Thursday, March 26, 2026

ਇੰਦਰਧਨੁਸ਼ ਮੁਹਿੰਮ ਦੇ ਪਹਿਲੇ ਗੇੜ ‘ਚ 0 ਤੋਂ 2 ਸਾਲ ਦੇ 726 ਬੱਚਿਆਂ ਤੇ 79 ਗਰਭਵਤੀਆਂ ਦਾ ਟੀਕਾਕਰਨ

ਪਠਾਨਕੋਟ, 5 ਮਈ (ਪ.ਪ) – ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪਠਾਨਕੋਟ ਵੱਲੋਂ ਇੰਦਰਧਨੁਸ਼ ਮੁਹਿੰਮ ਦੇ ਪਹਿਲੇ ਗੇੜ ਦੌਰਾਨ 0 ਤੋਂ 2 ਸਾਲ ਦੇ 726 ਬੱਚਿਆਂ ਅਤੇ 79 ਗਰਭਵਤੀ ਮਾਂਵਾਂ ਜੋ ਭੱਠਿਆ, ਗੁਜਰਾਂ ਦੇ ਡੇਰਿਆਂ, ਬਸਤੀਆਂ ਅਤੇ ਝੁਗੀਆਂ ਝੋਪੜੀਆਂ ਵਿੱਚ ਰਹਿੰਦੀਆਂ ਹਨ, ਦਾ ਟੀਕਾਕਰਨ ਕੀਤਾ ਗਿਆ। ਇਹ ਜਾਣਕਾਰੀ ਸ. ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਨੇ ਇੱਥੇ ਜ਼ਿਲ੍ਹਾ ਪਠਾਨਕੋਟ ਦੀ ਟਾਸਕ ਫੋਰਸ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸਰਵਸ਼੍ਰੀ ਭੁਪਿੰਦਰ ਸਿੰਘ ਸੀਨੀਅਰ ਮੈਡੀਕਲ ਅਫ਼ਸਰ, ਡਾ. ਸੁਸੀਲ ਡੋਗਰਾ ਜ਼ਿਲ੍ਹਾ ਟੀਕਾਕਰਨ ਅਫ਼ਸਰ, ਡਾ. ਤਰਸੇਮ ਸਿੰਘ ਜ਼ਿਲ੍ਹਾ ਸਿਹਤ ਅਫ਼ਸਰ, ਡਾ. ਸਤੀਸ਼ ਕੁਮਾਰ ਡਿਪਟੀ ਮੈਡੀਕਲ ਕਮਿਸ਼ਨਰ, ਡਾ. ਜਸਪਾਲ ਕੌਰ ਭਿੰਡਰ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

              ਡਿਪਟੀ ਕਮਿਸ਼ਨਰ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਇਸ ਮੁਹਿੰਮ ਦਾ ਦੂਸਰਾ ਗੇੜ ਜੋ 7 ਮਈ ਨੂੰ ਸ਼ੁਰੂ ਹੋ ਰਿਹਾ ਹੈ, ਉਸ ਦੌਰਾਨ 0 ਤੋਂ 2 ਸਾਲ ਦੇ ਬੱਚਿਆਂ ਦਾ ਟੀਕਾਕਰਨ ਤੋਂ ਇਲਾਵਾ ਗਰਭਵਤੀ ਮਾਂਵਾਂ ਨੂੰ ਵੀ ਟੀਕੇ ਲਗਾਏ ਜਾਣਗੇ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਸ ਮੁੰਹਿਮ ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਨ ਲਈ 0 ਤੋਂ 2 ਸਾਲ ਦੇ ਬੱਚੇ ਅਤੇ ਗਰਭਵਤੀ ਮਾਂਵਾਂ ਜਿਹੜੀਆਂ ਭੱਠਿਆ, ਗੁਜਰਾਂ ਦੇ ਡੇਰਿਆਂ, ਬਸਤੀਆਂ ਅਤੇ ਝੁਗੀਆਂ ਝੋਪੜੀਆਂ ਵਿੱਚ ਰਹਿੰਦੇ/ਰਹਿੰਦੀਆਂ ਹਨ, ਨੂੰ ਟੀਕੇ ਲਗਾਉਣ ਨੂੰ ਯਕੀਨੀ ਬਣਾਉਣ ਤਾਂ ਜੋ ਕੋਈ ਵੀ ਬੱਚਾ/ਗਰਭਵਤੀ ਮਾਂ ਟੀਕਾਕਰਨ ਤੋਂ ਵਾਂਝੀ ਨਾ ਰਹਿ ਸਕੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਐਨ.ਜੀ.ਓਜ਼, ਨਗਰ ਕੌਸਲਰਾਂ ਅਤੇ ਸਰਪੰਚਾਂ-ਪੰਚਾਂ ਦਾ ਸਹਿਯੋਗ ਲੈਣ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਸਬੰਧੀ ਲੋਕਾਂ ਵਿੱਚ ਜਗਰੂਕਤਾ ਪੈਦਾ ਕੀਤੀ ਜਾਵੇ ਤਾਂ ਜੋ ਲੋਕ ਇਸ ਮੁਹਿੰਮ ਦਾ ਵੱਧ ਤੋਂ ਵੱਧ ਲਾਭ ਉਠਾ ਸਕਣ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਟਾਸਕ ਟੀਮਾਂ ਬਣਾਈਆਂ ਗਈਆਂ ਹਨ। ਜਿਸ ਵਿੱਚ ਐਲ.ਐਚ.ਵੀ., ਏ.ਐਨ.ਐਮ., ਆਸ਼ਾ ਵਰਕਰ ਅਤੇ ਆਂਗੜਵਾੜੀ ਵਰਕਰਾਂ ਨੂੰ ਮੈਂਬਰ ਬਣਾਇਆ ਗਿਆ ਹੈ । ਉਨ੍ਹਾਂ ਦੱਸਿਆ ਕਿ ਇਹ ਮੈਂਬਰ ਘਰ ਘਰ ਜਾ ਕੇ 0 ਤੋਂ 2 ਸਾਲ ਦੇ ਬੱਚਿਆਂ ਦਾ ਟੀਕਾਕਰਨ ਕਰਨਗੇ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਛੋਟੇ ਬੱਚਿਆਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਸ਼ੁਰੂ ਕੀਤੀ ਗਈ ਇੰਦਰਧਨੁਸ਼ ਮੁਹਿੰਮ ਦੌਰਾਨ ਲਗਾਏ ਜਾ ਰਹੇ ਟੀਕੇ ਜ਼ਰੂਰ ਲਗਵਾਉਣ।

Check Also

ਖ਼ਾਲਸਾ ਕਾਲਜ ਵਿਖੇ ਐਗਰੀ ਫੈਸਟ-2026 ਕਰਵਾਇਆ ਗਿਆ

ਅੰਮ੍ਰਿਤਸਰ, 25 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਖੇਤੀਬਾੜੀ ਵਿਭਾਗ ਅਤੇ ਖੇਤੀਬਾੜੀ ਸੁਸਾਇਟੀ …

Leave a Reply