ਅੰਮ੍ਰਿਤਸਰ, 4 ਮਈ (ਗੁਰਪ੍ਰੀਤ ਸਿੰਘ) – ਸਿੱਖ ਸਰੋਤ, ਇਤਿਹਾਸ ਗ੍ਰੰਥ ਸੰਪਾਦਨਾ ਪ੍ਰੋਜੈਕਟ ਵੱਲੋਂ ‘ਸਿ’ਖ ਰਹ’ਸਵਾਦ’ ਵਿਸ਼ੇ ‘ਤੇ 29ਵਾਂ ਲੈਕਚਰ 8 ਮਈ ਨੂੰ ਚੰਡੀਗੜ੍ਹ ਵਿਖੇ ਹੋਵੇਗਾ। ਦਫ਼ਤਰ ਤੋਂ ਜਾਰੀ ਪ੍ਰੈਸ ਨੋਟ ਵਿੱਚ ਸ. ਦਿਲਜੀਤ ਸਿੰਘ ਬੇਦੀ ਵਧੀਕ ਸਕੱਤਰ ਸ਼ੋ੍ਰਮਣੀ ਕਮੇਟੀ ਨੇ ਦੱਸਿਆ ਕਿ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਿੱਖ ਸਰੋਤ ਇਤਿਹਾਸਕ ਗ੍ਰੰਥ ਸੰਪਾਦਨਾ ਪ੍ਰੋਜੈਕਟ, ਚੰਡੀਗੜ੍ਹ ਵੱਲੋਂ ਲੈਕਚਰ ਲੜੀ ਸ਼ੁਰੂ ਕੀਤੀ ਹੋਈ ਹੈ, ਜਿਸ ਵਿੱਚ ਵੱਖੁਵੱਖ ਖੇਤਰਾਂ ਦੇ ਅਕਾਦਮਿਕ ਮਾਹਰ ਆਪਣੇ ਗਿਆਨ ਅਤੇ ਤਜਰਬੇ ਰਾਹੀਂ ਖੋਜਕਾਰਾਂ ਤੇ ਲੇਖਕਾਂ ਦਾ ਮਾਰਗ ਦਰਸ਼ਨ ਕਰਦੇ ਹਨ।ਉਨ੍ਹਾਂ ਕਿਹਾ ਕਿ ਹਰ ਸਾਲ ਵਿਦਵਾਨਾਂ ਵੱਲੋਂ ਪੁਰਾਤਨ ਇਤਿਹਾਸਕ ਸਰੋਤਾਂ ਦੇ ਸੰਪਾਦਨ, ਅਨੁਵਾਦ, ਵਿਆਖਿਆ ਅਤੇ ਵਿਸ਼ਲੇਸ਼ਣ ਨਾਲ ਸਬੰਧਤ ਵੱਖੁਵੱਖ ਪਹਿਲੂਆਂ ਵਿਚੋਂ ਕਿਸੇ ਇਕ ਵਿਸ਼ੇ ‘ਤੇ ਲੈਕਚਰ ਪੇਸ਼ ਕੀਤਾ ਜਾਂਦਾ ਹੈ।ਉਨ੍ਹਾਂ ਕਿਹਾ ਕਿ ਇਸ ਵਾਰ ‘ਸਿੱਖ ਰਹ’ਸਵਾਦ’ ਵਿਸ਼ੇ ਤੇ 29ਵਾਂ ਲੈਕਚਰ 8 ਮਈ ਸ਼ੁ’ਕਰਵਾਰ ਨੂੰ ਸਵੇਰੇ 10:30 ਵਜੇ ਇਕ’ਤਰਤਾ ਹਾਲ, ਕਲਗੀਧਰ ਨਿਵਾਸ, ਸੈਕਟਰ 27-ਬੀ, ਚੰਡੀਗੜ੍ਹ ਵਿਖੇ ਰੱਖਿਆ ਗਿਆ ਹੈ।ਇਹ ਲੈਕਚਰ ਪ੍ਰਸਿੱਧ ਵਿਦਵਾਨ ਡਾ: ਬਲਕਾਰ ਸਿੰਘ ਸਾਬਕਾ ਪ੍ਰੋਫੈਸਰ ਤੇ ਮੁਖੀ ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਵਿਭਾਗ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਵੱਲੋਂ ਪੇਸ਼ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਇਸ ਲੈਕਚਰ ਦੀ ਪ੍ਰਧਾਨਗੀ ਰਿਟਾਇਰਡ ਕਮਾਂਡਰ ਸ੍ਰੀ ਜੀ. ਐਸ ਮਾਕਨ, ਗੁਰਬਾਣੀ ਟੀਕਾਕਾਰ ਅਤੇ ਅਨੁਵਾਦਕ ਕਰਨਗੇ।ਉਨ੍ਹਾਂ ਕਿਹਾ ਕਿ ਰਿਟਾਇਰਡ ਲੈਫਟੀਨੈਂਟ ਜਨਰਲ ਸਕੱਤਰ ਵਰਲਡ ਸਿ’ਖ ਕਨਫੈਡਰੇਸ਼ਨ, ਚੰਡੀਗੜ੍ਹ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ।
Check Also
ਅੰਮ੍ਰਿਤਸਰ ਜਿਲ੍ਹੇ ਦੇ ਸਮੂਹ ਕਾਲਜਾਂ ਵਿੱਚ ਨੌਜਵਾਨਾਂ ਦੀ ਵੋਟਰ ਰਜਿਸਟ੍ਰੇਸ਼ਨ ਲਈ ਲਗਾਏ ਜਾ ਰਹੇ ਹਨ ਵਿਸ਼ੇਸ਼ ਕੈਂਪ
9 ਸਤੰਬਰ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਹੋਵੇਗਾ ਵਿਸ਼ੇਸ਼ ਮੈਗਾ ਈਵੈਂਟ ਅੰਮ੍ਰਿਤਸਰ, 7 …
Punjab Post Daily Online Newspaper & Print Media