Saturday, July 18, 2026

ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਕੇਵਲ ਸਿੱਖਾਂ ਦੇ ਨਹੀਂ ਸਗੋਂ ਸੱਮੁਚੇ ਹਿੰਦੁਸਤਾਨ ਦੇ ਮਹਾਨ ਜਰਨੈਲ -ਸਾਂਪਲਾ

ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਮੈਮੋਰੀਅਲ ਵੈਲਫੇਅਰ ਸੁਸਾਇਟੀ ਵੱਲੋਂ ਵਿਸ਼ਾਲ ਸਮਾਗਮ

PPN1105201507

ਹੁਸ਼ਿਆਰਪੁਰ, 11 ਮਈ (ਸਤਵਿੰਦਰ ਸਿੰਘ) – ਸਿੱਖ ਕੌਮ ਦੇ ਮਹਾਨ ਜਰਨੈਲ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ 292ਵੇਂ ਜਨਮ ਦਿਹਾੜੇ ਸੰਬੰਧੀ ਸਥਾਨਕ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਮੈਮੋਰੀਅਲ ਵੈਲਫੇਅਰ ਸੁਸਾਇਟੀ ਰਜਿ. ਵੱਲੋਂ ਇੱਕ ਵਿਸ਼ਾਲ ਸਮਾਗਮ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਚੌਂਕ ਵਿਖੇ ਆਯੋਜਿਤ ਕੀਤਾ ਗਿਆ।ਸੁਸਾਇਟੀ ਦੇ ਪ੍ਰਧਾਨ ਮਹਿੰਦਰਪਾਲ ਧੀਮਾਨ ਅਤੇ ਕਾਰਜਕਾਰੀ ਪ੍ਰਧਾਨ ਸ.ਦਲੀਪ ਸਿੰਘ ਮਲਹੋਤਰਾ ਦੀ ਅਗਵਾਈ ਹੇਠ ਕਰਵਾਏ ਇਸ ਸਮਾਗਮ ਦੀ ਪ੍ਰਧਾਨਗੀ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਜ਼ਿਲਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ,ਵਿਧਾਇਕ ਗੜ੍ਹਸ਼ੰਕਰ ਤੇ ਮੈਂਬਰ ਸ਼੍ਰੋਮਣੀ ਕਮੇਟੀ ਨੇ ਕੀਤੀ ਅਤੇ ਮੁੱਖ ਮਹਿਮਾਨ ਵੱਜੋਂ ਸ਼੍ਰੀ ਵਿਜੇ ਸਾਂਪਲਾ ਕੇਂਦਰੀ ਰਾਜ ਮੰਤਰੀ,ਸ਼੍ਰੀ ਤੀਕਸ਼ਣ ਸੂਦ ਮੁੱਖ ਸਲਾਹਕਾਰ ਸ. ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਅਤੇ ਸ਼੍ਰੀ ਸ਼ਿਵ ਸੂਦ ਮੇਅਰ ਨਗਰ ਨਿਗਮ ਹੁਸ਼ਿਆਰਪੁਰ ਨੇ ਸ਼ਿਰਕਤ ਕੀਤੀ।ਇਸ ਮੌਕੇ ਵਿਸ਼ੇਸ਼ ਮਹਿਮਾਨ ਵੱਜੋਂ ਸੀਨੀਅਰ ਡਿਪਟੀ ਮੇਅਰ ਸ਼੍ਰੀਮਤੀ ਸ਼ੁਕਲਾ ਦੇਵੀ ਸ਼ਰਮਾ ਅਤੇ ਡਿਪਟੀ ਮੇਅਰ ਸ.ਪ੍ਰੇਮ ਸਿੰਘ ਸ਼ਾਮਿਲ ਹੋਏ।
ਰਾਮਗੜ੍ਹੀਆ ਬੰਸੀਆਂ ਦੇ ਭਾਰੀ ਇੱਕਠ ਨੂੰ ਸੰਬੋਧਨ ਕਰਦਿਆਂ ਸ਼੍ਰੀ ਵਿਜੇ ਸਾਂਪਲਾ ਕੇਂਦਰੀ ਰਾਜ ਮੰਤਰੀ ਨੇ ਕਿਹਾ ਕਿ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਕੇਵਲ ਸਿੱਖਾਂ ਦੇ ਹੀ ਨਹੀਂ ਸਗੋਂ ਸੱਮੁਚੇ ਹਿੰਦੁਸਤਾਨ ਦੇ ਮਹਾਨ ਜਰਨੈਲ ਹੋਏ ਹਨ ਜਿਨ੍ਹਾਂ ਨੇ ਕੌਮੀ ਅਣਖ ਅਤੇ ਸਵੈਮਾਣ ਲਈ ਮੁਗਲਾਂ ਦੇ ਨਾਲ ਲੋਹਾ ਲਿਆ ਅਤੇ ਉਨ੍ਹਾਂ ਨੂੰ ਹਿੰਦੁਸਤਾਨੀ ਬਹਾਦਰੀ ਦੀ ਈਨ ਮੰਨਣ ਲਈ ਮਜਬੂਰ ਕੀਤਾ।ਇਸੇ ਲਈ ਹੀ ਅੱਜ ਇਤਿਹਾਸ ਵਿੱਚ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਨੂੰ ਮਹਾਨ ਕੌਮੀ ਜਰਨੈਲ ਵੱਜੋਂ ਯਾਦ ਕੀਤਾ ਜਾਂਦਾ ਹੈ।ਉਨ੍ਹਾਂ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਮੈਮੋਰੀਅਲ ਵੈਲਫੇਅਰ ਸੁਸਾਇਟੀ ਵੱਲੋਂ ਕੀਤੇ ਗਏ ਕਾਰਜਾਂ ਦੀ ਭਰਪੂਰ ਸ਼ਲਾਘਾ ਕਰਦਿਆਂ ਆਪਣੇ ਵੱਲੋਂ ਹਰ ਸੰਭਵ ਸਹਿਯੋਗ ਦਾ ਯਕੀਨ ਦਿਵਾਉਂਦਿਆਂ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੀ ਯਾਦ ਵਿੱਚ ਬਣਾਏ ਜਾਣ ਵਾਲੇ ਸੰਭਾਵੀ ਪ੍ਰੋਜੈਕਟ ਲਈ 5 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਸ਼੍ਰੀ ਵਿਜੇ ਸਾਂਪਲਾ ਕੇਂਦਰੀ ਰਾਜ ਮੰਤਰੀ ਨੇ ਆਪਣੇ ਲੋਕ ਸਭਾ ਹਲਕੇ ਵਿੱਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਵੀ ਦਿੱਤੀ।
ਇਸ ਸਮਾਗਮ ਨੂੰ ਸੰਬੋਧਨ ਕਰਦਿਆਂ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੇ ਕਿਹਾ ਕਿ ਰਾਮਗੜ੍ਹੀਆ ਬਰਾਦਰੀ ਵੱਲੋਂ ਦੇਸ਼ ਅਤੇ ਸਮਾਜ ਦੇ ਵਿਕਾਸ ਲਈ ਭਰਪੂਰ ਯੋਗਦਾਨ ਪਾਇਆ ਜਾ ਰਿਹਾ ਹੈ ਜਿਸ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।ਉਨ੍ਹਾਂ ਆਪਣੇ ਵੱਲੋਂ ਵੀ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਮੈਮੋਰੀਅਲ ਵੈਲਫੇਅਰ ਸੁਸਾਇਟੀ ਨੂੰ ਇੱਕ ਲੱਖ ਰੁਪਏ ਦੇਣ ਦਾ ਐਲਾਨ ਕੀਤਾ।ਇਸ ਮੌਕੇ ਸ਼੍ਰੀ ਤੀਕਸ਼ਣ ਸੂਦ ਮੁੱਖ ਸਲਾਹਕਾਰ ਸ. ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਅਤੇ ਸ਼੍ਰੀ ਸ਼ਿਵ ਸੂਦ ਮੇਅਰ ਨਗਰ ਨਿਗਮ ਹੁਸ਼ਿਆਰਪੁਰ ਨੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੀ ਮਹਾਨ ਸੂਰਬੀਰਤਾ ਨੂੰ ਪ੍ਰਣਾਮ ਕਰਦਿਆਂ ਸੁਸਾਇਟੀ ਵੱਲੋਂ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਮੈਮੋਰੀਅਲ ਵੈਲਫੇਅਰ ਸੁਸਾਇਟੀ ਵੱਲੋਂ ਕਰਵਾਏ ਜਾ ਰਹੇ ਕਾਰਜਾਂ ਦੀ ਭਰਪੂਰ ਪ੍ਰਸੰਸਾ ਕੀਤੀ ਅਤੇ ਅਤੇ ਆਪਣੇ ਵੱਲੋਂ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ।ਸੁਸਾਇਟੀ ਦੇ ਪ੍ਰਧਾਨ ਮਹਿੰਦਰਪਾਲ ਧੀਮਾਨ ਅਤੇ ਕਾਰਜਕਾਰੀ ਪ੍ਰਧਾਨ ਸ. ਦਲੀਪ ਸਿੰਘ ਮਲਹੋਤਰਾ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਸੁਸਾਇਟੀ ਦੇ ਭੱਵਿਖੀ ਕਾਰਜਾਂ ਬਾਰੇ ਜਾਣਕਾਰੀ ਦਿੱਤੀ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਬਿਕਰਮਜੀਤ ਸਿੰਘ ਕਲਸੀ ਕੌਂਸਲਰ, ਮਨਜੀਤ ਕੌਰ ਕੌਂਸਲਰ, ਰੂਪ ਲਾਲ ਥਾਪਰ ਕੌਂਸਲਰ, ਸੰਪੂਰਨ ਸਿੰਘ ਘੋਗਰਾ, ਚੌਧਰੀ ਇੰਦਰਜੀਤ ਸੈਣੀ, ਤਲਵਿੰਦਰ ਸਿੰਘ ਸੀਹਰਾ, ਟਹਿਲ ਸਿੰਘ ਸੀਹਰਾ, ਛੱਜਾ ਸਿੰਘ ਧੀਮਾਨ, ਹੁਸ਼ਿਆਰ ਸਿੰਘ ਸੀਹਰਾ, ਮਲਕੀਤ ਸਿੰਘ ਮਰਵਾਹਾ, ਪਰਮਜੀਤ ਸਿੰਘ ਕਲਿਆਣ, ਸੁਰਿੰਦਰ ਸਿੰਘ ਨੰਦੜਾ, ਰਜਿੰਦਰ ਸਿੰਘ ਟੱਟਰ, ਨਿਰੰਜਨ ਸਿੰਘ ਵਿਰਦੀ, ਹਰਜਿੰਦਰ ਸਿੰਘ ਵਿਰਦੀ, ਅਵਤਾਰ ਸਿੰਘ ਮਾਨ, ਜਸਵਿੰਦਰ ਸਿੰਘ ਜੇ.ਕੇ.ਆਟੋ ਮੋਬਾਈਲ, ਸਤਨਾਮ ਸਿੰਘ ਫੁੱਲ, ਸੁਰਿੰਦਰ ਸਿੰਘ ਭਾਰਜ, ਕਪਲਿ ਦੇਵ ਰਿਟਾ ਤਹਿਸੀਲਦਾਰ, ਰਘਵੀਰ ਸਿੰਘ ਬੱਸਣ ਸਮੇਤ ਵੱਡੀ ਗਿਣਤੀ ‘ਚ ਸ਼ਹਿਰ ਵਾਸੀ ਅਤੇ ਰਾਮਗੜ੍ਹੀਆ ਵਿਸ਼ਵਕਰਮਾ ਬੰਸੀ ਹਾਜ਼ਿਰ ਸਨ।

Check Also

ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ

ਅੰਮ੍ਰਿਤਸਰ, 17 ਜੁਲਾਈ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦਾ …

Leave a Reply