Tuesday, March 31, 2026

ਮਾਰਕੀਟ ਕਮੇਟੀ ਪਠਾਨਕੋਟ ਦੇ ਵਿਪਨ ਮਹਾਜਨ ਚੇਅਰਮੈਨ ਤੇ ਸੁਖਬੀਰ ਸਿੰਘ ਵਾਈਸ ਚੇਅਰਮੈਨ ਨਾਮਜ਼ਦ

ਪਠਾਨਕੋਟ, 29 ਅਪ੍ਰੈਲ (ਪੱਤਰ ਪ੍ਰੇਰਕ) – ਪੰਜਾਬ ਸਰਕਾਰ ਨੇ ਮਾਰਕੀਟ ਕਮੇਟੀ ਪਠਾਨਕੋਟ ਦਾ ਨਵਾਂ ਚੇਅਰਮੈਨ, ਵਾਈਸ ਚੇਅਰਮੈਨ ਅਤੇ ਮੈਂਬਰਾਂ ਨੂੰ ਨਾਮਜਦ ਕਰ ਦਿੱਤਾ ਹੈ।ਮੁੱਖ ਮੰਤਰੀ ਪੰਜਾਬ ਦੇ ਦਫ਼ਤਰ ਦੇ ਇੱਕ ਬੁਲਾਰੇ ਨੇ ਦੱਸਿਆ ਹੈ ਕਿ ਹੁਕਮਾਂ ਅਨੁਸਾਰ ਸ਼੍ਰੀ ਵਿਪਨ ਮਹਾਜਨ ਨੂੰ ਚੇਅਰਮੈਨ ਅਤੇ ਸ਼੍ਰੀ ਸੁਖਬੀਰ ਸਿੰਘ ਨੂੰ ਵਾਈਸ ਚੇਅਰਮੈਨ ਮਾਰਕੀਟ ਕਮੇਟੀ ਪਠਾਨਕੋਟ ਨਾਮਜਦ ਕੀਤਾ ਗਿਆ ਹੈ। ਇਸੇ ਤਰ੍ਹਾਂ ਸ਼੍ਰੀਮਤੀ ਸੁਖਵਿੰਦਰ ਕੌਰ, ਸ਼੍ਰੀ ਗੁਲਜਾਰ ਸਿੰਘ, ਸ਼੍ਰੀ ਪ੍ਰਭਾਤ ਸਿੰਘ, ਸ਼੍ਰੀ ਕੁਲਦੀਪ ਸਿੰਘ, ਸ਼੍ਰੀ ਭੁਸ਼ਨ ਖੰਨਾ, ਸ਼੍ਰੀਮਤੀ ਵੀਨਾ ਦੇਵੀ, ਸ਼੍ਰੀ ਛੱਜੁ ਰਾਮ, ਸ਼੍ਰੀ ਬਸੰਤ ਲਾਲ, ਸ਼੍ਰੀਮਤੀ ਗੀਤਾ ਰਾਣੀ, ਸ਼੍ਰੀ ਸੁਰਿੰਦਰ ਕੁਮਾਰ, ਸ਼੍ਰੀ ਮੇਲਾ ਸਿੰਘ, ਸ਼੍ਰੀ ਰਾਜ ਕੁਮਾਰ ਗੁਪਤਾ, ਸ਼੍ਰੀ ਜੰਗ ਬਹਾਦਰ ਅਤੇ ਸ਼੍ਰੀ ਵਿਸ਼ਵਜੀਤ ਸਿੰਘ ਤੋਂ ਇਲਾਵਾ ਸਬੰਧਤ ਬੀ.ਡੀ.ਪੀ.ਓ. ਨੂੰ ਕਮੇਟੀ ਦੇ ਮੈਂਬਰ ਨਾਮਜਦ ਕੀਤਾ ਗਿਆ ਹੈ।

Check Also

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਵਰਗੀ ਐਡਵੋਕੇਟ ਰਮੇਸ਼ ਰਾਜ ਭੰਡਾਰੀ ਨੂੰ ਦਿੱਤੀ ਨਿੱਘੀ ਸਰਧਾਂਜਲੀ

ਅੰਮ੍ਰਿਤਸਰ, 31 ਮਾਰਚ (ਸੁਖਬੀਰ ਸਿੰਘ) – ਅੰਮ੍ਰਿਤਸਰ ਸ਼ਹਿਰ ਦੇ ਨਿਵਾਸੀ ਰਹੇ ਐਡਵੋਕੇਟ ਰਮੇਸ਼ ਰਾਜ ਭੰਡਾਰੀ …

Leave a Reply