Wednesday, March 25, 2026

ਅਖੰਡ ਕੀਰਤਨੀ ਜਥਾ ਵੱਲੋਂ ਸ਼ਹੀਦੀ ਪੁਰਬ ਸੰਬੰਧੀ ਸ਼ਾਮ ਦੇ ਸਜਾਏ

6 ਮਈ ਸ਼ਾਮ ਦੇ ਦੀਵਾਨ ਗੁਰਦੁਆਰਾ ਗੁਰੂ ਨਾਨਕ ਦਰਬਾਰ ਰੇਲਵੇ ਮੰਡੀ ਵਿਖੇ ਹੋਣਗੇ

PPN0505201512

ਹੁਸ਼ਿਆਰਪੁਰ, 5 ਮਈ (ਸਤਵਿੰਦਰ ਸਿੰਘ) – ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਧੰਨ-ਧੰਨ ਸਾਹਿਬ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਸੰਬੰਧੀ ਅਖੰਡ ਕੀਰਤਨੀ ਜਥਾ ਹੁਸ਼ਿਆਰਪੁਰ ਵੱਲੋਂ ਸ਼ਾਮ ਦੇ ਅਖੰਡ ਕੀਰਤਨ ਸਮਾਗਮਾਂ ਦੀ ਆਰੰਭ ਹੋਈ ਲੜੀ ਅਧੀਨ ਜੁੱਗੋ-ਜੁੱਗ ਅੱਟਲ ਧੰਨ-ਧੰਨ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦੀ ਪਾਵਨ ਛੱਤਰ-ਛਾਇਆ ਹੇਠ ਸ. ਅਜੀਤ ਸਿੰਘ ਦੇ ਗ੍ਰਹਿ ਮੁੱਹਲਾ ਸ਼ਾਲੀਮਾਰ ਨਗਰ ਹੁਸ਼ਿਆਰਪੁਰ ਅਤੇ ਭਾਈ ਕੁਲਵੰਤ ਸਿੰਘ ਵੱਲੋਂ ਗੁਰਦੁਆਰਾ ਨਾਨਕਸਰ ਵਿਖੇ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਅਖੰਡ ਕੀਰਤਨ ਸਮਾਗਮ ਸਜਾਏ ਗਏ।ਇਸ ਮੌਕੇ ਭਾਈ ਦਵਿੰਦਰ ਸਿੰਘ, ਭਾਈ ਹਰਦੀਪ ਸਿੰਘ ਕੈਨੇਡਾ, ਭਾਈ ਹਰਚੰਦ ਸਿੰਘ, ਭਾਈ ਸੁਰਿੰਦਰ ਪਾਲ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ਼੍ਰੀ ਹਰਿ ਜੀ ਸਹਾਇ ਟਿੱਬਾ ਸਾਹਿਬ,ਭਾਈ ਲਖਵੀਰ ਸਿੰਘ ਚੱਕਸਾਦੂ, ਸੁਰਿੰਦਰ ਸਿੰਘ ਬੈਰਮਪੁਰ, ਮਾਸਟਰ ਸੁਖਦੇਵ ਸਿੰਘ ਬੈਰਮਪੁਰ, ਬੀਬੀ ਕਨਿਕ ਕੌਰ, ਕਾਕਾ ਜਸਜੀਤ ਸਿੰਘ ਪਲਾਹਾ ਅਕਾਲ ਅਕੈਡਮੀ ਮੱਖਣਗੜ੍ਹ, ਭਾਈ ਬਲਵਿੰਦਰ ਸਿੰਘ ਅਤੇ ਸਾਥੀਆਂ ਵੱਲੋਂ ਧੁਰ ਕੀ ਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਗਿਆ।