Friday, September 25, 2026

ਕਾਵਿ ਸੰਗ੍ਰਹਿ ‘ਹਵਾਵਾਂ ਨੂੰ ਕਹੋ’ ਲੋਕ ਅਰਪਣ ਸਮਾਰੋਹ 17 ਨੂੰ

PPN1505201503

ਅੰਮ੍ਰਿਤਸਰ, 15 ਮਈ (ਦੀਪ ਦਵਿੰਦਰ ਸਿੰਘ) – ਪੰਜਾਬੀ ਸਾਹਿਤ ਸਭਾ ਚੋਗਾਵਾਂ (ਰਜਿ:) ਵੱਲੋਂ ਵਿਰਸਾ ਵਿਹਾਰ ਸੁਸਾਇਟੀ ਦੇ ਸਹਿਯੋਗ ਨਾਲ ਨੌਜਵਾਨ ਕਲਮਕਾਰ ਮਹਾਂਬੀਰ ਸਿੰਘ ਗਿੱਲ ਦੀ ਨਵ-ਪ੍ਰਕਾਸ਼ਿਤ ਪੁਸਤਕ ”ਹਵਾਵਾਂ ਨੂੰ ਕਹੋ” 17 ਮਈ ਐਤਵਾਰ ਨੂੰ ਸ਼ਾਮ 4 ਵਜੇ ਵਿਰਸਾ ਵਿਹਾਰ ਦੇ ਸ. ਨਾਨਕ ਸਿੰਘ ਸੈਮੀਨਾਰ ਹਾਲ ਵਿਖੇ ਲੋਕ ਅਰਪਣ ਕੀਤੀ ਜਾਵੇਗੀ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਆਲਮੀ ਪੰਜਾਬੀ ਵਿਰਾਸਤ ਫਾਊਂਡੇਸ਼ਨ ਦੇ ਪ੍ਰਧਾਨ ਤੇ ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਦੀ ਪ੍ਰਬੰਧਕੀ ਬੋਰਡ ਦੇ ਮੈਂਬਰ ਭੁਪਿੰਦਰ ਸਿੰਘ ਸੰਧੂ ਤੇ ਪੰਜਾਬੀ ਸਾਹਿਤ ਸਭਾ ਚੋਗਾਵਾਂ ਦੇ ਪ੍ਰਧਾਨ ਧਰਵਿੰਦਰ ਸਿੰਘ ਔਲਖ ਨੇ ਦੱਸਿਆ ਕਿ ਇਸ ਸਮਾਗਮ ਦੀ ਪ੍ਰਧਾਨਗੀ ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਕਰਨਗੇ, ਜਦਕਿ ਮੁੱਖ ਮਹਿਮਾਨ ਵਜੋਂ ਮੁੱਖ ਸੰਸਦੀ ਸਕੱਤਰ ਬੋਨੀ ਅਮਰਪਾਲ ਸਿੰਘ ਅਜਨਾਲਾ ਸ਼ਿਰਕਤ ਕਰਨਗੇ।ਇਸ ਮੌਕੇ ‘ਤੇ ਡਾ. ਦਰਿਆ, ਡਾ. ਮਨਦੀਪ ਕੌਰ ਢੀਂਡਸਾ, ਡਾ. ਸੁਖਦੇਵ ਸਿੰਘ ਖਾਹਰਾ, ਡਾ. ਬਲਜੀਤ ਕੌਰ ਰਿਆੜ, ਡਾ. ਸੁਖਦੇਵ ਸਿੰਘ, ਪ੍ਰੰ. ਗੁਰਬਾਜ ਸਿੰਘ ਤੋਲਾਨੰਗਲ, ਰੋਜ਼ੀ ਸਿੰਘ ਆਦਿ ਉੱਘੇ ਵਿਦਵਾਨ ਪੁਸਤਕ ਬਾਰੇ ਵਿਚਾਰ ਪੇਸ਼ ਕਰਨਗੇ।

Check Also

26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …

Leave a Reply