Wednesday, March 25, 2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਦੋ ਰੋਜ਼ਾ ਕੋਮਾਂਤਰੀ ਵਰਕਸ਼ਾਪ ਦਾ ਆਯੋਜਨ

PPN0505201510

ਅੰਮ੍ਰਿਤਸਰ, 5 ਮਈ (ਚਰਨਜੀਤ ਸਿੰਘ ਛੀਨਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂਨੀਵਰਸਿਟੀ ਬਿਜ਼ਨੈਸ ਸਕੂਲ ਵੱਲੋਂ ਦੋ ਰੋਜ਼ਾ ਕੋਮਾਂਤਰੀ ਵਰਕਸ਼ਾਪ ‘ਕੇਸ ਸੱਟਡੀ ਪੈਡਾਗੋਗੀ’ ਦਾ ਆਯੋਜਨ ਕੀਤਾ ਗਿਆ। ਇਸ ਵਰਕਸ਼ਾਪ ਦਾ ਉਦੇਸ਼ ਮੈਨੇਜਮੈਂਟ ਦੇ ਵਿਦਿਆਰਥੀਆਂ ਨੂੰ ਖੋਜ ਕਾਰਜ ਲਈ ਜਾਣਕਾਰੀ ਦੇਣਾ ਸੀ। ਇਸ ਵਰਕਸ਼ਾਪ ਵਿਚ ਵੱਖ-ਵੱਖ ਅਦਾਰਿਆਂ ਦੇ 35 ਸਕਾਲਰਾਂ ਨੇ ਭਾਗ ਲਿਆ।  ਵਾਈਸ-ਚਾਂਸਲਰ ਡਾ. ਅਜਾਇਬ ਸਿੰਘ ਬਰਾੜ ਨੇ ਸਮਾਗਮ ਦੀ ਪ੍ਰਧਾਨਗੀ ਕੀਤੀ। ਡਾ. ਏ.ਐੱਸ ਸਿੱਧੂ, ਡੀਨ ਵਿਦਿਆਰਥੀ ਭਲਾਈ ਨੇ ਮੁੱਖ ਮਹਿਮਾਨ ਡਾ. ਮਨੋਜ ਆਨੰਦ, ਪ੍ਰੋਫੈਸਰ ਆਈ.ਆਈ.ਐਮ, ਲਖਨਊ ਦਾ ਸਵਾਗਤ ਕੀਤਾ। ਇਸ ਮੌਕੇ ਫੈਕਲਟੀ ਮੈਂਬਰਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਮੌਜੂਦ ਸਨ। ਡਾਇਰੈਕਟਰ,ਡਾ. ਸੁਮਨਿੰਦਰ ਕੌਰ ਬਾਵਾ ਅਤੇ ਡਾ. ਪਵਲੀਨ ਕੌਰ ਨੇ ਇਸ ਵਰਕਸ਼ਾਪ ਦਾ ਆਯੋਜਨ ਕਰਦੇ ਹੋਏ ਆਏ ਹੋਏ ਪੱਤ-ਵੰਤਿਆਂ ਨੂੰ ਜੀ ਆਇਆ ਕਿਹਾ। ਵਿਭਾਗ ਦੇ ਮੁਖੀ, ਡਾ. ਬੀ.ਐਸ. ਮਾਨ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ।

         ਪ੍ਰੋ. ਬਰਾੜ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਅਧਿਆਪਕਾਂ ਨੂੰ ਚੁਣੌਤੀਆਂ ਦਾ ਸਾਹਮ੍ਹਣਾ ਕਰਦੇ ਹੋਏ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁੱਹਈਆ ਕਰਾਉਣ ਦੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਡਾ. ਮਨੋਜ ਆਨੰਦ ਨੇ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਕੇਸ ਸੱਟਡੀ ਦਾ ਅਧਿਐਨ ਇਕ ਚੁਣੌਤੀ ਭਰਪੂਰ ਕਾਰਜ ਹੈ ਅਤੇ ਇਸ ਨੂੰ ਬਹੁਤ ਜ਼ਿੰਮੇਵਾਰੀ ਨਾਲ ਕੀਤੇ ਜਾਣਾ ਚਾਹੀਦਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਇਸ ਵਰਕਸ਼ਾਪ ਤੋਂ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਲਾਹਾ ਪ੍ਰਾਪਤ ਹੋਵੇਗਾ ਅਤੇ ਉਹ ਅਰਥ ਭਰਪੂਰ ਖੋਜ ਵੱਲ ਉਤਸ਼ਾਹਿਤ ਹੋਣਗੇ।

Check Also

ਖਾਲਸਾ ਕਾਲਜ ਨਰਸਿੰਗ ਵਿਖੇ ਸਹੁੰ ਚੁੱਕ ਸਮਾਰੋਹ ਕਰਵਾਇਆ

ਅੰਮ੍ਰਿਤਸਰ, 24 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਵਿਦਿਆਰਥੀਆਂ ਦੇ ਨਵੇਂ …

Leave a Reply