ਅੰਮ੍ਰਿਤਸਰ, 27 ਅਪ੍ਰੈਲ (ਗੁਰਪ੍ਰੀਤ ਸਿੰਘ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਨੇਪਾਲ ਦੀ ਰਾਜਧਾਨੀ ਕਾਠਮੰਡੂ ਅਤੇ ਭਾਰਤ ਦੇ ਕਈ ਸੂਬਿਆਂ ਵਿੱਚ ਆਈ ਕੁਦਰਤੀ ਆਫਤ (ਭੂਚਾਲ) ਨੂੰ ਦੁਖਦਾਈ ਘਟਨਾ ਦੱਸਦਿਆਂ ਕਿਹਾ ਹੈ ਕਿ ਇਸ ਦੁੱਖ ਦੀ ਘੜੀ ਵਿਚ ਹਰ ਵਿਅਕਤੀ ਨੂੰ ਆਪਣੇ ਨਿੱਜੀ ਹਿੱਤਾਂ ਤੋਂ ਉਪਰ ਉੱਠ ਕੇ ਇਨਸਾਨੀਅਤ ਦੇ ਨਾਤੇ ਆਪਣਾ ਵੱਧ ਤੋਂ ਵੱਧ ਯੋਗਦਾਨ ਪੀੜਤ ਲੋਕਾਂ ਦੀ ਸਹਾਇਤਾ ਵਾਸਤੇ ਪਾਉਣਾ ਚਾਹੀਦਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਜਿਸ ਤਰ੍ਹਾਂ ਪਹਿਲਾਂ ਵੀ ਕੁਦਰਤੀ ਆਫਤਾਂ ਵਿਚ ਪੀੜਤ ਲੋਕਾਂ ਦੀ ਸਹਾਇਤਾ ਕਰਦੀਆਂ ਰਹੀਆਂ ਹਨ, ਉਸੇ ਤਰ੍ਹਾਂ ਇਸ ਵਕਤ ਵੀ ਵੱਧ ਚੜ੍ਹ ਕੇ ਆਪਣਾ ਯੋਗਦਾਨ ਪਾਉਣ।ਇਸ ਦੇ ਨਾਲ ਸਮੂਹ ਸੰਸਥਾਵਾਂ ਜੋ ਲੋਕ ਭਲਾਈ ਦੇ ਕੰਮ ਕਰਦੀਆਂ ਹਨ ਅਤੇ ਦੇਸ਼-ਵਿਦੇਸ਼ ਵਿਚ ਰਹਿਣ ਵਾਲੀਆਂ ਸੰਗਤਾਂ ਨੂੰ ਚਾਹੀਦਾ ਹੈ ਕਿ ਉਹ ਵੱਧ ਚੜ੍ਹ ਕੇ ਪੀੜਤ ਵਿਅਕਤੀਆਂ ਦੀ ਸਹਾਇਤਾ ਕਰਨ। ਇਹੋ ਉਹਨਾਂ ਲੋਕਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ ।
Check Also
ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ
ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …
Punjab Post Daily Online Newspaper & Print Media