Wednesday, September 9, 2026

ਬੀਬੀ ਗੁਰਮੀਤ ਕੌਰ ਦੀ ਅਗਵਾਈ ਵਿੱਚ ਸੰਗਤਾਂ ਨੇ ਗੁਰੂ ਰਾਮਦਾਸ ਲੰਗਰ ਲਈ ਰਸਦ ਕੀਤੀ ਭੇਟ

PPN0505201520

ਅੰਮ੍ਰਿਤਸਰ, 5 ਮਈ (ਗੁਰਪ੍ਰੀਤ ਸਿੰਘ) – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੈਂਬਰ ਬੀਬੀ ਗੁਰਮੀਤ ਕੌਰ ਅਗਵਾਈ ਵਿੱਚ ਪਿੰਡ ਭਟਨੂਰਾ ਲੁਬਾਣਾ ਜ਼ਿਲ੍ਹਾ ਜਲੰਧਰ ਦੀਆਂ ਸੰਗਤਾਂ ਨੇ ਸ੍ਰੀ ਗੁਰੂ ਰਾਮਦਾਸ ਲੰਗਰ ਵਿਖੇ ਸੇਵਾ ਕਰਨ ਦੇ ਨਾਲ-ਨਾਲ ਰਸਦ ਭੇਟ ਕੀਤੀ।ਉਨ੍ਹਾਂ ਨੂੰ ਸ. ਮਨਜੀਤ ਸਿੰਘ ਸਕੱਤਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।

            ਬੀਬੀ ਗੁਰਮੀਤ ਕੌਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਪਿੰਡ ਭਟਨੂਰਾ ਲੁਬਾਣਾ ਦੀਆਂ ਸੰਗਤਾਂ ਭਾਗਾਂ ਵਾਲੀਆਂ ਹਨ ਜਿਨ੍ਹਾਂ ਨੂੰ ਸ੍ਰੀ ਗੁਰੂ ਰਾਮਦਾਸ ਲੰਗਰ ਵਿਖੇ ਸੇਵਾ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ।ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਵੱਲੋਂ ਲੰਗਰ ਦੀ ਪ੍ਰਥਾ ਚਲਾਉਣ ਦੇ ਸੱਚੇ-ਸੁੱਚੇ ਮਾਰਗ ‘ਤੇ ਚੱਲਦਿਆਂ ਹੋਇਆ ਸੰਗਤਾਂ ਨੇ ਸ੍ਰੀ ਗੁਰੂ ਰਾਮਦਾਸ ਲੰਗਰ ਵਿਖੇ ਇਕ ਦਿਨ ਦੀ ਸੇਵਾ ਕੀਤੀ ਹੈ।ਉਨ੍ਹਾਂ ਕਿਹਾ ਕਿ ਤਨ, ਮਨ ਅਤੇ ਧਨ ਨਾਲ ਗੁਰੂ-ਘਰ ਦੀ ਸੇਵਾ ਕਰਨ ਵਾਲਿਆਂ ਨੂੰ ਸਤਿਗੁਰੂ ਖੁਸ਼ੀਆਂ ਬਖ਼ਸ਼ਦੇ ਹਨ। ਇਸ ਮੌਕੇ ਸ. ਜਤਿੰਦਰ ਸਿੰਘ ਐਡੀਸ਼ਨਲ ਮੈਨੇਜਰ, ਸ.ਹਰਪ੍ਰੀਤ ਸਿੰਘ ਮੀਤ ਮੈਨੇਜਰ, ਸ. ਹਰਿੰਦਰਪਾਲ ਸਿੰਘ ਚੀਫ ਅਕਾਊਟੈਂਟ, ਪ੍ਰਧਾਨ ਗੁਰਦੁਆਰਾ ਕਮੇਟੀ ਸ. ਜਸਵਿੰਦਰ ਸਿੰਘ ਤੇ ਸ. ਸੁਰਿੰਦਰਪਾਲ ਸਿੰਘ, ਸਾਬਕਾ ਪ੍ਰਧਾਨ ਸ. ਮੱਖਣ ਸਿੰਘ, ਸੈਕਟਰੀ ਸ. ਤੇਜਾ ਸਿੰਘ, ਮੈਂਬਰ ਸ. ਮੁਖਤਿਆਰ ਸਿੰਘ ਤੇ ਸ. ਗੁਰਦੇਵ ਸਿੰਘ ਅਤੇ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ।

Check Also

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮ੍ਰਿਤਸਰ ਵਿਖੇ ਮੈਰਾਥਨ 12 ਸਤੰਬਰ ਨੂੰ

ਅੰਮ੍ਰਿਤਸਰ, 8 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਸੱਭਿਆਚਾਰਕ ਮਾਮਲੇ, ਪੁਰਾਤੱਤਵ ਅਤੇ ਅਜਾਇਬ ਘਰ …

Leave a Reply