Saturday, August 8, 2026

ਪਾਲੀਟੈਕਨਿਕ ਕਾਲਜਾਂ ਦੀ ਸਾਂਝੀ ਦਾਖਲਾ ਪ੍ਰੀਖਿਆ ਅੱਜ 19 ਨੂੰ

ਬਠਿੰਡਾ, 18 ਅਪ੍ਰੈਲ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਪੰਜਾਬ ਅਤੇ ਚੰਡੀਗੜ੍ਹ ਦੇ ਸਮੂਹ ਪਾਲੀਟੈਕਨਿਕ ਕਾਲਜਾਂ ਦੀ ਪੰਜਾਬ ਰਾਜ ਤਕਨੀਕੀ ਸਿੱਖਿਆ ਬੋਰਡ, ਚੰਡੀਗੜ੍ਹ ਵੱਲੋਂ ਸਾਂਝੀ  ਦਾਖਲਾ ਪ੍ਰੀਖਿਆ (ਜੇ.ਈ.ਟੀ 2015) ਅੱਜ 19 ਅਪ੍ਰੈਲ 2015 (ਐਤਵਾਰ) ਨੂੰ ਕਰਵਾਈ ਜਾ ਰਹੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਬਠਿੰਡਾ ਦੇ ਕੋਆਰਡੀਨੇਟਰ ਸ਼੍ਰੀ ਯਾਦਵਿੰਦਰ ਸਿੰਘ, ਪ੍ਰਿੰਸੀਪਲ, ਸਰਕਾਰੀ ਪਾਲੀਟੈਕਨਿਕ ਕਾਲਜ, ਬਠਿੰਡਾ ਨੇ ਦੱਸਿਆ ਕਿ ਜ਼ਿਲ੍ਹਾ ਬਠਿੰੰਡਾ ਵਿੱਚ 13 ਕਾਲਜਾਂ ਵਿੱਚ 25 ਪ੍ਰੀਖਿਆ ਕੇਂਦਰ ਬਣਾਏ ਗਏ ਹਨ ਜਿਨ੍ਹਾਂ ਵਿੱਚ 5330 ਵਿਦਿਆਰਥੀ ਅਪੀਅਰ ਹੋ ਰਹੇ ਹਨ । ਉਨ੍ਹਾਂ ਦੱਸਿਆ ਕਿ ਇਹ ਪ੍ਰੀਖਿਆ ਇੱਕੋ ਸ਼ਿਫਟ ਵਿੱਚ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਕਰਵਾਈ ਜਾ ਰਹੀ ਹੈ ਅਤੇ ਪ੍ਰੀਖਿਆ ਲਈ ਲੋਂੜੀਦੇ ਢੁਕਵੇਂ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।

Check Also

ਵਿਧਾਇਕ ਡਾ. ਗੁਪਤਾ ਨੇ ਵਿਧਾਨ ਸਭਾ ਵਿੱਚ ਸੀਵਰੇਜ਼ ਅਤੇ ਪਾਰਕਿੰਗ ਸਟੈਂਡ ਪ੍ਰੋਜੈਕਟ ਸਬੰਧੀ ਮੁੱਦੇ ਉਠਾਏ

ਅੰਮ੍ਰਿਤਸਰ, 8 ਅਗਸਤ (ਸੁਖਬੀਰ ਸਿੰਘ) – ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਕੇਂਦਰੀ …

Leave a Reply