Saturday, March 28, 2026

ਖਰੀਦ ਕੀਤੀ ਗਈ ਕਣਕ ਦੀ ਕਿਸਾਨਾਂ ਨੂੰ 8 ਕਰੋੜ 68 ਲੱਖ ਦੀ ਅਦਾਇਗੀ

PPN0505201518

ਪਠਾਨਕੋਟ, 6 ਮਈ (ਪ.ਪ) – ਜ਼ਿਲ੍ਹੇ ਅੰਦਰ ਵੱਖ ਵੱਖ ਮੰਡੀਆਂ ਵਿੱਚ ਵੱਖ ਵੱਖ ਖਰੀਦ ਏਜੰਸੀਆਂ ਵੱਲੋਂ ਖਰੀਦ ਕੀਤੀ ਗਈ ਕਣਕ ਦੀ ਕਿਸਾਨਾਂ ਨੂੰ 8 ਕਰੋੜ 68 ਲੱਖ ਰੁਪਏ ਦੀ ਅਦਾਇਗੀ ਕਰ ਦਿੱਤੀ ਗਈ ਹੈ। ਇਹ ਜਾਣਕਾਰੀ ਸ. ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਨੇ ਦਿੰਦਿਆ ਦੱਸਿਆ ਕਿ ਜ਼ਿਲ੍ਹੇ ਅੰਦਰ 5 ਮਈ, 2015 ਤੱਕ ਵੱਖ ਵੱਖ ਮੰਡੀਆਂ ਵਿੱਚ 20534 ਮੀਟਰਿਕ ਟਨ ਕਣਕ ਦੀ ਆਮਦ ਹੋਈ।ਜਿਸ ਵਿਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 12853 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।ਉਨ੍ਹਾਂ ਦੱਸਿਆ ਕਿ ਖਰੀਦ ਕੀਤੀ ਗਈ ਕਣਕ ਵਿਚੋਂ ਪਨਗ੍ਰੇਨ ਨੇ 5164 ਮੀਟਰਿਕ ਟਨ, ਐਫ.ਸੀ.ਆਈ. ਨੇ 2975 ਮੀਟਰਿਕ ਟਨ, ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਨੇ 2850 ਮੀਟਰਿਕ ਟਨ, ਪਨਸਪ 880 ਮੀਟਰਿਕ ਟਨ ਅਤੇ ਮਾਰਕਫੈਡ ਨੇ 714 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਖਰੀਦ ਕੀਤੀ ਗਈ ਕਣਕ ਵਿਚੋਂ 3316 ਮੀਟਰਿਕ ਟਨ ਕਣਕ ਦੀ ਚੁਕਾਈ ਕਰ ਦਿੱਤੀ ਗਈ ਹੈ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਖਰੀਦ ਕੀਤੀ ਗਈ ਕਣਕ ਦੀ ਚੁਕਾਈ 48 ਘੰਟਿਆਂ ਵਿੱਚ ਕਰਨ ਅਤੇ ਕਿਸਾਨਾਂ ਨੂੰ ਅਦਾਇਗੀ ਵੀ ਨਾਲੋਂ ਨਾਲ ਕਰਨ ਨੂੰ ਯਕੀਨੀ ਬਣਾਉਣ।

Check Also

ਯੂਨੀਵਰਸਿਟੀ ਵਿਖੇ `ਸਰਦਾਰਨੀ ਬਲਬੀਰ ਕੌਰ ਬਰਾੜ ਯਾਦਗਾਰੀ ਭਾਸ਼ਣ` ਦਾ ਆਯੋਜਨ

ਅੰਮ੍ਰਿਤਸਰ, 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …

Leave a Reply