Friday, April 3, 2026

ਦੂਨ ਪਬਲਿਕ ਸਕੂਲ ਵਿਖੇ ਮਨਾਇਆ ਗਿਆ ਧਰਤੀ ਦਿਵਸ

PPN2404201516

ਪੱਟੀ, 24 ਅਪ੍ਰੈਲ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ) – ਸਥਾਨਕ ਦੂਨ ਪਬਲਿਕ ਸਕੂਲ ਵਿਖੇ ਧਰਤੀ ਦਿਵਸ ਮਨਾਇਆ ਗਿਆ।ਐਮ.ਡੀ ਗੁਰਵੰਤ ਸਿੰਘ ਦੀ ਦੇਖ ਰੇਖ ਹੇਠ ਪ੍ਰਿੰਸੀਪਲ ਡਾ.ਮੀਨਾ ਸੂਦ ਵੱਲੋਂ ਬੱਚਿਆਂ ਦੇ ਲੇਖ ਅਤੇ ਡਰਾਇੰਗ ਮੁਕਾਬਲੇ ਕਰਵਾਏ ਗਏ।ਇਸ ਮੌਕੇ ਤੇ ਅਧਿਆਪਕਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਨੂੰ ਧਰਤੀ ਹੇਠਲੇ ਪਾਣੀ ਦੀ ਸੰਭਾਲ ਕਰਨੀ ਚਾਹੀਦੀ ਹੈ ਅਤੇ ਸ਼ੁੱਧ ਵਾਤਾਵਰਣ ਲਈ ਰੁੱਖ ਲਗਾਉਣੇ ਚਾਹੀਦੇ ਹਨ ।ਇਸ ਮੌਕੇ ਤੇ ਸੈਕਟਰੀ ਧੀਰਜ ਕੁਮਾਰ ਭਾਰਦਵਾਜ, ਦਲਜੀਤ ਕੌਰ, ਅਨੁਰਾਧਾ ਸ਼ਰਮਾ, ਮੀਨਾਕਸ਼ੀ ਸ਼ਰਮਾ, ਜਗਦੀਸ਼, ਕੁਲਵਿੰਦਰ ਕੌਰ, ਰਜਵੰਤ ਕੌਰ, ਮਨਮੀਤ ਕੌਰ, ਆਦਿ ਹਾਜਰ ਸਨ।

Check Also

ਲਿਵਾਸਾ ਹਸਪਤਾਲ ਉਨਤ ਮੈਡੀਕਲ ਡਾਇਗਨੌਸਟਿਕਸ ਵਿੱਚ ਮੋਹਰੀ

ਅੰਮ੍ਰਿਤਸਰ, 2 ਅਪ੍ਰੈਲ (ਜਗਦੀਪ ਸਿੰਘ) – ਆਧੁਨਿਕ ਮੈਡੀਕਲ ਵਿੱਚ ਅਜਿਹੇ ਮਾਮਲੇ ਵਧ ਰਹੇ ਹਨ, ਜਿਥੇ …

Leave a Reply