12 ਮਈ ਸ਼ਾਮ ਦੇ ਦੀਵਾਨ ਭਜਨ ਸਿੰਘ ਵੱਲੋਂ ਮਿੱਠਾ ਟਿਵਾਣਾ ਵਿਖੇ
ਹੁਸ਼ਿਆਰਪੁਰ, 11 ਮਈ (ਸਤਵਿੰਦਰ ਸਿੰਘ) – ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਧੰਨ-ਧੰਨ ਸਾਹਿਬ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਸੰਬੰਧੀ ਅਖੰਡ ਕੀਰਤਨੀ ਜਥਾ ਹੁਸ਼ਿਆਰਪੁਰ ਵੱਲੋਂ ਟਿੱਬਾ ਸਾਹਿਬ ਸੇਵਾ ਸਿਮਰਨ ਸਭਾ,ਸ਼੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਟਿੱਬਾ ਸਾਹਿਬ ਅਤੇ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਸ਼ਾਮ ਦੇ ਅਖੰਡ ਕੀਰਤਨ ਸਮਾਗਮਾਂ ਦੀ ਲੜੀ ਅਧੀਨ ਸ.ਅਮਰ ਸਿੰਘ,ਇਕਬਾਲ ਸਿੰਘ ਅਤੇ ਖਾਲਸਾ ਪਰਿਵਾਰ ਵੱਲੋਂ ਮਾਡਲ ਟਾਊਨ ਹੁਸ਼ਿਆਰਪੁਰ ਵਿਖੇ ਜੁੱਗੋ-ਜੁੱਗ ਅੱਟਲ ਧੰਨ-ਧੰਨ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦੀ ਪਾਵਨ ਛੱਤਰ-ਛਾਇਆ ਹੇਠ ਅਖੰਡ ਕੀਰਤਨ ਸਮਾਗਮ ਸਜਾਏ ਗਏ।ਭਾਈ ਦਵਿੰਦਰ ਸਿੰਘ ਏ.ਐੱਸ.ਆਈ. ਗੁਰਦਾਸਪੁਰ, ਭਾਈ ਬਲਵਿੰਦਰ ਸਿੰਘ, ਭਾਈ ਦਵਿੰਦਰ ਸਿੰਘ, ਭਾਈ ਹਰਦੀਪ ਸਿੰਘ ਕੈਨੇਡਾ, ਭਾਈ ਹਰਪਾਲ ਸਿੰਘ, ਭਾਈ ਹਰਵਿੰਦਰ ਸਿੰਘ, ਭਾਈ ਸੁਰਿੰਦਰ ਪਾਲ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ਼੍ਰੀ ਹਰਿ ਜੀ ਸਹਾਇ ਟਿੱਬਾ ਸਾਹਿਬ, ਅਵਤਾਰ ਸਿੰਘ ਗੋਕਲ ਨਗਰ ਅਤੇ ਸਾਥੀਆਂ ਵੱਲੋਂ ਧੁਰ ਕੀ ਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਗਿਆ। ਮੰਚ ਸੰਚਾਲਨ ਸ. ਗੁਰਬਿੰਦਰ ਸਿੰਘ ਪਲਾਹਾ ਨੇ ਕਰਦਿਆਂ ਸ਼੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਦੀ ਮਹਾਨ ਸ਼ਹੀਦੀ ਅਤੇ ਜੀਵਣ ਇਤਿਹਾਸ ਬਾਰੇ ਸੰਗਤਾਂ ਨੂੰ ਜਾਣੂੰ ਕਰਵਾਇਆ ਅਤੇ ਸਮਾਗਮ ਦੀ ਸੇਵਾ ਕਰਵਾਉਣ ਵਾਲੇ ਪਰਿਵਾਰ ਦੇ ਮੁਖੀ ਸ.ਅਮਰ ਸਿੰਘ ਨੂੰ ਸਿਰੋਪਾਓ ਦਿੱਤੇ ਗਏ।
