Monday, July 20, 2026

ਡਿਪਟੀ ਕਮਿਸ਼ਨਰ ਸ. ਸੁਖਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਸਿਵਲ ਸੇਵਾ ਦਿਵਸ ਮਨਾਇਆ

PPN2104201517

ਪਠਾਨਕੋਟ, 21 ਅਪ੍ਰੈਲ (ਪੱਤਰ ਪ੍ਰੇਰਕ) – ਡਿਪਟੀ ਕਮਿਸ਼ਨਰ ਸ. ਸੁਖਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਸਥਾਨਕ ਸਵੀਮਿੰਗ ਪੂਲ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਅੱਜ ਸਿਵਲ ਸੇਵਾ ਦਿਵਸ ਮਨਾਇਆ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੀਮਤੀ ਰੂਪਾਂਜਲੀ ਕਾਰਥਿਕ ਵਧੀਕ ਡਿਪਟੀ ਕਮਿਸ਼ਨਰ, ਸਰਵਸ਼੍ਰੀ ਅਮਿਤ ਮਹਾਜਨ ਐਸ.ਡੀ.ਐਮ., ਬਲਬੀਰ ਰਾਜ ਸਿੰਘ ਸਹਾਇਕ ਕਮਿਸ਼ਨਰ ਜਨਰਲ, ਜਸਪਾਲ ਸਿੰਘ ਐਸ.ਪੀ., ਰਾਕੇਸ਼ ਕੁਮਾਰ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਪਾਲ ਸਿੰਘ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਸਵਰੂਪ ਕੁਮਾਰ ਮੁੱਖ ਖੇਤੀਬਾੜੀ ਅਫ਼ਸਰ, ਡਾ. ਅਨਿਲ ਮਹਿੰਦਰਾ ਸਿਵਲ ਸਰਜਨ, ਡਾ. ਚੰਦਰ ਮੋਹਨ ਡਿਪਟੀ ਡਾਇਰੈਕਟਰ, ਹਰਬੰਸ ਸਿੰਘ ਖਜ਼ਾਨਾ ਅਫ਼ਸਰ, ਪਵਨ ਕੁਮਾਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰ.), ਦੀਦਾਰ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ.) ਅਤੇ ਵੱਖ ਵੱਖ ਵਿਭਾਗਾਂ ਦੇ ਜ਼ਿਲ੍ਹਾ ਮੁੱਖੀ ਹਾਜ਼ਰ ਸਨ।

ਡਿਪਟੀ ਕਮਿਸ਼ਨਰ ਨੇ ਇਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦੇ ਦਿਨ ਸਾਨੂੰ ਸੰਕਲਪ ਕਰਨਾ ਚਾਹੀਦਾ ਹੈ ਕਿ ਅਸੀਂ ਆਪਣੇ ਅਧਿਕਾਰੀਆਂ ਅਤੇ ਨਿਯਮਾਂ ਦੇ ਨਾਲ ਆਪਣੀ ਡਿਊਟੀ ਇਮਾਨਦਾਰੀ, ਤਨਦੇਹੀ, ਪਾਰਦਰਸ਼ਤਾ ਅਤੇ ਵਧੀਆ ਢੰਗ ਨਾਲ ਕਰੀਏ। ਉਨ੍ਹਾਂ ਨੇ ਸਮੂਹ ਜ਼ਿਲ੍ਹਾ ਅਧਿਕਾਰੀਆਂ ਕਿਹਾ ਕਿ ਉਹ ਹਮੇਸ਼ਾਂ ਆਪਣੇ ਆਪ ਨੂੰ ਹਰਪਖੋਂ ਅੱਪਡੇਟ ਰੱਖਣ ਅਤੇ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਬਹੁਤ ਸਾਰੇ ਵਧੀਆਂ ਪ੍ਰਾਜੈਕਟ ਸ਼ੁਰੂ ਕੀਤੇ ਗਏ ਹਨ। ਜਿੰਨ੍ਹਾਂ ਵਿੱਚ 6ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਆਨ ਲਾਈਨ ਪ੍ਰੀਖਿਆ ਪ੍ਰਣਾਲੀ ਰਾਹੀਂ ਟੈਸਟ ਦੀ ਤਿਆਰੀ, ਦੂਰ ਦੁਰਾਡੇ ਪਿੰਡਾਂ ਵਿੱਚ ਰਹਿੰਦੀਆਂ ਔਰਤਾਂ ਦੇ ਬਣੇ ਸੈਲਫ਼ ਹੈਲਪ ਗਰੁੱਪਾਂ ਵੱਲੋਂ ਤਿਆਰ ਕੀਤੇ ਸਮਾਨ ਨੂੰ ਦੇਸ਼ ਦੇ ਹਰ ਕੌਨੇ ਕੋਨੇ ਤੱਕ ਪਹੁੰਚਾਉਣ ਲਈ ‘ਮੇਕ ਇਨ ਪੰਜਾਬ ਡਾਟ ਓਆਰਜੀ’ (ਮੳਕੲਨਿਪੁਨਜੳਬ.ੋਰਗ) ਨਾਮ ਦੀ ਵੈਬਸਾਇਟ ਸ਼ੁਰੂ ਕੀਤੀ ਗਈ ਅਤੇ ਜ਼ਿਲ੍ਹੇ ਵਿੱਚ ਅਪੰਗ ਵਿਅਕਤੀਆਂ ਦੀ ਸ਼ਨਾਖਤ ਸਬੰਧੀ ਸਰਵੇਅ ਕਰਵਾ ਕੇ ਉਨ੍ਹਾਂ ਦਾ ਡਾਟਾਬੇਸ ਤਿਆਰ ਕੀਤਾ ਗਿਆ, ਪ੍ਰਮੁੱਖ ਪ੍ਰਾਪਤੀਆਂ ਹਨ। ਇਸ ਤੋਂ ਇਲਾਵਾ ਸ਼੍ਰੀ ਬਲਬੀਰ ਰਾਜ ਸਿੰਘ ਸਹਾਇਕ ਕਮਿਸ਼ਨਰ ਜਨਰਲ ਨੇ ਪ੍ਰੋਜੈਕਟਰ ਰਾਹੀਂ ਜ਼ਿਲ੍ਹੇ ਵਿੱਚ ਕੀਤੀਆਂ ਗਈਆਂ ਹੋਰ ਪ੍ਰਾਪਤੀਆਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।

Check Also

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਸਬੰਧੀ ਐਡਵੋਕੇਟ ਧਾਮੀ ਵਲੋਂ ਇਕੱਤਰਤਾ

ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ …

Leave a Reply