ੍ਹ ਗਏ ਹਨ, ਉਨ੍ਹਾਂ ਦੇ ਵਰਤੋਂ ਸਰਟੀਫਿਕੇਟ ਤੁਰੰਤ ਜਮ੍ਹਾ ਕਰਵਾਏ ਜਾਣ। ਉਨ੍ਹਾਂ ਅਧੂਰੇ ਪਏ ਕੰਮਾਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਇਨ੍ਹਾਂ ਨੂੰ ਵੀ ਜਲਦੀ ਸਿਰੇ ਲਾਇਆ ਜਾਵੇ।
ਸ਼੍ਰੀ ਸ਼ਰਮਾ ਨੇ ਕਿਹਾ ਸੁਵਿਧਾ ਕੇਂਦਰ ਵਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਨੂੰ ਜ਼ਿਲ੍ਹੇ ਵਿਚ ਸੁਚਾਰੂ ਢੰਗ ਨਾਲ ਚਲਾਇਆ ਜਾ ਸਕੇ, ਇਸ ਲਈ ਸਬੰਧਿਤ ਅਧਿਕਾਰੀ ਇਸ ਵੱਲ ਵਿਸ਼ੇਸ਼ ਤੌਰ ‘ਤੇ ਧਿਆਨ ਦੇਣ। ਉਨ੍ਹਾਂ ਕਿਹਾ ਕਿ ਸੇਵਾ ਦੇ ਅਧਿਕਾਰ ਕਾਨੂੰਨ ਅਧੀਨ ਦਿੱਤੀਆਂ ਜਾ ਰਹੀਆਂ ਸੇਵਾਵਾਂ ਨੂੰ ਸਮੇਂ-ਸਿਰ ਦੇਣਾ ਯਕੀਨੀ ਬਣਾਇਆ ਜਾਵੇ। ਇਸ ਮੌਕੇ ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਮੈਡਮ ਚਾਰੂਮਿਤਾ, ਡੀ.ਡੀ.ਪੀ.ਓ. ਸ਼੍ਰੀ ਰਜਿੰਦਰ ਬੱਤਰਾ ਤੋਂ ਇਲਾਵਾ ਹੋਰ ਵੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਢਿੱਲੀ ਕਾਰਗੁਜ਼ਾਰੀ ਵਾਲੇ ਅਧਿਕਾਰੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ, ਇਸ ਲਈ ਪੂਰੀ ਲਗਨ ਅਤੇ ਮਿਹਨਤ ਨਾਲ ਕੰਮ ਅਮਲ ਵਿਚ ਲਿਆਂਦੇ ਜਾਣ। ਉਨ੍ਹਾਂ ਬੀ.ਡੀ.ਪੀ.ਓਜ਼ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਉਹ ਆਮ ਲੋਕਾਂ ਨਾਲ ਰਾਬਤਾ ਕਾਇਮ ਵੀ ਰੱਖਣ, ਤਾਂ ਜੋ ਉਨ੍ਹਾਂ ਦੀਆਂ ਮੁਸ਼ਕਿਲਾਂ ਬਾਰੇ ਪਤਾ ਲੱਗ ਸਕੇ ਅਤੇ ਇਨ੍ਹਾਂ ਮੁਸ਼ਕਿਲਾਂ ਦਾ ਨਿਬੇੜਾ ਕੀਤਾ ਜਾ ਸਕੇ।

Check Also

ਵਿਧਾਇਕ ਡਾ. ਗੁਪਤਾ ਨੇ ਵਿਧਾਨ ਸਭਾ ਵਿੱਚ ਸੀਵਰੇਜ਼ ਅਤੇ ਪਾਰਕਿੰਗ ਸਟੈਂਡ ਪ੍ਰੋਜੈਕਟ ਸਬੰਧੀ ਮੁੱਦੇ ਉਠਾਏ

ਅੰਮ੍ਰਿਤਸਰ, 8 ਅਗਸਤ (ਸੁਖਬੀਰ ਸਿੰਘ) – ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਕੇਂਦਰੀ …

Leave a Reply