Sunday, March 15, 2026

ਵਿਸ਼ੇਸ਼ ਲੋੜਾਂ ਵਾਲੇ 117 ਵਿਦਿਆਰਥੀਆਂ ਨੂੰ ਟਰਾਈ ਸਾਇਕਲ, ਬਨਾਉਟੀ ਅੰਗ, ਵਾਕਰ, ਵੀਲ੍ਹ ਚੇਅਰ ਵੰਡ

PPN2704201503

ਬਟਾਲਾ, 27 ਅਪ੍ਰੈਲ (ਨਰਿੰਦਰ ਬਰਨਾਲ) – ਸਿੱਖਿਆ ਵਿਭਾਗ ਪੰਜਾਬ ਵੱਲੋਂ ਵਿਦਿਆਰਥੀਆਂ ਵਾਸਤੇ ਚਲਾਈਆਂ ਸਕੀਮਾਂ ਅਧੀਨ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਧਰਮਪੁਰਾ ਬਟਾਲਾ ਵਿਖੇ ਪ੍ਰਿੰਸੀਪਲ ਇੰਦਰਜੀਤ ਕੌਰ ਵਾਲੀਆ, ਜਿਲਾ ਸਿੱਖਿਆ ਅਫਸਰ ਸ੍ਰੀ ਅਮਰਦੀਪ ਸਿੰਘ ਸੈਣੀ, ਡਿਪਟੀ ਡੀ. ਈ. ਓ ਸ੍ਰੀ ਭਾਰਤ ਭੂਸਨ ਤੇ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਸ੍ਰੀ ਲਖਵਿੰਦਰ ਸਿੰਘ ਪੱਡਾ ਦੀ ਦੇਖ-ਰੇਖ ਹੇਠ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨੂੰ ਟਰਾਈ ਸਾਇਕਲ ਵੰਡੇ ਗਏ।ਇਸ ਮੌਕੇ ਵਿਚਾਰ ਸਾਂਝੇ ਕਰਦਿਆਂ ਸ੍ਰੀ ਅਮਰਦੀਪ ਸਿੰਘ ਸੈਣੀ ਨੇ ਕਿਹਾ ਪੰਜਾਬ ਸਰਕਾਰ ਵੱਲੋਂ ਸਕੂਲਾਂ ਵਿੱਚ ਅਨੇਕਾ ਹੀ ਸਹੂਲਤਾਂ ਵਿਦਿਆਰਥੀਆਂ ਨੂੰ ਦਿਤੀਆਂ ਜਾ ਰਹੀਆਂ ਹਨ, ਇਸ ਲੜੀ ਅਧੀਨ ਹੀ ਵਿਦਿਆਰਥੀਆਂ ਨੂੰ ਟਰਾਈ ਸਾਇਕਲ ਵੰਡੇ ਗਏ ਹਨ। ਬੱਚਿਆਂ ਦੇ ਮਾਤਾ ਪਿਤਾ ਨੂੰ ਚਾਹੀਦਾ ਹੈ ਕਿ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾ ਕਿ ਸਰਕਾਰੀ ਸਹੂਲਤਾਂ ਤੇ ਵਧੀਆਂ ਸਿੱਖਿਆ ਪ੍ਰਾਪਤ ਕਰਨ।ਇਸ ਮੌਕੇ ਕੋਆਰਡੀਨੇਟਰ ਸ੍ਰੀ ਅਮਰੀਕ ਸਿਘ, ਡੀ. ਐ. ਈ. ਸ੍ਰੀ ਸਤਪਾਲ ਮਸੀਹ, ਬੀ ਆਰ ਪੀ ਗੁਰਮੁੱਖ ਸਿੰਘ, ਕਾਨਪੁਰ ਤੋ ਡਾਕਟਰਾਂ ਦੀ ਵਿਸ਼ੇਸ਼ ਟੀਮ, ਰਜਨੀਸ਼ ਸਰਮਾ, ਨੀਤੂ ਖੁੱਲਰ, ਅੰਕੁਰ ਸਰਮਾ, ਜੀਵਨ ਸਿੰਘ, ਹਰਪ੍ਰੀਤ ਸਿੰਘ ਆਦਿ ਹਾਜ਼ਰ ਸਨ। ਅੱਜ ਸਰਕਾਰੀ ਕੰਨਿਆ ਸਕੂਲ ਵਿਖੇ ੧੧੭ ਬੱਚਿਆਂ ਨੂੰ ਵੀਲ੍ਹ ਚੇਅਰ, ਟਰਾਈ ਸਾਇਕਲ, ਰੋਲੇਟਰ, ਵਾਕਰ ਅਤੇ ਬਨਾਵਟੀ ਅੰਗ ਦਿੱਤੇ ਗਏ।

Check Also

ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …

Leave a Reply