Sunday, June 28, 2026

ਪੰਜਾਬ ਸਰਕਾਰ ਵੱਲੋਂ ਗੰਨੇ ਦੀ 50 ਕਰੋੜ ਬਕਾਇਆ ਰਾਸ਼ੀ ਜਾਰੀ – ਚੇਅਰਮੈਨ ਵਾਹਲਾ

ਬਟਾਲਾ, 9 ਮਈ (ਨਰਿੰਦਰ ਬਰਨਾਲ) – ਗੰਨਾਂ ਕਾਸ਼ਤਕਾਰਾਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਸਰਕਾਰ ਵੱਲੋਂ ਗੰਨੇ ਦੀ 50 ਕਰੋੜ ਰੁਪਏ ਬਕਾਇਆ ਰਾਸ਼ੀ ਕਿਸਾਨਾਂ ਨੂੰ ਜਾਰੀ ਕੀਤੀ ਗਈ ਹੈ ਅਤੇ ਅਗਲੇ 10 ਦਿਨਾਂ ਵਿੱਚ 50 ਕਰੋੜ ਰੁਪਏ ਦੀ ਹੋਰ ਰਾਸੀ ਖੰਡ ਮਿੱਲਾਂ ਨੂੰ ਜਾਰੀ ਕਰ ਦਿੱਤੀ ਜਾਵੇਗੀ। ਇਹ ਜਾਣਕਾਰੀ ਦਿੰਦਿਆਂ ਪੰਜਾਬ ਸ਼ੂਗਰਫੈਡ ਦੇ ਚੇਅਰਮੈਨ ਸ. ਸੁਖਬੀਰ ਸਿੰਘ ਵਾਹਲਾ ਨੇ ਦੱਸਿਆ ਕਿ ਜਾਰੀ ਕੀਤੀ ਗਈ ਇਸ 50 ਕਰੋੜ ਦੀ ਰਾਸ਼ੀ ਵਿੱਚ ਬਟਾਲਾ ਖੰਡ ਮਿੱਲ ਨੂੰ 4.31 ਕਰੋੜ ਰੁਪਏ, ਖੰਡ ਮਿੱਲ ਅਜਨਾਲਾ ਨੂੰ 5.28 ਕਰੋੜ, ਭੋਗਪੁਰ ਮਿੱਲ ਨੂੰ 3.83 ਕਰੋੜ, ਬੁੱਢੇਵਾਲ ਖੰਡ ਮਿੱਲ ਨੂੰ 4.31 ਕਰੋੜ, ਗੁਰਦਾਸਪੁਰ ਖੰਡ ਮਿੱਲ ਨੂੰ 7.20 ਕਰੋੜ, ਨਕੋਦਰ ਮਿੱਲ ਨੂੰ 5.20 ਕਰੋੜ, ਨਵਾਂ ਸਹਿਰ ਮਿੱਲ ਨੂੰ 8.85 ਕਰੋੜ, ਮੋਰਿੰਡਾ ਨੂੰ 6.65 ਕਰੋੜ ਅਤੇ ਫਾਜਿਲਕਾ ਖੰਡ ਮਿੱਲ ਨੂੰ 4.37 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਗਲੇ 10 ਦਿਨਾਂ ਵਿੱਚ 50 ਕਰੋੜ ਰੁਪਏ ਦੀ ਰਾਸੀ ਖੰਡ ਮਿੱਲਾਂ ਨੂੰ ਹੋਰ ਜਾਰੀ ਕਰ ਦਿੱਤੀ ਜਾਵੇਗੀ।
ਚੇਅਰਮੈਨ ਸ. ਸੁਖਬੀਰ ਸਿੰਘ ਵਾਹਲਾ ਨੇ ਕਿਹਾ ਕਿ ਸੂਬੇ ਦੀ ਬਾਦਲ ਸਰਕਾਰ ਹਮੇਸ਼ਾਂ ਕਿਸਾਨ ਪੱਖੀ ਫੈਸਲੇ ਲਏ ਹਨ ਅਤੇ ਹੁਣ ਗੰਨੇ ਦੀ 50 ਕਰੋੜ ਰੁਪਏ ਬਕਾਇਆ ਰਾਸੀ ਜਾਰੀ ਕਰਕੇ ਸਰਕਾਰ ਨੇ ਕਿਸਾਨਾਂ ਦੀ ਬਾਂਹ ਫੜ੍ਹੀ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਦੇ ਇਸ ਫੈਸਲੇ ਨਾਲ ਗੰਨਾ ਕਾਸ਼ਤਕਾਰਾਂ ‘ਚ ਹੋਰ ਉਤਸ਼ਾਹ ਵਧੇਗਾ ਅਤੇ ਕਣਕ-ਝੋਨੇ ਦੇ ਫਸਲੀ ਚੱਕਰ ‘ਚੋਂ ਨਿਕਲ ਕੇ ਕਿਸਾਨ ਵੱਧ ਤੋਂ ਵੱਧ ਗੰਨੇ ਦੀ ਬਿਜਾਈ ਕਰਨਗੇ। ਸ. ਵਾਹਲਾ ਨੇ ਕਿਹਾ ਕਿ ਗੰਨੇ ਦੀ ਕਾਸ਼ਤ ਦੂਸਰੀਆਂ ਫਸਲਾਂ ਦੇ ਮੁਕਾਬਲੇ ਵੱਧ ਮੁਨਾਫੇ ਵਾਲੀ ਹੈ ਅਤੇ ਕਿਸਾਨਾਂ ਵੱਲੋਂ ਇਸ ਫਸਲ ਪ੍ਰਤੀ ਪੂਰਾ ਉਤਸ਼ਾਹ ਵੀ ਦਿਖਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਹਿਕਾਰੀ ਖੰਡ ਮਿੱਲਾਂ ਦੀ ਪਿੜਾਈ ਦੀ ਸਮਰੱਥਾ ਵਧਾਈ ਗਈ ਹੈ ਅਤੇ ਮਸ਼ੀਨਰੀ ਵਿੱਚ ਵੀ ਬਦਲਾਅ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਵੇਲੇ ਖੰਡ ਮਿੱਲਾਂ ਦੀ ਬੇਹਤਰੀ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ ਸੀ ਅਤੇ ਕਾਂਗਰਸ ਸਰਕਾਰ ਨੇ 2 ਖੰਡ ਮਿੱਲਾਂ ਵੇਚੀਆਂ ਸਨ ਅਤੇ 5 ਬੰਦ ਕਰ ਦਿੱਤੀਆਂ ਗਈਆਂ ਸਨ, ਜਦਕਿ ਮੁੱਖ ਮੰਤਰੀ ਸ. ਪਰਕਾਸ ਸਿੰਘ ਬਾਦਲ ਨੇ ਸਹਿਕਾਰੀ ਖੰਡ ਮਿੱਲਾਂ ਨੂੰ ਪੈਰਾਂ ਸਿਰ ਕਰਕੇ ਕਿਸਾਨਾਂ, ਮੁਲਾਜਮਾਂ ਤੇ ਮਜਦੂਰਾਂ ਦੀ ਬਾਂਹ ਫੜ੍ਹੀ ਹੈ।
ਚੇਅਰਮੈਨ ਸ਼ੂਗਰਫੈਡ ਪੰਜਾਬ ਸ. ਸੁਖਬੀਰ ਸਿੰਘ ਵਾਹਲਾ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਸਰਹੱਦੀ ਕਿਸਾਨਾਂ ਦਾ ਦਰਦ ਸਮਝਦਿਆਂ ਹੋਇਆਂ ਕੰਡਿਆਲੀ ਤਾਰ ਤੋਂ ਪਾਰ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ ਸਲਾਨਾ ਮੁਆਵਜੇ ਨੂੰ ਵਧਾ ਕੇ 10000 ਰੁਪਏ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਫੈਸਲੇ ਨਾਲ ਹਜ਼ਾਰਾਂ ਸਰਹੱਦੀ ਕਿਸਾਨਾਂ ਨੂੰ ਸਰਕਾਰ ਵੱਲੋਂ ਵੱਡੀ ਰਾਹਤ ਮਿਲੀ ਹੈ। ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਹਮੇਸ਼ਾਂ ਕਿਸਾਨੀ ਦੇ ਵਿਕਾਸ ਲਈ ਵੱਚਨਬੱਧ ਹੈ ਅਤੇ ਕਿਸਾਨਾਂ ਦੀ ਭਲਾਈ ਲਈ ਜੋ ਵੀ ਸੰਭਵ ਹੋਵੇਗਾ ਉਹ ਸੂਬਾ ਸਰਕਾਰ ਵੱਲੋਂ ਕੀਤਾ ਜਾਵੇਗਾ।

Check Also

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚੇ ਤੇ ਪੁਲਿਸ ਵਿਭਾਗ ਵਿੱਚਕਾਰ ਅਹਿਮ ਰਿਵਿਊ ਮੀਟਿੰਗ

ਅੰਮ੍ਰਿਤਸਰ, 26 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁਧ” ਮੁਹਿੰਮ ਤਹਿਤ ਨਸ਼ਾ …

Leave a Reply