Saturday, July 18, 2026

ਦੁਕਾਨਦਾਰ 40 ਮਾਈਕਰੋਨ ਤੋਂ ਘੱਟ ਪਲਾਸਟਿਕ ਲਿਫਾਫੇ ਇਸਤੇਮਾਲ ਨਾ ਕਰਨ – ਸੂਦ

ਹੁਸ਼ਿਆਰਪੁਰ, 7 ਮਈ (ਸਤਵਿੰਦਰ ਸਿੰਘ) – ਨਗਰ ਨਿਗਮ, ਹੁਸ਼ਿਆਰਪੁਰ ਦੇ ਮੇਅਰ ਸ਼੍ਰੀ ਸਿਵ ਕੁਮਾਰ ਸੂਦ ਨੇ ਜਾਣਕਾਰੀ ਦਿੰਦੀਆਂ ਦੱਸਿਆਂ ਕਿ ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ ਵਲੋਂ ਜਾਰੀ ਕੀਤੇ ਗਏ ਪੱਤਰ ਨੰ: 5660 ਮਿਤੀ 19.12.2014 ਦਿੱਤੀਆਂ ਗਈਆਂ ਹਦਾਇਤਾਂ ਅਨੁਸਾਰ U/S 5 of the environment (Protection) Act, 1986ਤਹਿਤ ਨਗਰ ਨਿਗਮ ਦੀ ਹਦੂਦ ਅੰਦਰ 40 ਮਾਈਕਰੋਨ ਤੋਂ ਘੱਟ ਦੇ ਪਲਾਸਟਿਕ ਲਿਫਾਫੇ ਸਟਾਕ ਕਰਨ, ਵੇਚਣ ਅਤੇ ਲਿਜਾਣ ਤੇ ਪਾਬੰਧੀ ਲਗਾਈ ਗਈ ਹੈ। ਸ਼੍ਰੀ ਸੂਦ ਨੇ ਸਾਰੇ ਸ਼ਹਿਰ ਨਿਵਾਸੀਆਂ ਅਤੇ ਸਮੂਹ ਦੁਕਾਨਦਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ 40 ਮਾਈਕਰੋਨ ਤੋਂ ਘੱਟ ਦੇ ਪਲਾਸਟਿਕ ਲਿਫਾਫੇ ਇਸਤਮਾਲ ਨਾ ਕਰਨ।ਸ਼੍ਰੀ ਸੂਦ ਨੇ ਦੱਸਿਆ ਕਿ ਪ੍ਰਦੂਸ਼ਨ ਕੰਟਰੋਲ ਬੋਰਡ ਵਲੋਂ ਦਿੱਤੀਆਂ ਹਦਾਇਤਾਂ ਅਨੁਸਾਰ ਨਗਰ ਨਿਗਮ, ਹੁਸ਼ਿਆਰਪੁਰ ਦੀ ਹਦੂਦ ਅੰਦਰ ਇਸ ਪਾਬੰਧੀ ਤੇ ਸਖਤੀ ਨਾਲ ਅਮਲ ਕਰਨ ਲਈ ਵਿਸ਼ੈਸ਼ ਮੁਹਿੰਮ ਚਲਾਈ ਜਾਵੇਗੀ।

Check Also

ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ

ਅੰਮ੍ਰਿਤਸਰ, 17 ਜੁਲਾਈ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦਾ …

Leave a Reply