ਨਵੀਂ ਦਿੱਲੀ, 18 ਅਪ੍ਰੈਲ (ਅੰਮ੍ਰਿਤ ਲਾਲ ਮੰਨਣ) – ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦਾ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਜਨੀਤ ਸਿੰਘ ਜੀ.ਕੇ ਦੀ ਅਗਵਾਈ ਹੇਠ ਗਏ ਮੈਂਬਰਾਂ ਦੇ ਵਫਦ ਨੇ ਦਿੱਲੀ ਕਮੇਟੀ ਮੈਂਬਰ ਕੁਲਵੰਤ ਸਿੰਘ ਬਾਠ ਨੂੰ ਪੰਜਾਬ ਜੈਨਕੋ ਲਿਮਟਿਡ ਦਾ ਵਾਈਸ ਚੇਅਰਮੈਨ ਥਾਪਣ ‘ਤੇ ਸਵਾਗਤ ਕੀਤਾ। ਬਾਦਲ ਦੀ ਦਿੱਲੀ ਰਿਹਾਇਸ਼ ਵਿਖੇ ਪੂੱਜੇ ਕਮੇਟੀ ਮੈਂਬਰਾਂ ਨੇ ਬਾਠ ਨੂੰ ਇਸ ਵਕਾਰੀ ਜ਼ਿਮੇਵਾਰੀ ਦੇਣ ਲਈ ਧੰਨਵਾਦ ਵੀ ਜਤਾਇਆ।ਮੈਂਬਰਾਂ ਵੱਲੋਂ ਬਾਦਲ ਨੂੰ ਵੱਡਾ ਫੂੱਲਾਂ ਦਾ ਹਾਰ ਵੀ ਭੇਂਟ ਕੀਤਾ ਗਿਆ।ਇਸ ਬਾਰੇ ਜਾਣਕਾਰੀ ਦਿੰਦੇ ਹੋਏ ਬਾਠ ਨੇ ਦੱਸਿਆ ਕਿ ਪੰਜਾਬ ਉਰਜਾ ਵਿਕਾਸ ਏਜੰਸੀ(ਪੇਡਾ) ਦੀ ਸਹਾਇਕ ਕੰਪਨੀ ਪੰਜਾਬ ਜੈਨਕੋ ਲਿਮਟਿਡ ਵਿੱਚ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਉਨ੍ਹਾਂ ਨੂੰ ਵਾਈਸ ਚੇਅਰਮੈਨ ਥਾਪਿਆ ਗਿਆ ਹੈ।
ਪੰਜਾਬ ਜੈਨਕੋ ਦੇ ਕਾਰਜਾਂ ਬਾਰੇ ਦੱਸਦੇ ਹੋਏ ਬਾਠ ਨੇ ਕਿਹਾ ਕਿ ਪੰਜਾਬ ਵਿੱਚ ਸੁੂਰਜੀ ਉਰਜਾ ਨਾਲ ਸੰਬਧਿਤ ਕਾਰਜਾਂ ਨੂੰ ਨੇਪਰੇ ਚੜਾਉਣ ਦੀ ਜ਼ਿਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣ ਦੀ ਕੋਸ਼ਿਸ਼ ਕਰਣਗੇ। ਬਾਠ ਨੇ ਦਿੱਲੀ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ., ਜਰਨਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਦਿੱਲੀ ਇਕਾਈ ਦੇ ਪ੍ਰਭਾਰੀ ਬਲਵੰਤ ਸਿੰਘ ਰਾਮੂਵਾਲੀਆ ਵੱਲੋਂ ਇਸ ਮਸਲੇ ਤੇ ਦਿੱਤੇ ਗਏ ਸਹਿਯੋਗ ਵਾਸਤੇ ਧੰਨਵਾਦ ਵੀ ਕੀਤਾ। ਜੀ.ਕੇ. ਅਤੇ ਸਿਰਸਾ ਨੇ ਬਾਠ ਦੇ ਸ੍ਰੀ ਆਨੰਦਪੁਰ ਸਾਹਿਬ ਦੀ ਪਵਿਤਰ ਧਰਤੀ ਤੇ ਜਨਮ ਲੈ ਕੇ ਦਿੱਲੀ ਤੋਂ ਬਾਅਦ ਪੰਜਾਬ ਵਿੱਚ ਸੇਵਾ ਕਰਨ ਨੂੰ ਅਕਾਲ ਪੁਰਖ ਦੀ ਕਿਰਪਾ ਵੀ ਦੱਸਿਆ। ਰਾਮੂਵਾਲੀਆਂ ਨੇ ਪੰਜਾਬ ਤੋਂ ਬਾਹਰ ਵਸਦੇ ਸਿੱਖਾਂ ਨੂੰ ਅਹਿਮ ਸੇਵਾਵਾਂ ਪੰਜਾਬ ਵਿੱਚ ਸੌਂਪਣ ਦੀ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਲੜੀ ਨਾਲ ਵੀ ਇਸਨੂੰ ਜੋੜਿਆ। ਇਸ ਮੌਕੇ ਕਮੇਟੀ ਮੈਂਬਰ ਕੈਪਟਨ ਇੰਦਰਪ੍ਰੀਤ ਸਿੰਘ, ਹਰਦੇਵ ਸਿੰਘ ਧਨੋਆ, ਰਵੇਲ ਸਿੰਘ, ਪਰਮਜੀਤ ਸਿੰਘ ਚੰਢੋਕ, ਰਵਿੰਦਰ ਸਿੰਘ ਲਵਲੀ, ਮਨਮੋਹਨ ਸਿੰਘ ਅਤੇ ਅਕਾਲੀ ਆਗੂ ਤ੍ਰਿਲੋਚਨ ਸਿੰਘ ਢਿਲੋਂ ਵੀ ਮੋੌਜੂਦ ਸਨ।
Check Also
ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …
Punjab Post Daily Online Newspaper & Print Media