Friday, November 15, 2024

ਬੁੱਢਾ ਦਲ ਨੇ ਦਿੱਲੀ ਕਮੇਟੀ ਦੀ ਕੀਤੀ ਸ਼ਲਾਘਾ

PPN080412
ਨਵੀਂ ਦਿੱਲੀ, 8 ਅਪ੍ਰੈਲ (ਅੰਮ੍ਰਿਤ ਲਾਲ ਮੰਨਣ)-  ਨਿਹੰਗ ਸੰਪ੍ਰਦਾ 96ਵੇਂ ਕਰੋੜੀ ਬੁੱਢਾ ਦਲ ਦੇ ਮੁੱਖੀ ਬਾਬਾ ਬਲਬੀਰ ਸਿੰਘ ਨੇ ਅੱਜ ਦਿੱਲੀ ਦੇ ਗੁਰਦੁਆਰਾ ਬੰਗਲਾ ਸਾਹਿਬ ‘ਚ ਪੁੱਜ ਕੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦੀ ਅਗਵਾਈ ਹੇਠ ਕੀਤੇ ਜਾ ਰਹੇ ਪੰਥਕ ਕਾਰਜਾਂ ਲਈ ਧੰਨਵਾਦ ਪ੍ਰਗਟ ਕੀਤਾ। ਉਚੇਚੇ ਤੌਰ ਤੇ ਬਾਬਾ ਬਘੇਲ ਸਿੰਘ ਜੀ ਦੀ ਦਿੱਲੀ ਫਤਹਿ ਤੇ ਕਰਵਾਏ ਗਏ ਸਮਾਗਮਾਂ ਦਾ ਜ਼ਿਕਰ ਕਰਦੇ ਹੋਏ ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਦਿੱਲੀ ਕਮੇਟੀ ਨੇ ਫਤਹਿ ਦਿਵਸ ਨੂੰ ਖਾਲਸਾਹੀ ਜਾਹੋ-ਜਲਾਲ ਨਾਲ ਮਨਾ ਕੇ ਨੌਜਵਾਨ ਪੀੜੀ ਨੂੰ ਵੀਰ ਰਸ ਨਾਲ ਜਾਣੂੰ ਹੋਣ ਦਾ ਮਾਣਮਤਾ ਸਮਾਂ ਪ੍ਰਦਾਨ ਕੀਤਾ ਹੈ।ਗੁਰਦੁਆਰਾ ਬੰਗਲਾ ਸਾਹਿਬ ਦੇ ਸਰੋਵਰ ਦੀ ਕਾਰਸੇਵਾ ਅਤੇ ਜਲ ਨੂੰ ਸਾਫ ਰੱਖਣ ਲਈ ਪਲਾਂਟ ਲਗਾਉਣ ਤੇ ਵੀ ਕਮੇਟੀ ਦੀ ਸ਼ਲਾਘਾ ਕਰਦੇ ਹੋਏ ਬਲਬੀਰ ਸਿੰਘ ਨੇ ਦਾਅਵਾ ਕੀਤਾ ਕਿ ਕਮੇਟੀ ਸੰਗਤਾਂ ਦੇ ਦਸਤੰਧ ਨੂੰ ਉਸਾਰੂ ਰੂਪ ਵਿਚ ਵਰਤਣ ਦੇ ਨਾਲ ਹੀ ਸੇਵਾਂ ਅਤੇ ਸ਼ਰਧਾ ਦਾ ਵੀ ਸੁਮੇਲ ਸੰਗਤਾਂ ਨੂੰ ਉਪਲਬੱਧ ਕਰਵਾ ਰਹੀ ਹੈ। ਜੋ ਕਿ ਅੱਜ ਦੀ ਨੌਜਵਾਨ ਪੀੜੀ ਨੂੰ ਨਸ਼ਾਮੁਕਤ ਅਤੇ ਗੁਰਮਤਿ ਦਾ ਧਾਰਨੀ ਕਰਨ ਵਾਸਤੇ ਵੱਡਮੁੱਲਾ ਉਪਰਾਲਾ ਹੈ।ਵਿਦਿਅਕ ਸਿੱਖਿਆ ਦੇ ਨਾਲ ਹੀ ਵੱਖ ਵੱਖ ਤਰੀਕਿਆਂ ਨਾਲ ਨੌਜਵਾਨਾਂ ਨੂੰ ਸਾਬਤ ਸੂਰਤ ਅਤੇ ਅੱਜ ਦੇ ਸਮਾਜ ਦੇ ਹਿਸਾਬ ਨਾਲ ਚਲਣ ਦਾ ਸੁਨੇਹਾ ਦਿੰਦੇ ਹੋਏ ਉਨ੍ਹਾਂ ਨੇ ਦਿੱਲੀ ਕਮੇਟੀ ਨੂੰ ਨੌਜਵਾਨਾਂ ਨੂੰ ਰੋਜ਼ਗਾਰ ਉਪਲਬੱਧ ਕਰਵਾਉਣ ਲਈ ਉਪਰਾਲੇ  ਕਰਨ ਦੀ ਵੀ ਅਪੀਲ ਕੀਤੀ। ਇਸ ਮੌਕੇ ਧਰਮ ਪ੍ਰਚਾਰ ਮੁੱਖੀ ਪਰਮਜੀਤ ਸਿੰਘ ਰਾਣਾ ਨੇ ਉਨ੍ਹਾਂ ਨੂੰ ਸਿਰੋਪਾ ਦੇ ਕੇ ਸਨਮਾਨਿਤ ਵੀ ਕੀਤਾ।

Check Also

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ‘ਤੇ ਸਿੱਖ ਸ਼ਰਧਾਲੂਆਂ ਦਾ ਜਥਾ 14 ਨਵੰਬਰ ਨੂੰ ਜਾਵੇਗਾ ਪਾਕਿਸਤਾਨ

ਅੰਮ੍ਰਿਤਸਰ, 5 ਨਵੰਬਰ (ਜਗਦੀਪ ਸਿੰਘ) – ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ …

Leave a Reply