Wednesday, July 15, 2026

ਮੰਡੀਆਂ ‘ਚ ਆਈ 21570 ਮੀਟਰਿਕ ਟਨ ਕਣਕ ਵਿਚੋਂ ਏਜੰਸੀਆਂ ਵੱਲੋਂ 16110 ਮੀਟਰਿਕ ਟਨ ਦੀ ਖਰੀਦ

ਪਠਾਨਕੋਟ, 8 ਮਈ (ਪ.ਪ) – ਜ਼ਿਲ੍ਹੇ ਅੰਦਰ 7 ਮਈ ਤੱਕ ਵੱਖ ਵੱਖ ਮੰਡੀਆਂ ਵਿੱਚ 21570 ਮੀਟਰਿਕ ਟਨ ਕਣਕ ਦੀ ਆਮਦ ਹੋਈ। ਜਿਸ ਵਿਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 16110 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਇਹ ਜਾਣਕਾਰੀ ਸ. ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਨੇ ਦਿੰਦਿਆ ਦੱਸਿਆ ਕਿ ਖਰੀਦ ਕੀਤੀ ਗਈ ਕਣਕ ਵਿਚੋਂ ਪਨਗ੍ਰੇਨ ਨੇ 7421 ਮੀਟਰਿਕ ਟਨ, ਐਫ.ਸੀ.ਆਈ. ਨੇ 3975 ਮੀਟਰਿਕ ਟਨ, ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਨੇ 2920 ਮੀਟਰਿਕ ਟਨ, ਪਨਸਪ 990 ਮੀਟਰਿਕ ਟਨ ਅਤੇ ਮਾਰਕਫੈਡ ਨੇ 840 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਖਰੀਦ ਕੀਤੀ ਗਈ ਕਣਕ ਵਿਚੋਂ 5224 ਮੀਟਰਿਕ ਟਨ ਕਣਕ ਦੀ ਚੁਕਾਈ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਵੱਖ ਵੱਖ ਮੰਡੀਆਂ ਵਿੱਚ ਵੱਖ ਵੱਖ ਖਰੀਦ ਏਜੰਸੀਆਂ ਵੱਲੋਂ ਖਰੀਦ ਕੀਤੀ ਗਈ ਕਣਕ ਦੀ ਕਿਸਾਨਾਂ ਨੂੰ 10.51 ਕਰੋੜ ਰੁਪਏ ਦੀ ਅਦਾਇਗੀ ਕਰ ਦਿੱਤੀ ਗਈ ਹੈ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਖਰੀਦ ਕੀਤੀ ਗਈ ਕਣਕ ਦੀ ਅਦਾਇਗੀ ਅਤੇ ਚੁਕਾਈ ਨਿਰਧਾਰਤ ਸਮੇਂ ਵਿੱਚ ਕਰਨ।

Check Also

ਮੇਰੀ ਰਸੋਈ’ ਸਕੀਮ ਤਹਿਤ ਵੰਡੀਆਂ ਰਾਸ਼ਨ ਕਿੱਟਾਂ ਨੇ 27 ਲੱਖ ਦਾ ਅੰਕੜਾ ਕੀਤਾ ਪਾਰ – ਡਾ. ਜਸਬੀਰ ਸਿੰਘ

‘ਅੰਮ੍ਰਿਤਸਰ, 15 ਜੁਲਾਈ (ਸੁਖਬੀਰ ਸਿੰਘ) – ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ ਸਿੰਘ ਨੇ …

Leave a Reply