ਫਾਜ਼ਿਲਕਾ, 7 ਮਈ (ਵਿਨੀਤ ਅਰੋੜਾ) – ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਵੱਲੋਂ ਰਾਜ ਵਿਚ ਪੈਂਦੀਆਂ ਲਿੰਕ ਸੜਕਾਂ ਦੇ ਬਰਮਾਂ ਤੋਂ ਨਜਾਇਜ਼ ਕਬਜ਼ੇ ਹਟਾਉਣ ਅਤੇ ਸੜਕਾਂ ਦੇ ਕਿਨਾਰਿਆਂ ਤੇ ਮਿੱਟੀ ਪਾਉਣ ਲਈ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ. ਰਵਿੰਦਰ ਸਿੰਘ ਆਈ.ਏ.ਐਸ. ਨੇ ਦੱਸਿਆ ਕਿ ਲਿੰਕ ਸੜਕਾਂ ਦੇ ਬਰਮਾਂ ਤੇ ਨਜਾਇਜ਼ ਕਬਜ਼ੇ ਹੋਣ ਕਾਰਨ ਲੋਕਾਂ ਨੂੰ ਆਵਾਜਾਈ ਸਬੰਧੀ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਦਾ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਜੀ ਵੱਲੋਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਪੇਂਡੂ ਲਿੰਕ ਸੜਕਾਂ ਤੋਂ ਨਜਾਇਜ਼ ਕਬਜ਼ਿਆਂ ਨੂੰ ਦੂਰ ਕਰਕੇ ਇਨ੍ਹਾਂ ਦੇ ਬਰਮਾਂ ਦੀ ਪੂਰੀ ਸਾਂਭ-ਸੰਭਾਲ ਕੀਤੀ ਜਾਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਫਾਜ਼ਿਲਕਾ ਜ਼ਿਲ੍ਹੇ ਵਿਚ ਪੇਂਡੂ ਲਿੰਕ ਸੜਕਾਂ ਤੋਂ ਨਜਾਇਜ਼ ਕਬਜ਼ਿਆਂ ਨੂੰ ਦੂਰ ਕਰਕੇ ਇਨ੍ਹਾਂ ਦੇ ਬਰਮਾਂ ਦੀ ਪੂਰੀ ਸਾਂਭ-ਸੰਭਾਲ ਕਰਨ ਲਈ ਸਬ ਡਵੀਜਨ ਪੱਧਰ ਤੇ ਐਸ. ਡੀ.ਐਮ. ਦੀ ਪ੍ਰਧਾਨਗੀ ਹੇਠ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ। ਇਨ੍ਹਾਂ ਕਮੇਟੀਆਂ ਵਿਚ ਸਬੰਧਿਤ ਤਹਿਸੀਲ ਦਾ ਤਹਿਸੀਲਦਾਰ,ਸਬੰਧਿਤ ਬਲਾਕ ਦਾ ਬੀ.ਡੀ.ਪੀ.ਓ,ਸਬੰਧਿਤ ਵਿਭਾਗ ਦਾ ਐਸ.ਡੀ.ਓ., ਡੀ.ਐਸ.ਪੀ., ਪੰਜਾਬ ਮੰਡੀ ਬੋਰਡ ਜਾਂ ਲੋਕ ਨਿਰਮਾਣ ਵਿਭਾਗ(ਜਿਸ ਵਿਭਾਗ ਦਾ ਅਧਿਕਾਰ ਖੇਤਰ ਹੋਵੇ ) ਦਾ ਐਸ.ਡੀ.ਓ ਸ਼ਾਮਲ ਕੀਤੇ ਗਏ ਹਨ।ਉਨ੍ਹਾਂ ਦੱਸਿਆ ਕਿ ਇਹ ਅਧਿਕਾਰੀ ਆਪਣੀ ਨਿਗਰਾਣੀ ਹੇਠ ਲਿੰਕ ਸੜਕਾਂ ਦੀਆਂ ਬਰਮਾਂ ਜਿਹੜੀਆਂ ਲੋਕਾਂ ਨੇ ਦੱਬੀਆਂ ਹੋਈਆਂ ਹਨ ਉਨ੍ਹਾਂ ਤੋਂ ਛੁਡਵਾ ਕੇ ਬਰਮਾਂ ਤੇ ਮਿੱਟੀ ਪਵਾਉਣਗੇ। ਡਿਪਟੀ ਕਮਿਸ਼ਨਰ ਨੇ ਆਮ ਜਨਤਾ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਵਿਅਕਤੀਆਂ ਦੇ ਖੇਤ ਇਨ੍ਹਾਂ ਸੜਕਾਂ ਨਾਲ ਲਗਦੇ ਹਨ ਉਹ ਸੜਕ ਦੀ ਬਣਦੀ ਜਗ੍ਹਾਂ ਛੱਡ ਕੇ ਹੀ ਕਾਸ਼ਤ ਕਰਨ ਅਤੇ ਸੜਕ ਦੀ ਜਗ੍ਹਾਂ ਵਿਚ ਮਿੱਟੀ ਪਾਉਣਾ । ਅਜਿਹਾ ਨਾ ਕਰਨ ਦੀ ਸੂਰਤ ਵਿਚ ਵਿਭਾਗ ਵੱਲੋਂ ਇਹ ਕੰਮ ਕਰ ਕੇ ਉਨ੍ਹਾਂ ਤੋਂ ਖਰਚਾ ਵਸੂਲੀਆ ਜਾਵੇਗਾ । ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਸ. ਚਰਨਦੇਵ ਸਿੰਘ ਮਾਨ, ਡੀ.ਡੀ.ਪੀ.ਓ. ਸ. ਜਤਿੰਦਰ ਸਿੰਘ ਬਰਾੜ ਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ ।
Check Also
ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 30.51 ਲੱਖ ਤੋਂ ਵੱਧ ਪਰਿਵਾਰਾਂ ਨੂੰ ਕੀਤਾ ਰਜਿਸਟਰ – ਚੇਅਰਮੈਨ ਛੀਨਾ
ਅੰਮ੍ਰਿਤਸਰ, 30 ਮਾਰਚ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ …
Punjab Post Daily Online Newspaper & Print Media