Wednesday, April 22, 2026

ਸ਼ੋ੍ਮਣੀ ਕਮੇਟੀ ਨੇ ਨੇਪਾਲ ਦੇ ਭੂਚਾਲ ਪੀੜਤਾਂ ਲਈ ਰਾਹਤ ਸਮੱਗਰੀ ਭੇਜੀ

PPN0405201512

ਅੰਮ੍ਰਿਤਸਰ, 4 ਮਈ (ਗੁਰਪ੍ਰੀਤ ਸਿੰਘ)-  ਨੇਪਾਲ ਵਿੱਚ ਆਏ ਭਿਆਨਕ ਭੁਚਾਲ ਕਾਰਣ ਹਜ਼ਾਰਾਂ ਦੀ ਗਿਣਤੀ ਵਿੱਚ ਘਰੋਂ-ਬੇਘਰ ਹੋ ਚੁੱਕੇ ਲੋਕਾਂ ਲਈ ਸਥਾਨਕ ਭਾਈ ਗੁਰਦਾਸ ਹਾਲ ਤੋਂ ਸ. ਰੂਪ ਸਿੰਘ ਸਕੱਤਰ ਸ਼ੋ੍ਮਣੀ ਕਮੇਟੀ ਨੇ ਰਾਹਤ ਸਮੱਗਰੀ ਰਵਾਨਾ ਕੀਤੀ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਰੂਪ ਸਿੰਘ ਸਕ’ਤਰ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਨੇਪਾਲ ਦੇ ਭੁਚਾਲ ਪੀੜਤਾਂ ਲਈ 1000 ਨਗ ਦਰੀਆਂ, 1300 ਨਗ ਤਰਪਾਲਾਂ, 200 ਕੰਬਲ, 100 ਕੁਇੰਟਲ ਚਾਵਲ ਅਤੇ 40 ਕੁਇੰਟਲ ਦਾਲਾਂ ਟਰੱਕਾਂ ਰਾਹੀਂ ਭੇਜੀਆਂ ਜਾ ਰਹੀਆਂ ਹਨ।ਉਨ੍ਹਾਂ ਕਿਹਾ ਕਿ ਸਿੱਖਾਂ ਦੀ ਸਿਰਮੌਰ ਸੰਸਥਾ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸੰਗਤਾਂ ਦੇ ਸਹਿਯੋਗ ਸਦਕਾ ਦੇਸ਼ ਵਿੱਚ ਆਈਆਂ ਕੁਦਰਤੀ ਕਰੋਪੀਆਂ ਦਾ ਸ਼ਿਕਾਰ ਹੋਏ ਲੋਕਾਂ ਲਈ ਗੁਰੂ ਸਾਹਿਬਾਨ ਵੱਲੋਂ ਬਖਸ਼ੇ ਸਰਬੱਤ ਦਾ ਭਲਾ ਕਰਨ ਦੇ ਸਿਧਾਂਤ ਅਨੁਸਾਰ ਬਿਨਾ ਕਿਸੇ ਭੇਦ ਭਾਵ ਦੇ ਸਹਾਇਤਾ ਕਰਦੀ ਰਹਿੰਦੀ ਹੈ ਤੇ ਇਸ ਵਾਰ ਵੀ ਨੇਪਾਲ ਵਿੱਚ ਕੁਦਰਤੀ ਕਰੋਪੀ ਦਾ ਸ਼ਿਕਾਰ ਹੋਏ ਪੀੜਤ ਲੋਕਾਂ ਲਈ ਵੱਧ ਤੋਂ ਵੱਧ ਸਹਾਇਤਾ ਦਿੱਤੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਇਸ ਵਾਰ ਗੁਰਦੁਆਰਾ ਸ੍ਰੀ ਨਾਡਾ ਸਾਹਿਬ, ਪੰਚਕੂਲਾ, ਹਰਿਆਣਾ ਤੋਂ ਵੀ 500 ਦਰੀਆਂ ਤੇ 500 ਤਰਪਾਲਾਂ ਭੇਜੀਆਂ ਜਾ ਰਹੀਆਂ ਹਨ। ਇਸ ਮੌਕੇ ਸ: ਮਨਜੀਤ ਸਿੰਘ ਤੇ ਬਲਵਿੰਦਰ ਸਿੰਘ ਜੌੜਾਸਿੰਘਾ ਸਕੱਤਰ, ਮਹਿੰਦਰ ਸਿੰਘ ਆਹਲੀ, ਬਿਜੈ ਸਿੰਘ ਤੇ ਜਸਪਾਲ ਸਿੰਘ ਵਧੀਕ ਸਕੱਤਰ, ਪ੍ਰਤਾਪ ਸਿੰਘ ਮੈਨੇਜਰ, ਕੁਲਵਿੰਦਰ ਸਿੰਘ ‘ਰਮਦਾਸ’, ਜਤਿੰਦਰ ਸਿੰਘ ਵਧੀਕ ਮੈਨੇਜਰ ਅਤੇ ਭੂਪਿੰਦਰ ਸਿੰਘ ਇੰਚਾਰਜ ਰਸਦਾਂ ਹਾਜ਼ਰ ਸਨ।

Check Also

ਕਮਿਸ਼ਨਰੇਟ ਪੁਲਿਸ ਅਤੇ ਐਸ.ਓ.ਜੀ ਵਲੋਂ ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਹੋਰ ਇਲਾਕਿਆਂ ‘ਚ ਚੈਕਿੰਗ

ਅੰਮ੍ਰਿਤਸਰ, 21 ਅਪ੍ਰੈਲ (ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਗੁਰਪ੍ਰੀਤ ਸਿੰਘ ਭੁੱਲਰ ਆਈ.ਪੀ.ਐਸ ਦੀਆਂ ਹਦਾਇਤਾਂ ‘ਤੇ …

Leave a Reply