Thursday, March 19, 2026

ਦਿੱਲੀ ਕਮੇਟੀ ਵੱਲੋਂ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਕੀਤੇ ਜਾ ਰਹੇ ਕਾਰਜਾਂ ਲਈ ਜੌਲੀ ਹੋਏ ਸਨਮਾਨਿਤ

PPN1505201505

ਨਵੀਂ ਦਿੱਲੀ, 15 ਮਈ (ਅੰਮ੍ਰਿਤ ਲਾਲ ਮੰਨਣ) – ਬੰਦੀ ਸਿੱਖਾ ਦੀ ਰਿਹਾਈ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੁਪਰੀਮ ਕੋਰਟ ਤੱਕ ਮਨੁੱਖੀ ਅਧਿਕਾਰਾਂ ਦਾ ਹਵਾਲਾ ਦਿੰਦੇ ਹੋਏ ਕੀਤੀ ਜਾ ਰਹੀ ਪੈਰਵੀ ਤੇ ਅੱਜ ਕਮੇਟੀ ਦੇ ਸਲਾਹਕਾਰ ਜਸਵਿੰਦਰ ਸਿੰਘ ਜੌਲੀ ਦਾ ਪੱਤਵੰਤੇ ਸਜੱਣਾ ਵੱਲੋਂ ਧੰਨਵਾਦ ਕੀਤਾ ਗਿਆ।ਸਿੱਖ ਸਟੁਡੈਂਟਸ ਫੈਡਰੇਸ਼ਨ ਮਹਿਤਾ ਦੇ ਕੌਮੀ ਮੀਤ ਪ੍ਰਧਾਨ ਗੁਰਮੀਤ ਸਿੰਘ ਫੈਡਰੇਸ਼ਨ ਦੀ ਅਗਵਾਈ ਹੇਠ ਇਕ ਵਫਦ ਨੇ ਦਿੱਲੀ ਕਮੇਟੀ ਦੀ ਸ਼ਲਾਘਾ ਕਰਦੇ ਹੋਏ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਕਮੇਟੀ ਵੱਲੋਂ ਕੀਤੇ ਜਾ ਰਹੇ ਕਾਰਜਾਂ ‘ਤੇ ਸੰਤੋਸ਼ ਵੀ ਜਤਾਇਆ।
ਫੈਡਰੇਸ਼ਨ ਨੇ ਸਿਆਸੀ ਪਾਰਟੀਆਂ ਅਤੇ ਸਰਕਾਰਾਂ ਵੱਲੋਂ ਇਸ ਮਸਲੇ ਤੇ ਪਾਸਾ ਵੱਟਣ ਦੇ ਬਾਅਦ ਆਪਣਾ ਕੌਮੀ ਫਰਜ਼ ਸਮਝਦੇ ਹੋਏ ਦਿੱਲੀ ਕਮੇਟੀ ਵੱਲੋਂ ਦੇਸ਼ ਦੀ ਸਰਬਉੱਚ ਅਦਾਲਤ ਵਿੱਚ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਪੇਸ਼ ਕੀਤੇ ਗਏ ਕਾਨੂੰਨੀ ਖਰੜੇ ਨੂੰ ਵੀ ਬੇਮਿਸਾਲ ਦੱਸਿਆ। ਭਾਈ ਗੁਰਬਖਸ਼ ਸਿੰਘ ਖਾਲਸਾ ਅਤੇ ਬਾਪੂ ਸੁੂਰਤ ਸਿੰਘ ਖਾਲਸਾ ਵੱਲੋਂ ਇਸ ਮਸਲੇ ਤੇ ਕੌਮ ਵਿਚ ਪੈਦਾ ਕੀਤੀ ਗਈ ਚੇਤਨਾ ਤੋਂ ਬਾਅਦ ਦਿੱਲੀ ਕਮੇਟੀ ਵੱਲੋਂ ਕੌਮੀ ਮਨੁੱਖੀ ਅਧਿਕਾਰ ਕਮੀਸ਼ਨ ਅਤੇ ਸੁਪਰੀਮ ਕੋਰਟ ਤੱਕ ਦੇਸ਼ ਦੇ ਕਾਨੂੰਨ ਵਿੱਚ ਕੈਦੀਆਂ ਨੂੰ ਵੱਖ-ਵੱਖ ਤਰੀਕਿਆਂ ਨਾਲ ਕੀਤੇ ਜਾ ਰਹੇ ਭੇਦਭਾਵ ਨੂੰ ਵੀ ਕਮੇਟੀ ਵੱਲੋਂ ਉਜਾਗਰ ਕਰਨ ਨੂੰ ਵੀ ਉਨ੍ਹਾਂ ਨੇ ਚੰਗਾ ਕਦਮ ਦੱਸਿਆ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਮੀਤ ਪ੍ਰਧਾਨ ਜਸਵੰਤ ਸਿੰਘ ਬਿੱਟੂ, ਸਕੱਤਰ ਗੁਰਵਿੰਦਰ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਸਾਬਕਾ ਕਨਵੀਨਰ ਜਗਜੀਤ ਸਿੰਘ ਕਮਾਂਡਰ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਕੋਟਲਾ ਮੁਬਾਰਕ ਪੁਰ ਦੇ ਸੀਨੀਅਰ ਮੀਤ ਪ੍ਰਧਾਨ ਤਰਨਦੀਪ ਸਿੰਘ ਬਿੰਦਰਾ, ਮੀਤ ਪ੍ਰਧਾਨ ਨਰਿੰਦਰ ਸਿੰਘ ਮਾਰਵਾਹ, ਜਰਨਲ ਸਕੱਤਰ ਇਕਬਾਲ ਸਿੰਘ ਬਿੰਦਰਾ ਅਤੇ ਸਕੱਤਰ ਸਤਿੰਦਰ ਸਿੰਘ ਬਿੰਦਰਾ ਮੌਜੂਦ ਸਨ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply