Wednesday, March 18, 2026

ਇੰਟਰਨੈਸ਼ਨਲ ਫ਼ਤਿਹ ਅਕੈਡਮੀ ਵਿਖੇ ‘ਧਰਤੀ ਦਿਵਸ’ ਮਨਾਇਆ ਗਿਆ

PPN2205201534ਜੰਡਿਆਲਾ ਗੁਰੂ, 22 ਅਪ੍ਰੈਲ (ਵਰਿੰਦਰ ਸਿੰਘ, ਹਰਿੰਦਰਪਾਲ ਸਿੰਘ) – ਇੰਟਰਨੈਸ਼ਨਲ ਫ਼ਤਿਹ ਅਕੈਡਮੀ ਵਿਖੇ 22 ਅਪ੍ਰੈਲ ਨੂੰ ਧਰਤੀ ਦਿਵਸ ਚਾਅ ਨਾਲ ਮਨਾਇਆ ਗਿਆ। ਵਿਦਿਆਰਥੀਆਂ ਨੂੰ ਆਪਣਾ ਚੌਗਿਰਦਾ ਸਾਫ ਰੱਖਣ ਲਈ ਪ੍ਰੇਰਿਤ ਕੀਤਾ ਗਿਆ। ਇਸ ਵਾਰ ਇੰਟਰਨੈਸ਼ਨਲ ਫ਼ਤਿਹ ਅਕੈਡਮੀ ਵਿੱਚ ਅੰਤਰ ਸਕੂਲ ਮੁਕਾਬਲੇ ਕਰਵਾਏ ਜਾ ਰਹੇ ਹਨ। ਜਿਸ ਵਿੱਚ ਦੂਸਰੇ ਸਕੂਲ ਜਿਵੇਂ ਸੈਕਰਡ ਹਾਰਟ, ਹੋਲੀ ਹਾਰਟ ਪ੍ਰੈਜ਼ੀਡੈਂਸੀ ਤੇ ਜੀ. ਡੀ. ਗੋਇਨਕਾ ਨੇ ਭਾਗ ਲਿਆ। ਇਹਨਾਂ ਮੁਕਾਬਲਿਆ ਵਿੱਚ ਡਰਾਇੰਗ, ਪੇਟਿੰਗ, ਕੋਲਾਜ, ਬੈਸਟ ਆਓੁਟ ਔਫ ਵੇਸਟ ਤੇ ਕੋਰਿਓਗ੍ਰਾਫੀ ਕਰਵਾਏ ਗਏ। ਲੋਕਾਂ ਨੂੰ ਜਾਗਰੂਕ ਕਰਨ ਤੇ ਵਾਤਾਵਰਨ ਨੂੰ ਸੁਰੱਖਿਅਤ ਰੱਖਣ ਲਈ ਲੋਕਾਂ ਨੂੰ ਉਤਸ਼ਾਹਿਤ ਕਰਨ ਵਾਸਤੇ ਇੰਟਰਨੈਸ਼ਨਲ ਫ਼ਤਿਹ ਅਕੈਡਮੀ ਸਦਾ ਹੀ ਪਹਿਲ ਕਰਦੀ ਆ ਰਹੀ ਹੈ। ਇਸੇ ਤਹਿਤ ਜੰਡਿਆਲਾ ਗੁਰੂੁ ਵਿਖੇ ਵੱਖ ਵੱਖ ਇਲਾਕਿਆਂ ਵਿੱਚੋਂ ਗਾਜਰ ਬੂਟੀ ਆਦਿ ਦੀ ਪੁਟਾਈ ਕਰਵਾਈ ਜਾਂਦੀ ਹੈ।

                 ਇਸ ਤੋਂ ਇਲਾਵਾ ਇੰਟਰਨੈਸ਼ਨਲ ਫ਼ਤਿਹ ਅਕੈਡਮੀ ਦੇ ‘ਵਾਤਾਵਰਨ ਕਲੱਬ’ ਦੁਆਰਾ ਕੀਤੇ ਕੰਮਾਂ ਦੀਆਂ ਕੁਝ ਝਲਕੀਆਂ ਪੇਸ਼ ਕੀਤੀਆਂ। ਚੇਅਰਮੈਨ ਸ. ਜਗਬੀਰ ਸਿੰਘ ਨੇ ਵਿਦਿਆਰਥੀਆਂ ਨੂੰ ਸਵੱਛ ਵਾਤਾਵਰਨ ਬਣਾਈ ਰੱਖਣ ਲਈ ਇੱਕ ਤਕਰੀਰ ਕੀਤੀ।
ਇਸ ਸਮੇਂ ਚੇਅਰਮੈਨ ਸ. ਜਗਬੀਰ ਸਿੰਘ ਨੇ ਮੁੱਖ ਮਹਿਮਾਨ ਦੀ ਭੂਮਿਕਾ ਨਿਭਾਈ ਤੇ ਸ੍ਰੀਮਤੀ ਰੀਤੀਕਾ ਮਹੇਸ਼ਵਰੀ ਜੀ. ਡੀ. ਗੋਇਨਕਾ ਤੇ ਸਿਮਰਨਦੀਪ ਸਿੰਘ (ਚੇਅਰਮੈਨ, ਨੌਜਵਾਨ ਸੇਵਾ ਸਭਾ) ਖਾਸ ਮਹਿਮਾਨ ਵਜੋਂ ਹਾਜ਼ਰ ਹੋਏ। ਇਸ ਮੌਕੇ ਹਾਜ਼ਰ ਖਾਸ ਮਹਿਮਾਨਾਂ ਦੁਆਰਾ ਇਸ ਖਾਸ ਮੌਕੇ ਤੇ ਪੌਦੇ ਵੀ ਲਗਾਏ ਗਏ।
ਚੇਅਰਮੈਨ ਇੰਟਰਨੈਸ਼ਨਲ ਫਤਿਹ ਅਕੈਡਮੀ ਸz: ਜਗਬੀਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਅਕੈਡਮੀ ਹਰ ਸਮੇਂ ਆਪਣੇ ਵਾਤਾਵਰਨ ਨੂੰ ਬਚਾਉਣ ਤੇ ਨਾਗਰਿਕਾ ਨੂੰ ਇਸ ਲਈ ਪ੍ਰੇਰਤ ਕਰਨ ਲਈ ਹਮੇਸ਼ਾ ਆਪਣਾ ਅਹਿਮ ਯੋਗਦਾਨ ਪਾਉਂਦੀ ਆ ਰਹੀ ਤੇ ਅੱਗੇ ਤੋਂ ਵੀ ਅਜਿਹੇ ਕਦਮ ਚੁੱਕਦੀ ਰਹੇਗੀ ਤਾਂ ਜੋ ਆਉਣ ਵਾਲੀਆਂ ਪੀੜੀਆਂ ਲਈ ਵਾਤਾਵਰਨ ਸ਼ੁੱਧ ਤੇ ਸਾਫ ਰਹਿ ਸਕੇ।

Check Also

ਖਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਤੀਜੀ ਰਾਸ਼ਟਰੀ ਮਹਿਲਾ ਕਾਨਫਰੰਸ ‘ਹਰਬਿਜ਼’ ਕਰਵਾਈ ਗਈ

ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ …

Leave a Reply