
ਅੰਮ੍ਰਿਤਸਰ, 14 ਮਈ (ਜਗਦੀਪ ਸਿੰਘ) – ਭ੍ਰਿਸ਼ਟਾਚਾਰ ਦੀਆਂ ਸਾਰੀਆਂ ਹੱਦਾਂ ਪਾਰ ਕਰ ਚੁੱਕੇ ਮੌਜੂਦਾ ਰਾਜਨੀਤਿਕ ਹਾਲਾਤਾਂ ਵਿੱਚ ਮਿਹਨਤਕਸ਼ ਲੋਕਾਂ ਦੀ ਹੋ ਰਹੀ ਲੁੱਟ ਖਸੁੱਟ ਅਤੇ ਹੱਕ ਮੰਗਦੇ ਲੋਕਾਂ ਨੂੰ ਕੁੱਟਿਆ ਜਾ ਰਿਹਾ ਹੈ ।ਅਜਿਹੇ ਭ੍ਰਿਸ਼ਟ ਮਾਹੌਲ ਤੋਂ ਲੋਕਾਂ ਨੂੰ ਬਚਾਉਣ ਅਤੇ ਜਿੰਦਗੀ ਬਚਾਉਣ ਲਈ ਲੋੜੀਦੀਆਂ ਮੁੱਢਲੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਕੌਮੀ ਪੱਧਰ ਤੇ ਇੱਕ ਨਵੀਂ ਰਾਜਨੀਤਿਕ ਪਾਰਟੀ ਦਾ ਗਠਨ ਕੀਤਾ ਗਿਆ ਹੈ ।ਜਿਸ ਦਾ ਨਾ ਨੈਸ਼ਨਲ ਅਧਿਕਾਰ ਇਨਸਾਫ਼ ਪਾਰਟੀ ਹੈ।ਇਸ ਪਾਰਟੀ ਦਾ ਉਦੇਸ਼ ਲੋਕਾਂ ਨੂੰ ਜਿੰਦਗੀ ਨਾਲ਼ ਜੁੜੀਆ ਮੁੱਢਲੀਆਂ ਸਹੂਲਤਾਂ ਪ੍ਰਦਾਨ ਕਰਨਾ ਅਤੇ ਮਨੁੱਖਤਾ ਦਾ ਵਿਕਾਸ ਕਰਨਾ ਹੈ ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਪਾਰਟੀ ਦੇ ਪ੍ਰਧਾਨ ਸz. ਬਲਕਾਰ ਸਿੰਘ ਮੱਟੂ ਨੇ ਜਤਿੰਦਰ ਸਿੰਘ ਚੱਬਾ ਦੇ ਗ੍ਰਹਿ ਵਿਖੇ ਕੀਤਾ।ਉਹਨਾਂ ਕਿਹਾ ਕਿ ਇਹ ਪਾਰਟੀ ਲੋਕਾਂ ਲਈ ਸਿੱਖਿਆ ਅਤੇ ਸਿਹਤ ਵੱਲ ਵੱਧ ਤੋਂ ਵੱਧ ਧਿਆਨ ਦੇਵੇਗੀ ਤਾਂ ਕਿ ਸਿਹਤਮੰਦ ਲੋਕ ਸਿਹਤਮੰਦ ਸਮਾਜ ਦੀ ਸਿਰਜਣਾ ਕਰ ਸਕਣ।ਉਹਨਾਂ ਇਹ ਵੀ ਕਿਹਾ ਕਿ ਰਾਜਨੀਤਿਕ ਅਤੇ ਆਰਥਿਕ ਸੁਧਾਰ ਉਹਨਾਂ ਦੀ ਪਾਰਟੀ ਦੇ ਮੁੱਖ ਨਿਸ਼ਾਨੇ ਤੇ ਹਨ।ਇਸ ਲਈ ਇਹ ਪਾਰਟੀ ਲੋਕਾਂ ਰਾਜਨੀਤਿਕ ਮਾਹੌਲ ਦੇਵੇਗੀ।ਜਿੱਥੇ ਕਿ ਲੋਕ ਅਜਾਦੀ ਨਾਲ਼ ਗੱਲ ਕਰ ਸਕਣ।ਉਨਾਂ ਦਾਅਵਾ ਕੀਤਾ ਕਿ ਆਰਥਿਕ ਸੁਧਾਰਾਂ ਵੱਲ ਵਿਸ਼ੇਸ ਧਿਆਨ ਦਿੱਤਾ ਜਾਵੇਗਾ। ਕਿਸਾਨਾਂ ਦੀ ਹੁੰਦੀ ਖੱਜਲਖੁਆਰੀ, ਬੇਰੁਜ਼ਗਾਰੀ ਅਤੇ ਸਿਹਤ ਸਹੂਲਤਾਂ ਵੱਲ ਵਿਸ਼ੇਸ ਧਿਆਨ ਦਿੱਤਾ ਜਾਵੇਗਾ ।
ਇਸ ਮੌਕੇ ਪਾਰਟੀ ਦੇ ਕੌਮੀ ਮੀਤ ਪ੍ਰਧਾਨ ਮੱਖਣ ਸਿੰਘ, ਜਨਰਲ ਸਕੱਤਰ ਸਾਧੂ ਸਿੰਘ, ਕੁਲਦੀਪ ਸਿੰਘ, ਬੰਤ ਸਿੰਘ ਸੇਖੋਂ, ਅਜੀਤ ਸਿੰਘ, ਹਰਗੋਪਾਲ ਸਿੰਘ, ਜਗਤਾਰ ਸਿੰਘ, ਦੀਦਰ ਸਿੰਘ, ਗੁਰਿੰਦਰ ਸਿੰਘ, ਬਖਸ਼ੀਸ ਸਿੰਘ, ਗੁਰਦਿਆਲ ਸਿੰਘ, ਜਸਵਿੰਦਰ ਸਿੰਘ ਆਦਿ ਆਗੂਆਂ ਨੇ ਵੀ ਵਿਚਾਰ ਰੱਖੇ।ਜਤਿੰਦਰ ਸਿੰਘ ਵੱਲੋਂ ਪਾਰਟੀ ਦੇ ਨੁਮਾਇੰਦਿਆਂ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media