Friday, August 14, 2026

 ਕੁਦਰਤੀ ਆਫਤਾਂ ਨਾਲ ਨਿਪਟਣ ਲਈ ਜਾਗਰੂਕਤਾ ਅਭਿਆਨ

PPN0205201507

ਅਮ੍ਰਿਤਸਰ, 2 ਮਈ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ੨੫ ਅਪ੍ਰੈਲ ਨੇਪਾਲ ਵਿੱਚ ਆਏ ਭੁਚਾਲ ਦੇ ਮੱਦੇਨਜ਼ਰ ਕੁਦਰਤੀ ਆਫਤਾਂ ਨਾਲ ਨਿਪਟਣ ਲਈ ਇੱਕ ਜਾਗਰੁਕਤਾ ਅਭਿਆਨ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਵਿਦਿਆਰਥੀਆਂ ਦੁਆਰਾ ਬਣਾਏ ਗਏ ਚਾਰਟ, ਅਖ਼ਬਾਰਾਂ ਦੀਆਂ ਉਹ ਤਸਵੀਰਾਂ ਜੋ ਭੁਚਾਲ ਤੋਂ ਬਾਅਦ ਨੇਪਾਲ ਦੀ ਤ੍ਰਾਸਦੀ ਨੂੰ ਬਿਆਨ ਕਰ ਰਹੀਆਂ ਸਨ, ਦਿਖਾਈਆਂ ਗਈਆਂ ਜਿੰਨ੍ਹਾਂ ਤੋਂ ਵਿਦਿਆਰਥੀਆਂ ਨੂੰ ਕੁਦਰਤੀ ਆਫਤ (ਭੁਚਾਲ) ਆਉਣ ਸਮੇਂ ਕੀ ਕਰਨਾ ਚਾਹੀਦਾ ਹੈ ਤੇ ਕੀ ਨਹੀਂ, ਕਿਸੇ ਨੂੰ ਮੁਢਲੀ ਸਹਾਇਤਾ ਕਿਵੇਂ ਦੇਣੀ, ਦੂਜਿਆਂ ਦੀ ਮਦਦ ਕਰਨੀ ਆਦਿ ਬਾਰੇ ਭਰਪੂਰ ਜਾਣਕਾਰੀ ਪ੍ਰਾਪਤ ਹੋਈ।ਸਕੂਲ ਦੇ ਪਿ੍ਰੰਸੀਪਲ/ਡਾਇਰੈਕਟਰ ਡਾ: ਧਰਮਵੀਰ ਸਿੰਘ ਅਤੇ ਸੁਪਰਵਾਈਜ਼ਰ ਸ਼੍ਰੀਮਤੀ ਮੰਜੂ ਸਪਰਾ ਨੇ ਵੀ ਇਸ ਤਰ੍ਹਾਂ ਦੀ ਕੁਦਰਤੀ ਕਰੋਪੀ ਵਾਪਰਨ ਤੋਂ ਬਾਅਦ ਆਫਤ ਪ੍ਰਬੰਧਨ ਬਾਰੇ ਜਾਣਕਾਰੀ ਦਿੱਤੀ ।

Check Also

ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਵਿਗਿਆਨਕ ਪਸ਼ੂ-ਪਾਲਣ ਪ੍ਰਬੰਧਨ’ ਵਿਸ਼ੇ ‘ਤੇ ਰਾਸ਼ਟਰੀ ਵਰਕਸ਼ਾਪ

ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਦੇ ਵਿਭਾਗ …

Leave a Reply