Thursday, April 2, 2026

ਡੀ.ਏ.ਵੀ ਪਬਲਿਕ ਦੇ ਵਿਦਿਆਰਥੀਆਂ ਰਾਸ਼ਟਰੀ ਵਿਗਿਆਨ ਪ੍ਰਤਿਭਾ ਖੋਜ ਪ੍ਰੀਖਿਆ ‘ਚ ਕੀਤਾ ਅਹਿਮ ਪ੍ਰਦਰਸ਼ਨ

PPN2504201504
ਅੰਮ੍ਰਿਤਸਰ, 25 ਅਪ੍ਰੈਲ (ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥੀਆਂ ਦੁਆਰਾ ਰਾਸ਼ਟਰੀ ਵਿਗਿਆਨ ਪ੍ਰਤਿਭਾ ਖੋਜ ਪਰੀਖਿਆ ਵਿੱਚ ਚੰਗਾ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਂ ਰੋਸ਼ਨ ਕੀਤਾ ਜੋ ਕਿ ਯੂਨਾਇਟਿਡ ਕੌਂਸਿਲ ਦੁਆਰਾ ਆਯੋਜਿਤ ਪ੍ਰੀਖਿਆ ਦਾ ਇਨਾਮ ਵੰਡ ਸਮਾਗਮ ਆਯੋਜਿਤ ਕੀਤਾ ਗਿਆ।ਛੇਵੀਂ ਜਮਾਤ ਦੇ ਵੰਦਿਤ ਖੰਨਾ ਨੇ ਪਾਠਕ੍ਰਮ ਤੋਂ ਬਾਹਰ ਸਭ ਸੀਮਾਵਾਂ ਨੂੰ ਪਾਰ ਕਰਕੇ ਸਕੂਲ ਲਈ ਬੜਾ ਉਤੱਮ ਸਥਾਨ ਹਾਸਲ ਕੀਤਾ ਉਸ ਨੂੰ 400 ਰੁਪਏ ਤੱਕ ਦੇ ਸਕਰੈਚ ਕਾਰਡ, ਸੀ.ਡੀ, ਓਲੰਪਿਆਡ ਦੀ ਕਿਤਾਬ, ਤਗਮਾ ਅਤੇ ਪ੍ਰਮਾਣ ਪੱਤਰ ਦੇ ਨਾਲ ਨਿਵਾਜਿਆ ਗਿਆ।ਸਕੂਲ ਦੇ ਚਮਕਦੇ ਸਿਤਾਰੇ ਗੌਰੀ ਗੁਪਤਾ ਨੇ ਪੂਰੇ ਪੰਜਾਬ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ।ਆਸਥਾ ਅਰੋੜਾ, ਅਪੇਕਸ਼ਾ ਵਸ਼ਿਸ਼ਟ ਨੇ ਆਪਣੀ ਪ੍ਰਤਿਭਾ ਨਾਲ ਪੰਜਾਬ ਵਿਚੋਂ ਦੂਸਰਾ ਸਥਾਨ ਹਾਸਲ ਕੀਤਾ ।
ਅੰਮ੍ਰਿਤਸਰ ਜ਼ੋਨ ਦੇ ਖੇਤਰੀ ਨਿਰਦੇਸ਼ਕ ਡਾ. ਸ਼੍ਰੀਮਤੀ ਨੀਲਮ ਕਾਮਰਾ ਪ੍ਰਿੰਸੀਪਲ ਬੀ.ਬੀ.ਕੇ.ਡੀ.ਏ.ਵੀ. ਕਾਲਜ ਫ਼ਾਰ ਵੂਮੈਨ ਅਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪ੍ਰਿੰਸੀਪਲ ਡੀ.ਏ.ਵੀ. ਕਾਲਜ ਨੇ ਇਸ ਮੌਕੇ ਤੇ ਵਿਦਿਆਰਥੀਆਂ ਨੂੰ ਸ਼ੁੱਭਸ਼ਕਾਮਨਾਵਾਂ ਭੇਜੀਆਂ ।
ਇਸ ਮੌਕੇ ਤੇ ਸਕੂਲ ਦੇ ਪ੍ਰਿੰਸੀਪਲ ਡਾ. ਨੀਰਾ ਸ਼ਰਮਾ ਨੇ ਜੇਤੂ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਮਿਹਨਤ ਕਰਨ ਦੀ ਮਹੱਤਤਾ ਅਤੇ ਅਣਥੱਕ ਯਤਨ ਕਰਨ ਤੇ ਜ਼ੋਰ ਦਿੱਤਾ।ਉਨ੍ਹਾਂ ਨੇ ਹੇਠ ਲਿਖਿਤ ਸਤਰਾਂ ਦੁਆਰਾ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ।
ਂਂਕਰੜੀ ਮਿਹਨਤ ਖਮੌਸ਼ੀ ਨਾਲ ਕਰੋ ਤੇ ਆਪਣੀ ਜਿੱਤ ਨੂੰ ਆਪਣੀ ਅਵਾਜ਼ ਬਣਾਓ

Check Also

ਹਰਪ੍ਰੀਤ ਸਿੰਘ ਸਵੈਚ ਦੀ ਤੀਜ਼ੀ ਪੁਸਤਕ “ਇਹ ਜੁ ਦੁਨੀਆ ਸਿਹਰੁ ਮੇਲਾ” ਲੋਕ ਅਰਪਣ

ਮੋਹਾਲੀ, 1 ਅਪ੍ਰੈਲ (ਪੰਜਾਬ ਪੋਸਟ) – ਮੋਹਾਲੀ ਵੱਸਦੇ ਨੌਜੁਆਨ ਲੇਖਕ ਹਰਪ੍ਰੀਤ ਸਿੰਘ ਸਵੈਚ ਦੀ ਤੀਜ਼ੀ …

Leave a Reply