Tuesday, April 28, 2026

ਬਾਬਾ ਫ਼ਰੀਦ ਕਾਲਜ ਆਫ਼ ਮੈਨੇਜਮੇਂਟ ਐਂਡ ਟੈਕਨਾਲੋਜੀ ਦੇ ਵਿਦਿਆਰਥੀਆਂ ਦੀ ਐਮ.ਬੀ.ਏ ‘ਚ ਸ਼ਾਨਦਾਰ ਸਫ਼ਲਤਾ

PPN2205201506
ਬਠਿੰਡਾ, 22 ਅਪ੍ਰੈਲ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਕੀਤੇ ਗਏ ਵਿਸ਼ੇਸ਼ ਉਪਰਾਲਿਆਂ ਸਦਕਾ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਵਿਦਿਆਰਥੀ ਲਗਾਤਾਰ ਅਕਾਦਮਿਕ ਨਤੀਜਿਆਂ ਵਿੱਚ ਮੱਲਾਂ ਮਾਰ ਰਹੇ ਹਨ।ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਐਮ.ਬੀ.ਏ. ਤੀਜਾ ਸਮੈਸਟਰ ਦੇ ਨਤੀਜਿਆਂ ਵਿੱਚ ਬਾਬਾ ਫ਼ਰੀਦ ਕਾਲਜ ਆਫ਼ ਮੈਨੇਜਮੇਂਟ ਐਂਡ ਟੈਕਨਾਲੋਜੀ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਸਫ਼ਲਤਾ ਹਾਸਲ ਕੀਤੀ ਹੈ। ਇਸ ਪ੍ਰੀਖਿਆ ਵਿੱਚ 32 ਵਿਦਿਆਰਥੀਆਂ ਨੇ 80 ਪ੍ਰਤੀਸ਼ਤ ਤੋਂ ਵੱਧ, 68 ਵਿਦਿਆਰਥੀਆਂ ਨੇ 75 ਪ੍ਰਤੀਸ਼ਤ ਤੋਂ ਵੱਧ, 110 ਵਿਦਿਆਰਥੀਆਂ ਨੇ 65 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ। ਇਸ ਨਤੀਜੇ ਅਨੁਸਾਰ ਸਾਰੇ ਹੀ ਵਿਦਿਆਰਥੀਆਂ ਨੇ ਪਹਿਲੇ ਦਰਜੇ ਵਿੱਚ ਪ੍ਰੀਖਿਆ ਪਾਸ ਕੀਤੀ ਹੈ। ਬਾਬਾ ਫ਼ਰੀਦ ਕਾਲਜ ਆਫ਼ ਮੈਨੇਜਮੇਂਟ ਐਂਡ ਟੈਕਨਾਲੋਜੀ ਦੀ ਵਿਦਿਆਰਥਣ ਨੇਹਾ ਮਿੱਤਲ ਨੇ 89.25% ਅੰਕ ਪ੍ਰਾਪਤ ਕਰਕੇ ਕਾਲਜ ‘ਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ ਜਦੋਂ ਕਿ ਪੁਨੀਤਪਾਲ ਕੌਰ ਨੇ 88.88% ਅਤੇ ਸਾਕਸ਼ੀ ਮਾਰਵਾਹ ਨੇ 87.63% ਅੰਕ ਪ੍ਰਾਪਤ ਕਰਕੇ ਕ੍ਰਮਵਾਰ ਦੂਜੀ ਅਤੇ ਤੀਜੀ ਪੁਜੀਸ਼ਨ ਹਾਸਲ ਕੀਤੀ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵਾਲੇ ਐਮ.ਬੀ.ਏ. ਦੇ ਬੈਚ (2012-14) ਦੇ 9 ਵਿਦਿਆਰਥੀਆਂ ਨੇ ਯੂਨੀਵਰਸਿਟੀ ਮੈਰਿਟ ਸੂਚੀ ਵਿੱਚ 10 ਵਿਚੋਂ 8 ਮੈਰਿਟ ਪੁਜੀਸ਼ਨਾਂ ਹਾਸਲ ਕੀਤੀਆਂ ਸਨ ਇਥੋ ਤੱਕ ਕਿ ਮੈਰਿਟ ਵਿੱਚ ਪਹਿਲੀ ਪੁੁਜੀਸ਼ਨ ਵੀ ਇਸ ਕਾਲਜ ਦੇ ਵਿਦਿਆਰਥੀ ਨੇ ਪ੍ਰਾਪਤ ਕੀਤੀ ਸੀ।
ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਚੇਅਰਮੈਨ ਧਾਲੀਵਾਲ ਨੇ ਵਿਦਿਆਰਥੀਆਂ, ਉਹਨਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੁੂੰ ਇਹਨਾਂ ਸ਼ਾਨਦਾਰ ਨਤੀਜਿਆਂ ਲਈ ਵਧਾਈ ਦਿੰਦਿਆਂ ਦੱਸਿਆ ਕਿ ਲਾਈਵ ਪ੍ਰੋਜੈਕਟਾਂ ਤੇ ਕੰਮ ਕਰਕੇ ਵਿਵਹਾਰਿਕ ਗਿਆਨ ਪ੍ਰਾਪਤ ਕਰਨਾ, ਸੈਮੀਨਾਰਾਂ ਅਤੇ ਵਿਸ਼ੇਸ਼ ਭਾਸ਼ਣਾਂ ਰਾਹੀ ਮਾਹਿਰਾਂ ਦੇ ਰੂ-ਬ-ਰੂ ਹੋਣਾ ਅਤੇ ਇੰਡਸਟੀਰਅਲ ਦੌਰਿਆਂ ਆਦਿ ਤੇ ਜਾ ਕੇ ਉਦਯੋਗਿਕ ਕਾਰਜ ਪ੍ਰਣਾਲੀ ਬਾਰੇ ਜਾਣੂ ਕਰਵਾਉਣ ਦੀ ਬਦੌਲਤ ਹੀ ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਹੁੰਦਾ ਹੈ, ਜਿਸ ਲਈ ਬਾਬਾ ਫ਼ਰੀਦ ਕਾਲਜ ਆਫ਼ ਮੈਨੇਜਮੇਂਟ ਐਂਡ ਟੈਕਨਾਲੋਜੀ ਹਮੇਸ਼ਾ ਯਤਨਸ਼ੀਲ ਰਹਿੰਦਾ ਹੈ।ਸ਼ਾਨਦਾਰ ਨਤੀਜਿਆਂ ਦਾ ਸਿਹਰਾ ਸੰਸਥਾ ਦੇ ਮਿਹਨਤੀ ਅਤੇ ਯੋਗ ਸਟਾਫ ਸਿਰ ਬੰਨਦਿਆਂ ਉਨਾਂ ਕਿਹਾ ਕਿ ਸੰਸਥਾ ਵਿਖੇ ਲਾਗੂ ਆਧੁਨਿਕ ਨਵੀਨ ਅਧਿਆਪਨ ਢੰਗਾਂ (ਟੀਚਿੰਗ ਮੈਥਡੋਲੋਜੀ) ਤਹਿਤ ਹਰੇਕ ਵਿਦਿਆਰਥੀ ਕੁਇਜ਼, ਵਾਦ ਵਿਵਾਦ, ਗਰੁੱਪ ਡਿਸਕਸ਼ਨ ਅਤੇ ਪਾਵਰ ਪੁਆਇੰਟ ਪ੍ਰੈਜਨਟੇਸ਼ਨ ਵਿੱਚ ਲਾਜ਼ਮੀ ਤੌਰ ਤੇ ਸਰਗਰਮ ਭੂਮਿਕਾ ਨਿਭਾ ਕੇ ਅਜਿਹੇ ਸ਼ਾਨਦਾਰ ਨਤੀਜੇ ਪ੍ਰਾਪਤ ਕਰਨ ਵਿਚ ਕਾਮਯਾਬ ਹੋ ਰਿਹਾ ਹੈ ਅਤੇ ਪੋਸਟ ਗ੍ਰੇਜੂਏਸ਼ਨ ਦੇ ਵਿਦਿਆਰਥੀਆਂ ਦਾ 80 ਪ੍ਰਤੀਸ਼ਤ ਤੋਂ ਵਧੇਰੇ ਅੰਕਾਂ ਨਾਲ ਪ੍ਰੀਖਿਆ ਪਾਸ ਕਰਨਾ ਬਹੁਤ ਮਾਣ ਵਾਲੀ ਗੱਲ ਹੈ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …

Leave a Reply