Thursday, July 23, 2026

PPN0405201502

ਬਟਾਲਾ, 4 ਮਈ (ਨਰਿੰਦਰ ਬਰਨਾਲ) – ਜਿਲਾ ਟੂਰਨਾਮੈਂਟ ਕਮੇਟੀ ਦੇ ਪ੍ਰਧਾਨ ਤੇ ਉਪ ਜਿਲ੍ਹਾਂ ਸਿੱਖਿਆ ਅਫਸਰ (ਸੈ ਸਿ) ਗੁਰਦਾਸਪੁਰ ਸ੍ਰੀ ਭਾਰਤ ਭੂਸ਼ਨ ਵੱਲੋ ਸ੍ਰੀ ਲਖਵਿੰਦਰ ਸਿੰਘ ਢਿਲੋਂ ਲੈਕਚਰਾਰ ਪੋਲੀਟੀਕਲ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਜੈਤੋਸਰਜਾ (ਗੁਰਦਾਸਪੁਰ) ਨੂੰ ਉਹਨਾ ਦੀਆਂ ਜਿਲ੍ਹਾਂ ਟੂਰਨਾਮੈਂਟ ਕਮੇਟੀ ਗੁਰਦਾਸਪੁਰ ਨੂੰ ਦਿਤੀਆਂ ਸੇਵਾਵਾਂ ਕਰਕੇ ਸਨਮਾਨਿਤ ਕੀਤਾ ਗਿਆ। ਸਰਕਾਰੀ ਸਕੂਲ ਜੈਤੋੋਸਰਜਾ ਵਿਖੇ ਇੱਕ ਸਾਦਾ ਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਪ੍ਰਿੰਸੀਪਲ ਜਸਬੀਰ ਕੌਰ ਦੀ ਦੇਖਰੇਖ ਹੇਠ ਕਰਵਾਏ ਸਮਾਗਮ ਦੌਰਾਂਨ ਸ੍ਰੀ ਭਾਂਰਤ ਭੂਸ਼ਨ ਨੇ ਦੱਸਿਆ ਕਿ ਲਖਵਿੰਦਰ ਸਿੰਘ ਢਿਲੋ ਵੱੱਲੋਂ ਬਟਾਲਾ ਕਲੱਬ ਬਟਾਲਾ ਵਿਖੇ ਕਰਵਾਈਆਂ ਗਈਆਂ ਬੈਡਮਿੰਟਨ ਦੀ ਖੇਡਾਂ ਵਿੱਚ ਵਧੀਆਂ ਯੋਗਦਾਨ ਪਾਇਆ ਹੈ, ਇਸੇ ਕਾਰਨ ਹੀ ਇਹ ਸਨਮਾਨ ਦਿਤਾ ਜਾ ਰਿਹਾ ਹੈ।ਹਰ ਸਾਲ ਹੀ ਬੈਡਮਿੰਟਨ ਦੇ ਹਰ ਵਰਗ ਦੇ ਟੂਰਨਾਮੈਂਟ ਕਰਵਾਉਣ ਵਿੱਚ ਇਹਨਾਂ ਦਾ ਤੇ ਇਹਨਾ ਦੀ ਟੀਮ ਦਾ ਅਹਿਮ ਯੋਗਦਾਨ ਹੁੰਦਾ ਹੈ।ਇਸ ਮੌਕੇ ਪ੍ਰਿੰਸੀਪਲ ਸ੍ਰੀ ਮਤੀ ਜਸਬੀਰ ਕੌਰ ਤੋ ਇਲਾਵਾ, ਸ਼ਾਮ ਕੁਮਾਰ ਪਰਾਸ਼ਰ, ਸੰਪੂਰਨ ਸਿੰਘ, ਪਰਮਜੀਤ ਸਿੰਘ, ਗੁਰਭੇਜ ਸਿੰਘ, ਹਰਪ੍ਰੀਤ ਸਿੰਘ, ਤਹਿਸੀਲ ਦਾਰ ਰਣਜੀਤ ਸਿਘ, ਬਰਿੰਦਰ ਸਿੰਘ, ਹਰਭਜ਼ਨ ਸਿੰਘ ਸੇਖੋਂ, ਨਰਿੰਦਰ ਸਿੰਘ ਸੰਧੂ, ਨਰਿੰਦਰ ਸਿੰਘ ਬਿਸ਼ਟ, ਸੁਖਦੇਵ ਸਿੰਘ, ਅਜਮੇਰ ਸਿੰਘ, ਆਦਿ ਸਟਾਫ ਮੈਬਰ ਹਾਜ਼ਰ ਸਨ।

Check Also

ਵਿਧਾਇਕ ਡਾ. ਗੁਪਤਾ ਨੇ ‘ਲੋਕ ਮਿਲਨੀ’ ਪ੍ਰੋਗਰਾਮ ਦੌਰਾਨ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਈਆਂ

50 ਤੋਂ ਵੱਧ ਪਰਿਵਾਰ ਰਵਾਇਤੀ ਪਾਰਟੀਆਂ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਅੰਮ੍ਰਿਤਸਰ, …

Leave a Reply