ਅਖੰਡ ਕੀਰਤਨੀ ਜਥਾ ਹੁਸ਼ਿਆਰਪੁਰ ਦੇ ਜਥੇਦਾਰ ਹਰਜੀਤ ਸਿੰਘ ਖਾਲਸਾ ਨੇ ਦੱਸਿਆ ਕਿ 12 ਮਈ ਸ਼ਾਮ ਦੇ ਦੀਵਾਨ ਭਜਨ ਸਿੰਘ,ਬਲਵੰਤ ਕੌਰ ਪਰਿਵਾਰ ਵੱਲੋਂ ਡੇਰਾ ਹਰੀ ਭਗਤਪੁਰਾ ਮਾਡਲ ਟਾਊਨ ਹੁਸ਼ਿਆਰਪੁਰ ਵਿਖੇ ਹੋਣਗੇ।ਇਸ ਮੌਕੇ ਉਚੇਚੇ ਤੌਰ ‘ਤੇ ਸਿੰਘ ਸਾਹਿਬ ਜਥੇਦਾਰ ਸੰਤ ਬਾਬਾ ਨਿਹਾਲ ਸਿੰਘ ਮੁਖੀ ਪੰਥ ਅਕਾਲੀ ਤਰਨਾ ਦਲ ਹਰੀਆਂ ਬੇਲਾਂ,ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਸਾਬਕਾ ਜਥੇਦਾਰ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ, ਸ਼੍ਰੀਮਾਨ ਮਹੰਤ ਪ੍ਰਿਤਪਾਲ ਸਿੰਘ ਸੇਵਾਪੰਥੀ, ਸੰਤ ਅਜੀਤ ਸਿੰਘ ਮਿੱਠਾ ਟਿਵਾਣਾ, ਗਿਆਨੀ ਤਰਲੋਚਨ ਸਿੰਘ ਗੁਰਦੁਆਰਾ ਅੰਗੀਠਾ ਸਾਹਿਬ, ਹਰਦੇਵ ਸਿੰਘ ਕੌਂਸਲ ਕੌਮੀ ਪ੍ਰਧਾਨ ਵਰਲਡ ਰਾਮਗੜ੍ਹੀਆ ਸਿੱਖ ਆਰਗੇਨਾਈਜ਼ੇਸ਼ਨ ਯੂ.ਕੇ., ਭਾਈ ਰਛਪਾਲ ਸਿੰਘ ਬੂਰੇਜੱਟਾਂ, ਜਸਵਿੰਦਰ ਸਿੰਘ ਪਰਮਾਰ ਜਨਰਲ ਸਕੱਤਰ ਸਿੱਖ ਵੈਲਫੇਅਰ ਸੁਸਾਇਟੀ ਹੁਸ਼ਿਆਰਪੁਰ, ਪ੍ਰੇਮ ਸਿੰਘ ਸੀਨੀਅਰ ਡਿਪਟੀ ਮੇਅਰ, ਬੀਬੀ ਸ਼ੁਕਲਾ ਦੇਵੀ ਸ਼ਰਮਾ ਡਿਪਟੀ ਮੇਅਰ, ਸ.ਨਰਿੰਦਰ ਸਿੰਘ ਕੌਂਸਲਰ,ਧਿਆਨ ਚੰਦ ਕੌਂਸਲਰ, ਅਸ਼ੋਕ ਕੁਮਾਰ ਸ਼ੌਕੀ ਸਾਬਕਾ ਕੌਂਸਲਰ, ਜਥੇਦਾਰ ਹਰਜੀਤ ਸਿੰਘ, ਭਾਈ ਲਖਵੀਰ ਸਿੰਘ ਚੱਕਸਾਦੂ, ਸੁਰਿੰਦਰ ਸਿੰਘ ਬੈਰਮਪੁਰ, ਮਾਸਟਰ ਸੁਖਦੇਵ ਸਿੰਘ ਬੈਰਮਪੁਰ, ਭਾਈ ਬਲਵਿੰਦਰ ਸਿੰਘ ਬਿੱਲਾ, ਭਾਈ ਕੁਲਵੰਤ ਸਿੰਘ,ੀ ਪ੍ਰਤਪਾਲ ਸਿੰਘ ਸੇਠੀ, ਦਰਸ਼ਨ ਸਿੰਘ ਪਲਾਹਾ ਪ੍ਰਧਾਨ, ਇੰਜ. ਸਤਨਾਮ ਸਿੰਘ ਫੁੱਲ ਰਿਟਾ ਐੱਸ.ਡੀ.ਓ,ਨਿਰੰਜਣ ਸਿੰਘ, ਹਰਵਿੰਦਰ ਸਿੰਘ, ਜਗਜੀਤ ਸਿੰਘ ਸੇਠੀ, ਡਾ. ਹਰਜਿੰਦਰ ਸਿੰਘ ਓਬਰਾਏ, ਬੀਬੀ ਨਰਵਿੰਦਰ ਕੌਰ, ਭਾਈ ਪ੍ਰਭਜੋਤ ਸਿੰਘ, ਬੀਬੀ ਕੁਲਵਿੰਦਰ ਕੌਰ ਪਰਮਾਰ, ਬੀਬੀ ਗੁਰਦੀਪ ਕੌਰ, ਜਸਵੰਤ ਕੌਰ, ਨਰਿੰਦਰ ਕੌਰ, ਭੁਪਿੰਦਰਪਾਲ ਕੌਰ ਆਦਿ ਸੰਗਤਾਂ ਵੱਡੀ ਗਿਣਤੀ ਵਿੱਚ ਮੌਜੂਦ ਸਨ।ਸਮਾਗਮ ਦੌਰਾਨ ਗੁਰੂ ਕੇ ਲੰਗਰ ਅੱਤੁਟ ਵਰਤਾਏ ਗਏ ।
Punjab Post Daily Online Newspaper & Print Media