ਮੰਚ ਸੰਚਾਲਨ ਸ. ਗੁਰਬਿੰਦਰ ਸਿੰਘ ਪਲਾਹਾ ਨੇ ਕਰਦਿਆਂ ਸ਼੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਦੀ ਮਹਾਨ ਸ਼ਹੀਦੀ ਅਤੇ ਜੀਵਨ ਇਤਿਹਾਸ ਬਾਰੇ ਸੰਗਤਾਂ ਨੂੰ ਜਾਣੂੰ ਕਰਵਾਇਆ ਅਤੇ ਸਮਾਗਮ ਦੀ ਸੇਵਾ ਕਰਵਾਉਣ ਵਾਲੇ ਪਰਿਵਾਰ ਦੇ ਮੁਖੀ,ਸ.ਅਜੀਤ ਸਿੰਘ ਨੂੰ ਸਿਰੋਪਾਓ ਦਿੱਤੇ ਗਏ।ਅਖੰਡ ਕੀਰਤਨ ਜਥਾ ਹੁਸ਼ਿਆਰਪੁਰ ਦੇ ਜਥੇਦਾਰ ਹਰਜੀਤ ਸਿੰਘ ਖਾਲਸਾ ਨੇ ਦੱਸਿਆ ਕਿ 6 ਮਈ ਸ਼ਾਮ ਦੇ ਦੀਵਾਨ ਗੁਰਦੁਆਰਾ ਗੁਰੂ ਨਾਨਕ ਦਰਬਾਰ ਰੇਲਵੇ ਮੰਡੀ ਹੁਸ਼ਿਆਰਪੁਰ ਵਿਖੇ ਹੋਣਗੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜਸਵਿੰਦਰ ਸਿੰਘ ਪਰਮਾਰ ਜਨਰਲ ਸਕੱਤਰ ਸਿੱਖ ਵੈਲਫੇਅਰ ਸੁਸਾਇਟੀ ਹੁਸ਼ਿਆਰਪੁਰ, ਜਥੇਦਾਰ ਹਰਜੀਤ ਸਿੰਘ, ਭਾਈ ਬਲਵਿੰਦਰ ਸਿੰਘ ਬਿੱਲਾ, ਭਾਈ ਕੁਲਵੰਤ ਸਿੰਘ, ਪ੍ਰਿਤਪਾਲ ਸਿੰਘ ਸੇਠੀ, ਦਰਸ਼ਨ ਸਿੰਘ ਪਲਾਹਾ ਪ੍ਰਧਾਨ,ਸ. ਸੰਤੋਖਸਿੰਘ ਕੌਂਸਲਰ, ਨਿਰੰਜਣ ਸਿੰਘ, ਹਰਵਿੰਦਰ ਸਿੰਘ, ਜਗਜੀਤ ਸਿੰਘ ਸੇਠੀ, ਬੀਬੀ ਨਰਵਿੰਦਰ ਕੌਰ, ਭਾਈ ਪ੍ਰਭਜੋਤ ਸਿੰਘ, ਸਰਬਜੀਤ ਸਿੰਘ ਬਡਵਾਲ, ਬਰਿੰਦਰ ਸਿੰਘ ਪਰਮਾਰ, ਸ. ਗੁਰਦੇਵ ਸਿੰਘ, ਬੀਬੀ ਕੁਲਵਿੰਦਰ ਕੌਰ ਪਰਮਾਰ, ਬੀਬੀ ਗੁਰਦੀਪ ਕੌਰ, ਬੀਬੀ ਹਰਦੀਪ ਕੌਰ, ਬੀਬੀ ਕਮਲਜੀਤ ਕੌਰ, ਬੀਬੀ ਜਸਵੀਰ ਕੌਰ ਆਦਿ ਸੰਗਤਾਂ ਵੱਡੀ ਗਿਣਤੀ ਵਿੱਚ ਮੌਜੂਦ ਸਨ।ਸਮਾਗਮ ਦੌਰਾਨ ਗੁਰੂ ਕੇ ਲੰਗਰ ਅੱਤੁਟ ਵਰਤਾਏ ਗਏੇ।

Check Also

ਖ਼ਾਲਸਾ ਕਾਲਜ ਵਿਖੇ ਐਗਰੀ ਫੈਸਟ-2026 ਕਰਵਾਇਆ ਗਿਆ

ਅੰਮ੍ਰਿਤਸਰ, 25 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਖੇਤੀਬਾੜੀ ਵਿਭਾਗ ਅਤੇ ਖੇਤੀਬਾੜੀ ਸੁਸਾਇਟੀ …

Leave a Reply