
ਪਠਾਨਕੋਟ, 11 ਮਈ (ਪ.ਪ) – ਜ਼ਿਲ੍ਹੇ ਅੰਦਰ 10 ਮਈ ਤੱਕ ਵੱਖ-ਵੱਖ ਮੰਡੀਆਂ ਵਿੱਚ 21970 ਮੀਟਰਿਕ ਟਨ ਕਣਕ ਦੀ ਆਮਦ ਹੋਈ। ਜਿਸ ਵਿਚੋਂ ਵੱਖ ਵੱਖ ਖਰੀਦ ਏਜੰਸੀਆਂ ਵੱਲੋਂ 18208 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।ਇਹ ਜਾਣਕਾਰੀ ਸ. ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਨੇ ਦਿੰਦਿਆ ਦੱਸਿਆ ਕਿ ਖਰੀਦ ਕੀਤੀ ਗਈ ਕਣਕ ਵਿਚੋਂ ਪਨਗ੍ਰੇਨ ਨੇ 8071 ਮੀਟਰਿਕ ਟਨ, ਐਫ.ਸੀ.ਆਈ. ਨੇ 4687 ਮੀਟਰਿਕ ਟਨ, ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਨੇ 3500 ਮੀਟਰਿਕ ਟਨ, ਪਨਸਪ 1065 ਮੀਟਰਿਕ ਟਨ ਅਤੇ ਮਾਰਕਫੈਡ ਨੇ 885 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਖਰੀਦ ਕੀਤੀ ਗਈ ਕਣਕ ਵਿਚੋਂ 8813 ਮੀਟਰਿਕ ਟਨ ਕਣਕ ਦੀ ਚੁਕਾਈ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਵੱਖ ਵੱਖ ਮੰਡੀਆਂ ਵਿੱਚ ਵੱਖ ਵੱਖ ਖਰੀਦ ਏਜੰਸੀਆਂ ਵੱਲੋਂ ਖਰੀਦ ਕੀਤੀ ਗਈ ਕਣਕ ਦੀ ਕਿਸਾਨਾਂ ਨੂੰ 23.36 ਕਰੋੜ ਰੁਪਏ ਦੀ ਅਦਾਇਗੀ ਕਰ ਦਿੱਤੀ ਗਈ ਹੈ।
Punjab Post Daily Online Newspaper & Print Media