
ਅੰਮ੍ਰਿਤਸਰ 4 ਮਈ (ਗੁਰਪ੍ਰੀਤ ਸਿੰਘ) – ਇੰਦੌਰ ਵਾਸੀ ਸ. ਚਰਨਜੀਤ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸ੍ਰੀ ਗੁਰੂ ਰਾਮਦਾਸ ਲੰਗਰ ਵਿਖੇ ਤਕਰੀਬਨ ਡੇਢ ਲੱਖ ਦੀ ਕੀਮਤ ਵਿੱਚ 17 ਕੁਇੰਟਲ ਦਾਲ ਭੇਟ ਕੀਤੀ।ਉਨ੍ਹਾਂ ਨੂੰ ਸ. ਮਨਜੀਤ ਸਿੰਘ ਸਕੱਤਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਸ. ਚਰਨਜੀਤ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਉਹ ਆਪਣੇ ਆਪ ਨੂੰ ਵੱਡਭਾਗੇ ਸਮਝਦੇ ਹਨ ਕਿ ਉਨ੍ਹਾਂ ਨੂੰ ਸ੍ਰੀ ਗੁਰੂ ਰਾਮਦਾਸ ਲੰਗਰ ਵਿਖੇ ਸੇਵਾ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ।ਉਨ੍ਹਾਂ ਕਿਹਾ ਕਿ ਲੰਗਰ ਦੀ ਪ੍ਰਥਾ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸ਼ੁਰੂ ਕੀਤੀ ਸੀ ਤੇ ਬਾਕੀ ਗੁਰੂ ਸਾਹਿਬਾਨ ਨੇ ਉਨ੍ਹਾਂ ਦੇ ਨਕਸ਼ੇ ਕਦਮ ‘ਤੇ ਚੱਲਦਿਆਂ ਇਸ ਪ੍ਰਥਾ ਨੂੰ ਅੱਗੇ ਤੋਰਿਆ।ਉਨ੍ਹਾਂ ਕਿਹਾ ਕਿ ਉਹ ਧੰਨਤਾਯੋਗ ਹੁੰਦੇ ਹਨ ਜਿਨ੍ਹਾਂ ਨੂੰ ਗੁਰੂ ਘਰ ਦੇ ਲੰਗਰ ਦੀ ਸੇਵਾ ਵਿੱਚ ਹਿੱਸਾ ਪਾਉਣ ਦਾ ਮੌਕਾ ਮਿਲਦਾ ਹੈ। ਇਸ ਮੌਕੇ ਸ. ਮਹਿੰਦਰ ਸਿੰਘ ਆਹਲੀ ਵਧੀਕ ਸਕੱਤਰ, ਜਤਿੰਦਰ ਸਿੰਘ ਐਡੀਸ਼ਨਲ ਮੈਨੇਜਰ, ਕੁਲਵਿੰਦਰ ਸਿੰਘ ਰਮਦਾਸ ਇੰਚਾਰਜ ਪਬਲੀਸਿਟੀ ਤੇ ਤੇਜਿੰਦਰ ਸਿੰਘ ਪੱਡਾ ਇੰਚਾਰਜ ਖੇਡਾਂ ਆਦਿ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media