ਪੱਟੀ, 30 ਅਪ੍ਰੈਲ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ) – ਕੇਂਦਰ ਦੀ ਮੋਦੀ ਸਰਕਾਰ ਵੱਲੋਂ ਰੋਡ ਟਰਾਸਪੋਰਟ ਐਂਡ ਸੇਫਟੀ ਬਿੱਲ 2014 ਦੇ ਨਾ ਤੇ ਜੋ ਕਾਨੂੰਨ ਬਣਾਇਆ ਜਾ ਰਿਹਾ ਹੈ ਦੇ ਵਿਰੋਧ ਵਿੱਚ ਅੱਜ ਸਮੁੱਚੇ ਕਾਮਿਆ ਵੱਲੋਂ ਇੱਕ ਦਿਨ ਦਾ ਵਿਰੋਧ ਕਰਕੇ ਦੇਸ਼ ਵਿਆਪੀ ਹੜਤਾਲ ਕੀਤੀ ਹੈ।ਅੱਜ ਪੱਟੀ ਰੋਡਵੇਜ਼ ਦਫਤਰ ਦੇ ਬਾਹਰ ਕਾਮਿਆ ਵੱਲੋਂ ਰੋਡ ਸੇਫਟੀ ਬਿੱਲ ਦਾ ਵਿਰੋਧ ਕਰਦਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ ਜੰਮ ਕੇ ਨਾਰੇਬਾਜੀ ਕੀਤੀ ਗਈ।ਇਸ ਮੌਕੇ ਤੇ ਬੋਲਦਿਆਂ ਦੀਦਾਰ ਸਿੰਘ ਸੂਬਾ ਮੀਤ ਪ੍ਰਧਾਨ ਨੇ ਕਿਹਾ ਕਿ ਇਹ ਬਿੱਲ ਲਾਗੂ ਨਹੀ ਹੋਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਅੱਜ ਮੋਦੀ ਖ਼ਿਲਾਫ ਹਰ ਪਾਸੇ ਨਾਰਬਾਜੀ ਹੋ ਰਹੀ ਹੈ।ਉਨ੍ਹਾਂ ਕਿਹਾ ਕਿ ਇਹ ਇੱਕ ਸ਼ਾਜਿਸ਼ ਤਹਿਤ ਕੇਂਦਰ ਰੋਡ ਟਰਾਸਪੋਰਟ ਨੂੰ ਆਪਣੇ ਕਬਜੇ ਵਿੱਚ ਕਰਨਾ ਚਾਹੁੰਦੀ ਹੈ ਜਿਸਨੂੰ ਕਦੇ ਕਾਮਜਾਬ ਨਹੀ ਹੋਣ ਦਿੱਤਾ ਜਾਵੇਗਾ।ਇਸ ਮੌਕੇ ‘ਤੇ ਗੁਰਮੇਜ਼ ਸਿੰਘ ਪ੍ਰਧਾਨ, ਲਖਬੀਰ ਸਿੰਘ ਸੈਕਟਰੀ, ਹਰਜੀਤ ਸਿੰਘ, ਗੁਰਲਾਲ ਸਿੰਘ, ਗੁਰਪ੍ਰੀਤ ਸਿੰਘ, ਸੁਖਬੀਰ ਸਿੰਘ, ਗੁਰਪ੍ਰੀਤ ਸਿੰਘ, ਬਲਵਿੰਦਰ ਸਿੰਘ, ਗੁਰਭੇਜ ਸਿੰਘ, ਸੁਰਿੰਦਰ ਸਿੰਘ, ਭੁਪਿੰਦਰ ਸਿੰਘ, ਇੰਦਰਜੀਤ ਸਿੰਘ, ਹਰਜਿੰਦਰ ਸਿੰਘ ਆਦਿ ਹਾਜ਼ਰ ਸਨ।
Check Also
ਅੰਮ੍ਰਿਤਸਰ ਜਿਲ੍ਹੇ ਦੇ ਸਮੂਹ ਕਾਲਜਾਂ ਵਿੱਚ ਨੌਜਵਾਨਾਂ ਦੀ ਵੋਟਰ ਰਜਿਸਟ੍ਰੇਸ਼ਨ ਲਈ ਲਗਾਏ ਜਾ ਰਹੇ ਹਨ ਵਿਸ਼ੇਸ਼ ਕੈਂਪ
9 ਸਤੰਬਰ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਹੋਵੇਗਾ ਵਿਸ਼ੇਸ਼ ਮੈਗਾ ਈਵੈਂਟ ਅੰਮ੍ਰਿਤਸਰ, 7 …
Punjab Post Daily Online Newspaper & Print Media