ਅੰਮ੍ਰਿਤਸਰ, 29 ਅਪ੍ਰੈਲ (ਗੁਰਪ੍ਰੀਤ ਸਿੰਘ) – ਗੁਆਂਢੀ ਦੇਸ਼ ਨੇਪਾਲ ਅਤੇ ਦੇਸ਼ ਦੇ ਹੋਰਨਾਂ ਹਿੱਸਿਆਂ ਵਿੱਚ ਪਿਛਲੇ ਦਿਨੀਂ ਆਏ ਭਿਆਨਕ ਭੂਚਾਲ ਕਾਰਨ ਬਹੁਤ ਸਾਰੇ ਲੋਕ ਆਪਣਿਆਂ ਤੋਂ ਸਦਾ ਲਈ ਵਿਛੜ ਚੁੱਕੇ ਹਨ ਅਤੇ ਹਜ਼ਾਰਾਂ ਦੀ ਤਦਾਦ ਵਿੱਚ ਜ਼ਖ਼ਮੀ ਹੋਏ ਹਨ।ਇਸ ਭਿਆਨਕ ਤ੍ਰਾਸਦੀ ਦੌਰਾਨ ਮਾਰੇ ਗਏ ਲੋਕਾਂ ਦੇ ਨਮਿਤ ਅਤੇ ਜਖ਼ਮੀਆਂ ਦੇ ਜਲਦੀ ਤੰਦਰੁਸਤੀ ਲਈ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਥਾਨਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ੋ੍ਰਮਣੀ ਕਮੇਟੀ ਵੱਲੋਂ ਅੱਜ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਣਗੇ। ਇਥੋਂ ਜਾਰੀ ਪ੍ਰੈਸ ਨੋਟ ਵਿੱਚ ਜਾਣਕਾਰੀ ਦਿੰਦਿਆਂ ਸ. ਮਨਜੀਤ ਸਿੰਘ ਸਕੱਤਰ ਸ਼ੋ੍ਰਮਣੀ ਕਮੇਟੀ ਨੇ ਦੱਸਿਆ ਕਿ ਸਥਾਨਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਅੱਜ 30-04-2015 ਨੂੰ ਨੇਪਾਲ ਅਤੇ ਭਾਰਤ ਦੇ ਵੱਖ-ਵੱਖ ਹਿੱਸਿਆਂ ਵਿੱਚ ਭੂਚਾਲ ਕਾਰਨ ਜੋ ਪ੍ਰਾਣੀ ਆਪਣਿਆਂ ਤੋਂ ਸਦਾ ਲਈ ਵਿਛੜ ਗਏ ਹਨ ਉਨ੍ਹਾਂ ਦੀ ਆਤਮਿਕ ਸ਼ਾਂਤੀ ਅਤੇ ਜਖ਼ਮੀਆਂ ਦੇ ਜਲਦੀ ਸਿਹਤਯਾਬ ਹੋਣ ਲਈ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾ ਰਹੇ ਹਨ ਜਿਨ੍ਹਾਂ ਦੇ ਭੋਗ 2-05-2015 ਨੂੰ ਸਵੇਰੇ 10.00 ਵਜੇ ਪੈਣਗੇ।ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਇਲਾਹੀ ਬਾਣੀ ਦੇ ਕੀਰਤਨ ਕਰਨਗੇ।
Check Also
ਡਾ. ਸਰਬਜੀਤ ਸਿੰਘ ਸਾਹਿਤ ਅਕੈਡਮੀ ਲੁਧਿਆਣਾ ਦੇ ਦੂਜੀ ਵਾਰ ਪ੍ਰਧਾਨ ਬਣੇ
ਲੁਧਿਆਣਾ, 21 ਮਾਰਚ (ਡਾ. ਗੁਰਵਿੰਦਰ ਅਮਨ) – ਡਾ. ਸਰਬਜੀਤ ਸਿੰਘ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਪ੍ਰਬੁੱਧ ਅਲੋਚਕ …
Punjab Post Daily Online Newspaper & Print Media