Monday, March 30, 2026

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਏਅਰ ਪੋਰਟ ਵਿਖੇ ਅੱਜ “ਕਵਿਤਾ ਪ੍ਰਤੀਯੋਗਤਾ” ਕਰਵਾਈ

ਅੰਮ੍ਰਿਤਸਰ, 28 ਅਪ੍ਰੈਲ (ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ, ਫਰੈਡਜ ਐਵੀਨਿਊ, ਏਅਰ ਪੋਰਟ ਵਿਖੇ ਅੱਜ “ਕਵਿਤਾ ਪ੍ਰਤੀਯੋਗਤਾ” ਕਰਵਾਈ ਗਈ।ਜਿਸ ਵਿੱਚ 7ਵੀਂ ਅਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ।ਬੱਚਿਆਂ ਨੇ ਵੱਖ-ਵੱਖ ਵਿਸ਼ਿਆਂ ਉਪਰ ਕਵਿਤਾਵਾਂ ਦਾ ਉਚਾਰਨ ਬੜੇ ਪ੍ਰਭਾਵਸ਼ਾਲੀ ਢੰਗ ਨਾਲ ਕੀਤਾ। ਇਸ ਪ੍ਰਤੀਯੋਗਤਾ ਦਾ ਅਯੋਜਨ ਤਿੰਨਾਂ ਭਾਸ਼ਾ ਅੰਗਰੇਜੀ, ਹਿੰਦੀ ਅਤੇ ਪੰਜਾਬੀ ਵਿੱਚ ਕੀਤਾ ਗਿਆ। ਵਿਦਿਆਰਥੀਆਂ ਨੂੰ ਬੱੜੇ ਪ੍ਰਭਾਵਸ਼ਾਲੀ ਤਰੀਕੇ ਨਾਲ ਆਪਣੇ ਵਿਚਾਰ ਕਵਿਤਾ ਦੇ ਰੂਪ ਵਿੱਚ ਪੇਸ਼ ਕੀਤਾ ਅਤੇ ਆਏ ਹੋਏ ਦਰਸ਼ਕਾਂ ਦਾ ਦਿਲ ਮੋਹ ਲਿਆ, ਅੰਗਰੇਜੀ ਭਾਸ਼ਾ ਵਿੱਚ 7ਵੀਂ ਕਲਾਸ ਦੀ ਵਿਦਿਆਰਥਣ ਮਹਿਕ ਅਰੋੜਾ ਪਹਿਲੇ ਸਥਾਨ ਤੇ ਅਤੇ ਅਰਸ਼ਦੀਪ ਕੌਰ ਦੂਜੇ ਸਥਾਨ ਤੇ ਰਹੀ ਪੰਜਾਬੀ ਭਾਸ਼ਾ ਵਿੱਚ ਕਵਿਤਾ ਮਹਿਤਾਬ ਸਿੰਘ ਅਤੇ ਸੱਤਵੀ ਜਮਾਤ ਦੇ ਵਿਦਿਆਰਥੀ ਨੇ ਪਹਿਲਾ ਸਥਾਨ ਪ੍ਰਪਾਤ ਕੀਤਾ। ਹਿੰਦੀ ਭਾਸ਼ਾਂ ਦੇ ਕਵਿਤਾ ਮੁਕਾਬਲੇ ਵਿੱਚ ਸੁਖਨਜੀਤ ਕੌਰ, ਹਰਪ੍ਰੀਤ ਕੌਰ ਨੇ ਪਹਿਲਾ ਸਥਾਨ ਅਤੇ ਦੂਸਰਾ ਸਥਾਨ ਹਾਸਲ ਕੀਤਾ।

ਪਿ੍ਰੰਸੀਪਲ ਰਵਿੰਦਰ ਕੌਰ ਬਮਰਾਹ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਇਸ ਤਰਾਂ ਦੀਆਂ ਪ੍ਰਤੀਯੋਗਤਾ ਵਿੱਚ ਭਾਗ ਲੈਣਾ ਚਾਹੀਦਾ ਹੈ, ਜਿੰਨਾਂ ਨਾਲ ਬੱਚਿਆਂ ਵਿੱਚ ਆਤਮ ਵਿਸ਼ਵਾਸ਼ ਪੈਦਾ ਹੁੰਦਾ ਹੈ ।ਉਹਨਾਂ ਨੇ ਦੱਸਿਆ ਕਵਿਤਾ ਜਿੰਦਗੀ ਦੀ ਸੱਚਾਈ ਨੂੰ ਬਿਆਨ ਕਰਦੀ ਹੈ ।ਇਸ ਮੌਕੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਦਿਤੇ ਗਏ।

Check Also

ਖ਼ਾਲਸਾ ਕਾਲਜ ਵਿਖੇ ਰਾਸ਼ਟਰੀ ਸੈਮੀਨਾਰ ਕਰਵਇਆ ਗਿਆ

ਅੰਮ੍ਰਿਤਸਰ, 29 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਰਾਜਨੀਤੀ ਵਿਗਿਆਨ ਅਤੇ ਲੋਕ ਪ੍ਰਸ਼ਾਸਨ …

Leave a Reply