Wednesday, September 2, 2026

ਆਪਣੇ ਆਪ ਨੂੰ ਅੱਗ ਲਗਾ ਕੇ ਜੀਵਨ ਲੀਲਾ ਖਤਮ ਕਰਨ ਦੀ ਕੀਤੀ ਕੋਸ਼ਿਸ਼

PPN3004201505ਬਟਾਲਾ, 29 ਅਪ੍ਰੈਲ (ਨਰਿੰਦਰ ਬਰਨਾਲ) – ਬਟਾਲਾ ਦੇ ਸੋਨਿੀਆ ਮੁਹੱਲਾ ਵਿੱਚ ਇਕ ਵਿਅਕਤੀ ਵਲੋਂ ਆਪਣੇ ਆਪ ਨੂੰ ਅੱਗ ਲਾ ਕੇ ਜੀਵਨ ਲੀਲਾ ਸਮਾਪਤ ਕਰਨ ਦੀ ਕੋਸ਼ਿਸ ਕੀਤੇ ਜਾਣ ਦੀ ਖਬਰ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬਰਮਾ ਪਤਨੀ ਵਿਜੇ ਬਰਮਾ ਨੇ ਦੱਸਿਆ ਕਿ ਅੱਜ ਉਹ ਕਮਲੇਸ਼ ਪਤਨੀ ਬਲਵੰਤ ਦੇ ਨਾਲ ਦਵਾਈ ਲੈਣ ਕਾਦੀਆਂ ਆਈ ਹੋਈ ਸੀ ਅਤੇ ਜਦੋਂ ਉਹ ਦੁਪਹਿਰ ਆਪਣੇ ਘਰ ਪਹੁੰਚੀ ਤਾਂ ਮੁਹੱਲਾ ਨਿਵਾਸੀਆਂ ਨੇ ਦੱਸਿਆ ਕਿ ਉਸ ਦੇ ਪਤੀ ਵਿਜੇ ਬਰਮਾ ਪੁੱਤਰ ਬਲਵੰਤ ਨੇ ਆਪਣੇ ਆਪ ਨੂੰ ਅੱਗ ਦੇ ਹਵਾਲੇ ਕਰ ਦਿੱਤਾ ਹੈ, ਪਰ ਮੁਹੱਲਾ ਨਿਵਾਸੀਆਂ ਨੇ ਕਿਸੇ ਤਰਾਂ ਅੱਗ ਬੁਝਾ ਦਿੱਤੀ ਅਤੇ ਜ਼ਖਮੀ ਹਾਲਤ ‘ਚ ਉਸ ਨੂੰ ਬਟਾਲਾ ਦੇ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾ ਦਿੱਤਾ। ਸੂਚਨਾ ਅਨੁਸਾਰ ਪੁਲਿਸ ਵਲੋਂ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।

Check Also

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਗਿਲਵਾਲੀ ਗੇਟ ਵਿਖੇ ਨਵੀਂ ਬਣੀ ਲਾਇਬ੍ਰੇਰੀ ਦਾ ਉਦਘਾਟਨ

ਅੰਮ੍ਰਿਤਸਰ, 31 ਅਗਸਤ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਅਧੀਨ ਆਉਂਦੇ ਇਲਾਕੇ ਗਿਲਵਾਲੀ …

Leave a Reply