ਅੰਮ੍ਰਿਤਸਰ, 4 ਮਈ (ਚਰਨਜੀਤ ਸਿੰਘ ਛੀਨਾ) – ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬ ਸਕੂਲ ਆਫ ਇਕਨਾਮਿਕਸ ਦੀ ਸਪੈਸ਼ਲ ਅਸਿਸਟੈਂਸ ਪ੍ਰੋਗਰਾਮ ਅਧੀਨ ਚੋਣ ਕੀਤੀ ਹੈ ਅਤੇ ਸਕੂਲ ਨੂੰ ਅਗਲੇ ਪੰਜ ਸਾਲਾਂ ਲਈ ਡੀ.ਆਰ.ਐਸ-2 ਤੋਂ ਡੀ.ਆਰ.ਐਸ-3 ਲੈਵਲ ਤਕ ਅਪਗ੍ਰੇਡ ਕੀਤਾ ਹੈ।ਯੂ.ਜੀ.ਸੀ ਨੇ ਇਸ ਲਈ 90.5 ਲੱਖ ਦੀ ਗ੍ਰਾਂਟ ਜਾਰੀ ਕੀਤੀ ਹੈ। ਸਕੂਲ ਦੇ ਮੁਖੀ, ਪ੍ਰੋ. (ਮਿਸਜ਼) ਪਰਮਜੀਤ ਨੰਦਾ ਨੂੰ ਇਸ ਪ੍ਰੋਗਰਾਮ ਦੇ ਕੋਆਰਡੀਨੇਟਰ ਨਿਯੁਕਤ ਕੀਤਾ ਹੈ। ਇਸ ਅਧੀਨ ਅਗਲੇ ਪੰਜ ਸਾਲਾਂ ਵਿਚ ਮਿਆਰੀ ਖੋਜ ਕੀਤੀ ਜਾਵੇਗੀ।
Check Also
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮ੍ਰਿਤਸਰ ਵਿਖੇ ਮੈਰਾਥਨ 12 ਸਤੰਬਰ ਨੂੰ
ਅੰਮ੍ਰਿਤਸਰ, 8 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਸੱਭਿਆਚਾਰਕ ਮਾਮਲੇ, ਪੁਰਾਤੱਤਵ ਅਤੇ ਅਜਾਇਬ ਘਰ …
Punjab Post Daily Online Newspaper & Print Media