Friday, March 6, 2026

ਕਾਂਗਰਸ ਪਾਰਟੀ ਝੂਠ ਦੇ ਸਹਾਰੇ ਲੋਕਾਂ ਨੂੰ ਗੁੰਮਰਾਹ ਨਹੀਂ ਕਰ ਸਕਦੀ – ਵਿਨੀਤ ਜੋਸ਼ੀ

ਨਸ਼ਿਆਂ ਦੇ ਮੁੱਦੇ ‘ਤੇ ਪੰਜਾਬ ਨੂੰ ਬਦਨਾਮ ਨਾ ਕੀਤਾ ਜਾਵੇ – ਜੋਸ਼ੀ

ਬਟਾਲਾ, 14 ਮਈ (ਨਰਿੰਦਰ ਬਰਨਾਲ) – ਕਾਂਗਰਸ ਪਾਰਟੀ ਵੱਖ-ਵੱਖ ਮੁੱਦਿਆਂ ‘ਤੇ ਝੂਠ ਬੋਲ ਕੇ ਲੋਕਾਂ ਨੂੰ ਗੁੰਮਰਾਹ ਕਰਨ ਦੇ ਅਸਫਲ ਯਤਨ ਕਰ ਰਹੀ ਹੈ ਪਰ ਦੇਸ਼ ਤੇ ਸੂਬੇ ਦੇ ਲੋਕ ਕਾਂਗਰਸ ਪਾਰਟੀਆਂ ਦੀਆਂ ਚਾਲਾਂ ਵਿੱਚ ਨਹੀਂ ਆਉਣਗੇ ਅਤੇ ਸਾਲ 2017 ‘ਚ ਵੀ ਪੰਜਾਬ ਅੰਦਰ ਅਕਾਲੀ-ਭਾਜਪਾ ਗਠਜੋੜ ਦੀ ਸਰਕਾਰ ਬਣੇਗੀ। ਇਹ ਪ੍ਰਗਟਾਵਾ ਪੰਜਾਬ ਸਰਕਾਰ ਦੇ ਸਹਾਇਕ ਮੀਡੀਆ ਸਲਾਹਕਾਰ ਸ੍ਰੀ ਵਿਨੀਤ ਜੋਸ਼ੀ ਨੇ ਅੱਜ ਸ਼ੂਗਰ ਮਿੱਲ ਬਟਾਲਾ ਦੇ ਰੈਸਟ ਹਾਊਸ ਵਿਖੇ ਇੱਕ ਪੱਤਰਕਾਰ ਮਿਲਣੀ ਦੌਰਾਨ ਗੱਲਬਾਤ ਕਰਦਿਆਂ ਕੀਤਾ। ਸ੍ਰੀ ਜੋਸ਼ੀ ਨੇ ਕਿਹਾ ਕਿ ਕਾਂਗਰਸ ਪਾਰਟੀ ਕੋਲ ਕੋਈ ਮੁੱਦਾ ਨਹੀਂ ਹੈ ਅਤੇ ਉਹ ਹੁਣ ਝੂਠ ਦਾ ਸਹਾਰਾ ਲੈ ਕੇ ਲੋਕਾਂ ਨੂੰ ਗੁੰਮਰਾਹ ਕਰਨਾ ਚਾਹੁੰਦੀ ਹੈ। ਸ੍ਰੀ ਵਿਨੀਤ ਜੋਸ਼ੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਿਆਂਦੇ ਜਾ ਰਹੇ ਭੂਮੀ ਅਧਿਗ੍ਰਹਿਣ ਬਿੱਲ ‘ਚ ਕਿਸਾਨਾਂ ਦੇ ਹਿੱਤਾਂ ਦੀ ਪੂਰੀ ਤਰਾਂ ਰਾਖੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੂੰ ਵੀ ਇਸ ਗੱਲ ਦਾ ਪਤਾ ਹੈ ਕਿ ਇਸ ਬਿੱਲ ‘ਚ ਕਿਸੇ ਵੀ ਨਿੱਜੀ ਕੰਪਨੀ ਨੂੰ ਕੋਈ ਫਾਇਦਾ ਨਹੀਂ ਦਿੱਤਾ ਜਾ ਰਿਹਾ ਪਰ ਕਾਂਗਰਸ ਸਿਰਫ ਵਿਰੋਧ ਲਈ ਹੀ ਵਿਰੋਧ ਕਰਕੇ ਹੋਸ਼ੀ ਰਾਜਨੀਤੀ ਖੇਡ ਰਹੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਲੋਕ ਤੇ ਕਿਸਾਨ ਕਾਂਗਰਸ ਦੇ ਛਲਾਵੇ ‘ਚ ਨਹੀਂ ਆਉਣਗੇ। ਨਸ਼ਿਆਂ ਦੇ ਮੁੱਦੇ ‘ਤੇ ਗੱਲ ਕਰਦਿਆਂ ਸਹਾਇਕ ਮੀਡੀਆ ਸਲਾਹਕਾਰ ਸ੍ਰੀ ਵਿਨੀਤ ਜੋਸ਼ੀ ਨੇ ਕਿਹਾ ਕਿ ਨਸ਼ਿਆਂ ਦੇ ਮੁੱਦੇ ‘ਤੇ ਪੰਜਾਬ ਨੂੰ ਜਾਣਬੁੱਝ ਕੇ ਬਦਨਾਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦਾ ਪਸਾਰਾ ਜਿਨ੍ਹਾਂ ਸਾਰੇ ਦੇਸ਼ ਵਿੱਚ ਹੈ ਉਨ੍ਹਾਂ ਪੰਜਾਬ ਵਿੱਚ ਹੈ ਪਰ ਵਿਰੋਧੀ ਧਿਰਾਂ ਜਾਣਬੁੱਝ ਕੇ ਪੰਜਾਬੀਆਂ ਨੂੰ ਨਸ਼ਈ ਕਹਿ ਕੇ ਭੰਡ ਰਹੀਆਂ ਹਨ ਜੋ ਕਿ ਕਿਸੇ ਵੀ ਤਰਾਂ ਜਾਇਜ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਰੋਕਥਾਮ ਲਈ ਮਿਸਾਲੀ ਕਦਮ ਚੁੱਕੇ ਗਏ ਹਨ ਅਤੇ ਬਹੁਤ ਵੱਡੀ ਮਾਤਰਾ ‘ਚ ਨਸ਼ੀਲੇ ਪਦਾਰਥ ਫੜਨ ਦੇ ਨਾਲ ਨਸ਼ਾ ਤਸਕਰਾਂ ਨੂੰ ਜੇਲਾਂ ‘ਚ ਭੇਜਿਆ ਗਿਆ ਹੈ। ਇਸਦੇ ਨਾਲ ਹੀ ਸਰਕਾਰ ਵੱਲੋਂ ਨਸ਼ੇ ਦੀ ਆਦਤ ਦੇ ਸ਼ਿਕਾਰ ਨੌਜਵਾਨਾਂ ਦਾ ਮੁਫਤ ਇਲਾਜ ਕਰਕੇ ਉਨ੍ਹਾਂ ਨੂੰ ਮੁੜ ਆਪਣੇ ਪੈਰਾਂ ‘ਤੇ ਖੜ੍ਹਾ ਕੀਤਾ ਜਾ ਰਿਹਾ ਹੈ। ਸ੍ਰੀ ਵਿਨੀਤ ਜੋਸ਼ੀ ਨੇ ਕਿਹਾ ਕਿ ਨਸ਼ੇ ਇੱਕ ਸਮਾਜਿਕ ਬੁਰਾਈ ਹੈ ਅਤੇ ਇਸ ਬੁਰਾਈ ਨੂੰ ਖਤਮ ਕਰਨ ਲਈ ਜਿਥੇ ਸਰਕਾਰ ਲੱਗੀ ਹੋਈ ਹੈ ਉਥੇ ਸਮਾਜ ਸੇਵੀ ਸੰਗਠਨ ਵੀ ਇਸ ਬਿਮਾਰੀ ਨੂੰ ਖਤਮ ਕਰਨ ‘ਚ ਆਪਣਾ ਅਹਿਮ ਯੋਗਦਾਨ ਪਾ ਰਹੇ ਹਨ। ਉਨ੍ਹਾਂ ਕਿਹਾ ਕਿ ਜੋਸ਼ੀ ਫਾਉਂਡੇਸ਼ਨ ਵੱਲੋਂ ਵੀ ਨਸ਼ਿਆਂ ਖਿਲਾਫ ਲੋਕ ਲਹਿਰ ਪੈਦਾ ਕੀਤੀ ਜਾ ਰਹੀ ਹੈ ਅਤੇ ਆਉਂਦੇ ਦਿਨਾਂ ‘ਚ ਪੰਜਾਬ ਦੇ ਕੋਨੇ-ਕੋਨੇ ‘ਚ ਨਸ਼ਿਆਂ ਖਿਲਾਫ ਸੈਮੀਨਾਰ ਕਰਾਏ ਜਾਣਗੇ। ਇਸ ਮੌਕੇ ਉਨ੍ਹਾਂ ਨਾਲ ਰੰਜਨ ਮਲਹੋਤਰਾ, ਪੰਕਜ ਮਹਾਜਨ, ਸੰਦੀਪ ਸਲਹੋਤਰਾ, ਅਨਿਲ ਡੋਗਰਾ ਤੇ ਨੀਰਜ ਕਾਂਸਰਾ ਵੀ ਹਾਜ਼ਰ ਸਨ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …

Leave a Reply