ਅੰਮ੍ਰਿਤਸਰ, 8 ਮਈ (ਜਗਦੀਪ ਸਿੰਘ ਸੱਗੂ) -ਪੰਜਾਬ ਪ੍ਰਦੇਸ਼ ਜਨਤਾ ਦਲ (ਯੂ) ਦੇ ਪ੍ਰਧਾਨ ਜਸਪਾਲ ਸਿੰਘ ਕਪੂਰ ਨੂੰ ਦੋਰਾ ਪੈਣ ਦੀ ਖਬਰ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰ ਪੰਜਾਬ ਪ੍ਰਦੇਸ਼ ਜਨਤਾ ਦਲ (ਯੂ) ਜੇ. ਐਸ. ਸਲੂਜਾ ਨੇ ਦੱਸਿਆ ਕਿ ਕੱਲ੍ਹ ਦਿਲ ਦਾ ਦੌਰਾ ਪੈਣ ‘ਤੇ ਉਹਨਾਂ ਦੇ ਪਰਿਵਾਰਕ ਮੈਂਬਰਾ ਵੱਲੋਂ ਸ੍ਰ. ਕਪੂਰ ਨੂੰ ਤੁਰੰਤ ਈ.ਐਮ.ਸੀ ਹਸਪਤਾਲ ਵਿੱਚ ਲਿਜਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਉਹਨਾ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਤੁਰੰਤ ਆਪ੍ਰੇਸ਼ਨ ਕਰਨ ਦਾ ਫੈਸਲਾ ਲਿਆ ਗਿਆ ਅਤੇ ਉਹਨਾਂ ਦੇ ਦਿਲ ਦੇ ਦੋ ਸਟੰਟ ਪਾਏ ਗਏ। ਉਨਾਂ ਕਿਹਾ ਕਿ ਡਾਕਟਰਾਂ ਦੇ ਮੁਤਾਬਿਕ ਉਹਨਾਂ ਦੀ ਹਾਲਤ ਵਿੱਚ ਕਾਫੀ ਸੁਧਾਰ ਹੋ ਰਿਹਾ ਹੈ ਅਤੇ ਉੇਹ ਅਜੇ ਵੀ ਈ.ਐੱਮ.ਸੀ ਦੇ ਡਾਕਟਰਾਂ ਦੀ ਨਿਗਰਾਨੀ ਹੇਠ ਜੇਰ੍ਹੇ ਇਲਾਜ ਹਨ।
Check Also
ਸਰਬਜੋਤ ਸਿੰਘ ਧੰਜਲ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦਾ ਚੇਅਰਮੈਨ ਬਣਾਏ ਜਾਣ ‘ਤੇ ਵਰਕਰ ਖੁਸ਼
ਅੰਮ੍ਰਿਤਸਰ, 16 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੀਆਂ …
Punjab Post Daily Online Newspaper & Print Media