ਅੰਮ੍ਰਿਤਸਰ, 29 ਅਪ੍ਰੈਲ (ਜਗਦੀਪ ਸਿੰਘ ਸ’ਗੂ) ੁ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਬਾਣੀ ਕੰਠ ਮੁਕਾਬਲੇ ਕਰਵਾਏ ਗਏ।ਇਸ ਅੰਤਰ ਜਮਾਤ ਪ੍ਰਤਿਯੋਗਤਾ ਵਿੱਚ ਛੇਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ।ਛੇਵੀਂ ਸੀ ਦੇ ਵਿਦਿਆਰਥੀ ਜਸਬੀਰ ਸਿੰਘ ਨੇ ਪਹਿਲਾ, ਛੇਵੀਂ ਜੀ ਦੀ ਵਿਦਿਆਰਥਣ ਜਸਕੀਰਤ ਕੌਰ ਨੇ ਦੂਜਾ ਅਤੇ ਛੇਵੀਂ ਆਈ ਦੀ ਵਿਦਿਆਰਥਣ ਗੁਰਸਿਮਰਨ ਕੌਰ ਨੇ ਤੀਸਰਾ ਸਥਾਨ ਹਾਸਲ ਕੀਤਾ।ਛੇਵੀਂ ਬੀ ਦੇ ਅਨੰਤਬੀਰ ਸਿੰਘ ਅਤੇ ਛੇਵੀਂ ਐਫ ਦੀ ਅਰਪਨਪ੍ਰੀਤ ਕੌਰ ਨੂੰ ਹੌਸਲਾ ਅਫਜਾਈ ਇਨਾਮ ਦਿੱਤੇ ਗਏ।ਸਕੂਲ ਦੇ ਪਿ੍ਰੰਸੀਪਲ/ਡਾਇਰੈਕਟਰ ਡਾ: ਧਰਮਵੀਰ ਸਿੰਘ ਨੇ ਇਸ ਮੌਕੇ ਸਿੱਖ ਮਿਸ਼ਨਰੀ ਕਾਲਜ ਵੱਲੋਂ ਲਈ ਜਾਂਦੀ ਧਾਰਮਿਕ ਪ੍ਰੀਖਿਆ ਵਿੱਚ ਅਵੱਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਦਿੰਦੇ ਹੋਏ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਵਿਦਿਆਰਥੀਆਂ ਨੂੰ ਗੁਰੂ ਨਾਲ ਜੁੜੇ ਰਹਿਣ ਲਈ ਕਿਹਾ।ਸਕੂਲ ਦੀ ਧਾਰਮਿਕ ਅਧਿਆਪਕਾ ਸ਼੍ਰੀਮਤੀ ਹਰਪ੍ਰੀਤ ਕੌਰ ਸੋਢੀ ਨੇ ਗੁਰੂ ਅਰਜਨ ਦੇਵ ਜੀ ਦੇ ਜੀਵਨ ਬਾਰੇ ਦਸਦੇ ਹੋਏ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਬਾਣੀ ਕੰਠ ਕਰਨ ਲਈ ਪ੍ਰੇਰਿਤ ਕੀਤਾ।ਇਸ ਪ੍ਰੋਗਰਾਮ ਵਿੱਚ ਸੁਪਰਵਾਈਜ਼ਰ ਸ਼੍ਰੀਮਤੀ ਮੰਜੂ ਸਪਰਾ, ਯਾਦਵਿੰਦਰ ਸਿੰਘ, ਅਧਿਆਪਕ ਸਾਹਿਬਾਨ ਅਤੇ ਵਿਦਿਆਰਥੀ ਸ਼ਾਮਲ ਹੋਏ ।
Check Also
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …
Punjab Post Daily Online Newspaper & Print Media