Tuesday, March 31, 2026

 ਬਲਜੀਤ ਸਿੰਘ ਦੀ ਰਹਿਨੁਮਾਈ ਹੇਠ ਕ੍ਰਿਕਟ ਟੂਰਨਾਮੈਂਟ – ਸੰਸਦੀ ਸਕੱਤਰ ਵਲਟੋਹਾ ਪੁੱਜੇ

PPN0705201520
ਅਲਗੋਂ ਕੋਠੀ, 7 ਮਈ (ਹਰਦਿਆਲ ਸਿੰਘ ਭੈਣੀ) ਪਿੰਡ ਭਾਈ ਲੱਧੂ ਤਹਿਸੀਲ ਪੱਟੀ ਵਿਖੇ ਬਲਜੀਤ ਸਿੰਘ ਦੀ ਰਹਿਨੁਮਾਈ ਹੇਠ ਕ੍ਰਿਕਟ ਟੂਰਨਾਮੈਂਟ ਵਿੱਚ 10 ਟੀਮਾਂ ਨੇ ਹਿੱਸਾ ਲਿਆ।ਇਸ ਟੂਰਨਾਮੈਂਟ ਦਾ ਅਰੰਭ ਵਿਸ਼ੇਸ਼ ਤੌਰ ‘ਤੇ ਪੁੱਜੇ ਸ੍ਰ. ਵਿਰਸਾ ਸਿੰਘ ਵਲਟੋਹਾ ਐਮ.ਐਲ.ਏ ਤੇ ਮੁੱਖ ਸੰਸਦੀ ਸਕੱਤਰ ਪੰਜਾਬ ਨੇ ਕੀਤਾ ।ਟੂਰਨਾਮੈਂਟ ਦੌਰਾਨ ਗੱਲਬਾਤ ਕਰਧਿਆਂ ਪ੍ਰਧਾਨ ਬਲਜੀਤ ਸਿੰਘ ਨੇ ਕਿਹਾ ਕਿ 18ਵਾਂ ਟੂਰਨਾਮੈਂਟ ਨੌਜਵਾਨਾਂ ਦੇ ਸਹਿਯੋਗ ਨਾਲ ਹੀ ਚੱਲ ਰਿਹਾ ਹੈ। ਉਨਾਂ ਮੰਗ ਕੀਤੀ ਕਿ ਸ੍ਰ. ਵਿਰਸਾ ਸਿੰਘ ਵਲਟੋਹਾ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਇਸ ਕਲੱਬ ਨੂੰ ਵੱਧ ਤੋਂ ਵੱਧ ਗ੍ਰਾਂਟ ਮੁਹੱਈਆ ਕਰਵਾਉਣ।ਇਸ ਮੌਕੇ ਬੇਅੰਤ ਸਿੰਘ ਨੰਬਰਦਾਰ, ਮੁੱਖ ਸਰੋਈਆ ਰਛਪਾਲ ਸਿੰਘ, ਗੁਰਚਰਨ ਸਿੰਘ, ਪਲਵਿੰਦਰ ਸਿੰਘ, ਹਰਪਾਲ ਸਿੰਘ ਆਦਿ ਹਾਜ਼ਰ ਸਨ।

Check Also

ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 30.51 ਲੱਖ ਤੋਂ ਵੱਧ ਪਰਿਵਾਰਾਂ ਨੂੰ ਕੀਤਾ ਰਜਿਸਟਰ – ਚੇਅਰਮੈਨ ਛੀਨਾ

ਅੰਮ੍ਰਿਤਸਰ, 30 ਮਾਰਚ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ …

Leave a Reply