ਅੰਮ੍ਰਿਤਸਰ, 6 ਮਈ (ਚਰਨਜੀਤ ਸਿੰਘ ਛੀਨਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕਾਮਰਸ ਵਿਭਾਗ ਵੱਲੋਂ ਖੋਜ ਵਿਧੀਆਂ ਵਿਸ਼ੇ ‘ਤੇ ਕਰਵਾਈ ਗਈ ਸੱਤ ਦਿਨਾਂ ਵਰਕਸ਼ਾਪ ਅੱਜ ਇਥੇ ਸੰਪੰਨ ਹੋ ਗਈ। ਇਸ ਵਰਕਸ਼ਾਪ ਵਿਚ ਦੇਸ਼ ਦੇ ਵੱਖ-ਵੱਖ ਕੋਨਿਆਂ ਤੋਂ 40 ਵਿਦਵਾਨਾਂ ਨੇ ਭਾਗ ਲਿਆ। ਸਮਾਪਤੀ ਸਮਾਰੋਹ ਦੀ ਪ੍ਰਧਾਨਗੀ ਮਹਾਂਰਿਸ਼ੀ ਦਯਾਨੰਦ ਯੂਨੀਵਰਸਿਟੀ ਦੇ ਕਾਮਰਸ ਵਿਭਾਗ ਦੇ ਸਾਬਕਾ ਪ੍ਰੋਫੈਸਰ, ਡਾ. ਰਵਿੰਦਰ ਵਿਨਾਇਕ ਨੇ ਕੀਤੀ। ਪ੍ਰੋ. ਵਿਨਾਇਕ ਨੇ ਇਸ ਮੌਕੇ ਖੋਜ ਦੀਆਂ ਸਹੀ ਅਤੇ ਸਾਰਥਕ ਵਿਧੀਆਂ ਤੋਂ ਜਾਣੂ ਕਰਵਾਇਆ। ਉਨ੍ਹਾਂ ਖੋਜ ਦੇ ਖੇਤਰ ਵਿਚ ਸੰਭਾਵਨਾਵਾਂ ਬਾਰੇ ਵੀ ਜਾਣਕਾਰੀ ਦਿੱਤੀ। ਵਿਭਾਗ ਦੇ ਮੁਖੀ, ਡਾ. ਲਖਵਿੰਦਰ ਸਿੰਘ ਕੰਗ ਨੇ ਮੁੱੱਖ ਮਹਿਮਾਨ ਅਤੇ ਹੋਰਨਾਂ ਨੂੰ ਜੀ ਆਇਆਂ ਆਖਿਆ। ਵਰਕਸ਼ਾਪ ਦੇ ਡਾਇਰੈਕਟਰ, ਡਾ. ਹਰਸੰਦਲਦੀਪ ਕੌਰ ਨੇ ਵਰਕਸ਼ਾਪ ਬਾਰੇ ਜਾਣਕਾਰੀ ਦਿੱਤੀ। ਵਿਭਾਗ ਦੇ ਡਾ. ਜਸਪਾਲ ਸਿੰਘ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਸਬੰਧੀ ਐਡਵੋਕੇਟ ਧਾਮੀ ਵਲੋਂ ਇਕੱਤਰਤਾ
ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ …
Punjab Post Daily Online Newspaper & Print Media