
ਅੰਮ੍ਰਿਤਸਰ, 20 ਅਪ੍ਰੈਲ (ਗੁਰਪ੍ਰੀਤ ਸਿੰਘ) – ਧਰਮ ਪ੍ਰਚਾਰ ਕਮੇਟੀ (ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ) ਦੇ ਸਕੱਤਰ ਸ. ਮਨਜੀਤ ਸਿੰਘ ਨੇ ਜਾਰੀ ਪ੍ਰੈਸ ਬਿਆਨ ਵਿੱਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਧਰਮ ਪ੍ਰਚਾਰ ਕਮੇਟੀ (ਸ਼ੋ੍ਰਮਣੀ ਕਮੇਟੀ) ਵੱਲੋਂ ਬੀਤੇ ਦਿਨੀਂ ਗੁਰਦੁਆਰਾ ਪਾਤਸ਼ਾਹੀ ਛੇਵੀਂ ਦੇਵੀ ਕਰਹਾਲੀ ਸਾਹਿਬ ਡਕਾਲਾ (ਪਟਿਆਲਾ), ਪਿੰਡ ਛੜਬੜ ਤਹਿਸੀਲ ਡੇਰਾਬੱਸੀ ਜ਼ਿਲ੍ਹਾ ਅਜੀਤਗੜ੍ਹ, ਪਿੰਡ ਚਾਟੀਵਿੰਡ ਲੇਹਲ, ਜਮਸ਼ੇਰ ਖਾਸ ਜ਼ਿਲ੍ਹਾ ਜਲੰਧਰ, ਗੁਰਦੁਆਰਾ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀਨਾਨਗਰ ਤੇ ਡੇਰਾਬੱਸੀ ਜ਼ਿਲ੍ਹਾ ਮੋਹਾਲੀ ਵਿਖੇ ਗੁਰਮਤਿ ਸਮਾਗਮ ਕਰਵਾਏ ਗਏ। ਉਨ੍ਹਾਂ ਦੱਸਿਆ ਕਿ ਗੁਰਮਤਿ ਸਮਾਗਮ ਸਮੇਂ ਅੰਮ੍ਰਿਤਪਾਨ ਕਰਨ ਵਾਲੀਆਂ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗਣ ਦੀ ਪ੍ਰੇਰਨਾ ਦਿੱਤੀ ਗਈ।ਇਸ ਮੌਕੇ ਭਾਈ ਬਿਕਰਮਜੀਤ ਸਿੰਘ, ਭਾਈ ਨਿਰਮਲ ਸਿੰਘ ਅਤੇ ਭਾਈ ਗੁਰਪਿਆਰ ਸਿੰਘ ਦੇ ਜਥਿਆਂ ਨੇ ਇਲਾਹੀ ਬਾਣੀ ਦੇ ਮਨੋਹਰ ਕੀਰਤਨ ਅਤੇ ਬੀਰ-ਰਸੀ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਫਤਹਿਗੜ੍ਹ ਸਾਹਿਬ ਅਤੇ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ (ਪਟਿਆਲਾ) ਤੋਂ ਪਹੁੰਚੇ ਪੰਜ ਪਿਆਰਿਆਂ ਪਾਸੋਂ 685 ਪ੍ਰਾਣੀਆਂ ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ।
ਇਸ ਮੌਕੇ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਹੈਡ ਗ੍ਰੰਥੀ ਗੁਰਦੁਆਰਾ ਪਾਤਸ਼ਾਹੀ ਛੇਵੀਂ ਕਰਹਾਲੀ ਸਾਹਿਬ ਡਕਾਲਾ (ਪਟਿਆਲਾ), ਸ. ਨਿਰਮੈਲ ਸਿੰਘ ਜੌਲਾ ਅੰਤ੍ਰਿੰਗ ਮੈਂਬਰ, ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਤੇ ਜਥੇਦਾਰ ਲਾਭ ਸਿੰਘ ਮੈਂਬਰ ਸ਼ੋ੍ਰਮਣੀ ਕਮੇਟੀ, ਸ. ਰਜਿੰਦਰ ਸਿੰਘ ਟੌਹੜਾ ਮੈਨੇਜਰ ਗੁਰਦੁਆਰਾ ਪਾਤਸ਼ਾਹੀ ਛੇਵੀਂ ਕਰਹਾਲੀ ਸਾਹਿਬ ਡਕਾਲਾ (ਪਟਿਆਲਾ), ਭਾਈ ਅਮਰ ਸਿੰਘ ਕਥਾਵਾਚਕ, ਭਾਈ ਪਰਵਿੰਦਰ ਸਿੰਘ, ਭਾਈ ਸੁਖਵੀਰ ਸਿੰਘ, ਭਾਈ ਜਸਬੀਰ ਸਿੰਘ, ਭਾਈ ਬਲਦੇਵ ਸਿੰਘ, ਭਾਈ ਹਰਪ੍ਰੀਤ ਸਿੰਘ, ਭਾਈ ਬਲਦੇਵ ਸਿੰਘ ਓਗਰਾ, ਭਾਈ ਅਮਰਜੀਤ ਸਿੰਘ ਤੇ ਭਾਈ ਵਰਿਆਮ ਸਿੰਘ ਪ੍ਰਚਾਰਕ ਆਦਿ ਹਾਜ਼ਰ ਸਨ।
Punjab Post Daily Online Newspaper & Print Media