ਨਵੀਂ ਦਿੱਲੀ, 6 ਅਪਰੈਲ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 23 ਮਾਰਚ ਤੋਂ ਗੁਰਦੁਆਰਾ ਬੰਗਲਾ ਸਾਹਿਬ ਦੇ ਸਰੋਵਰ ਦੇ ਜਲ ਨੂੰ ਸ਼ੁੱਧ ਰੱਖਣ ਲਈ ਆਰੰਭੀ ਗਈ ਸਫਾਈ ਕਾਰ ਸੇਵਾ ਦਾ ਦੂਜਾ ਪੜਾਅ ਅੱਜ ਹੈਡ ਗੰਥੀ ਭਾਈ ਰਣਜੀਤ ਸਿੰਘ ਵੱਲੋਂ ਅਰਦਾਸ ਉਪਰੰਤ ਬਾਬਾ ਬਚਨ ਸਿੰਘ ਕਾਰ ਸੇਵਾ ਵਾਲਿਆਂ ਦੀ ਮੌਜਦਗੀ ਵਿੱਚ ਆਰੰਭਿਆ ਗਿਆ। ਅੱਧੇ ਸਰੋਵਰ ਦੀ ਕਾਰ ਸੇਵਾ ਪੂਰੀ ਹੋਣ ਤੋਂ ਬਾਅਦ ਬਾਕੀ ਸਰੋਵਰ ਦੇ ਹਿੱਸੇ ਵਿੱਚੋਂ ਸੰਗਤਾਂ ਨੇ ਬੜੀ ਸ਼ਰਧਾ ਭਾਵਨਾ ਨਾਲ ਭਿੱਜਕੇ ਤਸਲੇ, ਬਾਲਟੀਆਂ ਅਤੇ ਹੱਥਾਂ ਨਾਲ ਜਮਾਂ ਗਾਰ ਨੂੰ ਕੱਢਦੇ ਹੋਏ ਗੁਰੂ ਸਾਹਿਬ ਦੀਆਂ ਅਸੀਸਾਂ ਪ੍ਰਾਪਤ ਕੀਤੀਆਂ।
ਕਮੇਟੀ ਦੇ ਪ+ਧਾਨ ਮਨਜੀਤ ਸਿੰਘ ਜੀ.ਕੇ. ਨੇ ਬਾਬਾ ਬਚਨ ਸਿੰਘ ਤੇ ਬਾਬਾ ਮਹਿੰਦਰ ਸਿੰਘ ਅੰਮ੍ਰਿਤਸਰ ਵਾਲੇ ਨੂੰ ਸਿਰੋਪਾਉ ਭੇਟ ਕਰਦੇ ਹੋਏ ਚਲ ਰਹੇ ਕਾਰਜਾਂ ਵਿੱਚ ਸੰਗਤਾਂ ਨੂੰ ਤਨ, ਮਨ ਤੇ ਧਨ ਨਾਲ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ। ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਸੰਗਤਾਂ ਨੂੰ ਸੇਵਾ ਦੀ ਆਰੰਭਤਾ ਦੀ ਵਧਾਈ ਦਿੰਦਿਆਂ ਹੋਇਆਂ ਕਾਰ ਸੇਵਾ ਵਾਲੇ ਮਹਾਪੁਰਸ਼ਾਂ ਦਾ ਵੀ ਧੰਨਵਾਦ ਕੀਤਾ। ਲੋਕ ਸਭਾ ਚੋਣਾਂ ਲੜ ਰਹੇ ਭਾਜਪਾ ਦੇ ਆਗੂ ਪ੍ਰਵੇਸ਼ ਸਾਹਿਬ ਸਿੰਘ ਵਰਮਾ ਅਤੇ ਮਿਨਾਕਸ਼ੀ ਲੇਖੀ ਨੂੰ ਸਰੋਵਰ ਦੀ ਕਾਰ ਸੇਵਾ ਵਿੱਚ ਹੱਥੀ ਸੇਵਾ ਕਰਨ ਉਪਰੰਤ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਵੱਲੋਂ ਸਟੇਜ ਤੋਂ ਥੱਲੇ ਸਿਰੋਪਾਉ ਭੇਟ ਕੀਤਾ ਗਿਆ। ਕਮੇਟੀ ਪ੍ਰਬੰਧਕਾਂ ਨੇ ਇਸ ਮੌਕੇ ਵੱਧ ਚੜ੍ਹਕੇ ਸੇਵਾ ਵਿੱਚ ਹਿੱਸਾ ਪਾਉਂਦੇ ਹੋਏ ਕੌਮ ਲਈ ਉਸਾਰੂ ਕਾਰਜ ਕਰਨ ਦਾ ਵੀ ਅਹਿਦ ਲਿਆ।
ਇਸ ਮੌਕੇ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਵਿੰਦਰ ਸਿੰਘ ਖੁਰਾਣਾ, ਧਰਮ ਪ੍ਰਚਾਰ ਕਮੇਟੀ ਦੇ ਮੁੱਖੀ ਪਰਮਜੀਤ ਸਿੰਘ ਰਾਣਾ, ਸੀਨੀਅਰ ਆਗੂ ਕੁਲਦੀਪ ਸਿੰਘ ਭੋਗਲ, ਦਿੱਲੀ ਕਮੇਟੀ ਮੈਂਬਰ ਇੰਦਰਜੀਤ ਸਿੰਘ ਮੌਂਟੀ, ਗੁਰਮੀਤ ਸਿੰਘ ਮੀਤਾ, ਹਰਦੇਵ ਸਿੰਘ ਧਨੋਆ, ਅਮਰਜੀਤ ਸਿੰਘ ਪਿੰਕੀ, ਗੁਰਦੇਵ ਸਿੰਘ ਭੋਲਾ, ਬੀਬੀ ਧੀਰਜ ਕੌਰ, ਪਰਮਜੀਤ ਸਿੰਘ ਚੰਢੋਕ, ਜਤਿੰਦਰਪਾਲ ਸਿੰਘ ਗੋਲਡੀ ਅਤੇ ਟਿਕਾਣਾ ਸਾਹਿਬ ਦੇ ਸੰਤ ਅੰਮ੍ਰਿਤਪਾਲ ਸਿੰਘ ਆਦਿ ਮੌਜੂਦ ਸਨ।
Check Also
ਹਵਾਈ ਅੱਡਿਆਂ ’ਤੇ ਸਿੱਖ ਕਰਮਚਾਰੀਆਂ ਨੂੰ ਕਿਰਪਾਨ ਪਹਿਨਣ ਤੋਂ ਰੋਕਣ ਦਾ ਮਾਮਲਾ
ਐਡਵੋਕੇਟ ਧਾਮੀ ਨੇ ਭਾਰਤ ਦੇ ਹਵਾਬਾਜ਼ੀ ਮੰਤਰੀ ਨੂੰ ਨੋਟੀਫਿਕੇਸ਼ਨ ਵਾਪਸ ਲੈਣ ਲਈ ਲਿਖਿਆ ਪੱਤਰ ਅੰਮ੍ਰਿਤਸਰ, …