
ਪੱਟੀ, 14 ਮਈ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ) – ਸ਼ਹਿਰ ਅੰਦਰ ਕਿਸੇ ਵੀ ਤਰ੍ਹਾਂ ਦੇ ਸ਼ਰਾਰਤੀ ਅਨਸਰਾਂ ਨੂੰ ਬਰਦਾਸ਼ਤ ਨਹੀ ਕੀਤਾ ਜਾਵੇਗਾ।ਇਹ ਸ਼ਬਦ ਨਵ ਨਿਯੁੱਕਤ ਥਾਣਾ ਮੁਖੀ ਮੈਡਮ ਰਾਜਵਿੰਦਰ ਕੌਰ ਨੇ ਪ੍ਰੈਸ ਮਿਲਣੀ ਦੌਰਾਨ ਕਹੇ।ਉਹਨਾਂ ਕਿਹਾ ਕਿ ਉਹ ਸ਼ਹਿਰ ਵਾਸੀਆਂ ਨੂੰ ਅਪੀਲ ਕਰਦੇ ਹਨ ਕਿ ਉਹ ਪੁਲਿਸ ਦਾ ਸਾਥ ਦੇਣ ਅਤੇ ਆਪਣੇ ਬੱਚਿਆਂ ਨੂੰ ਵਾਹਨ ਦੇਣ ਤੋਂ ਪਹਿਲਾਂ ਚੈਕ ਕਰਨ ਕਿ ਵਾਹਨ ਦੇ ਸਾਰੇ ਕਾਗਜ਼ਾਤ ਪੁਰੇ ਹਨ ਅਤੇ ਘੱਟ ਉਮਰ ਦੇ ਬੱਚਿਆਂ ਨੂੰ ਵਾਹਨ ਬਿਲਕੁਲ ਨਾ ਦੇਣ।ਉਹਨਾਂ ਕਿਹਾ ਕਿ ਦੁਕਾਨਦਾਰ ਵੀ ਆਪਣੀਆਂ ਦੁਕਾਨਾਂ ਦਾ ਸਮਾਨ ਬਾਹਰ ਬਿਲਕੁੱਲ ਨਾ ਲਗਾਉਣ, ਜਿਸ ਨਾਲ ਟ੍ਰੈਫਿਕ ਦੀ ਸਮੱਸਿਆ ਹੋ ਜਾਵੇ । ਉਹਨਾਂ ਕਿਹਾ ਕਿ ਜੋ ਦੁਕਾਨਦਾਰ ਇਸ ਨੁੰ ਨਹੀਂ ਮੰਨਣਗੇ ਉੇਹਨਾਂ ਦਾ ਚਲਾਨ ਕੱਟਿਆ ਜਾਵੇਗਾ।ਇਸ ਮੌਕੇ ਉਹਨਾਂ ਤੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪੁਲਿਸ ਨੂੰ ਸਹੀ ਜਾਣਕਾਰੀ ਦੇਣ ਤਾਂ ਜੋ ਮਾੜੇ ਅਨਸਰਾਂ ਨੂੰ ਨੱਥ ਪਾਈ ਜਾ ਸਕੇ।
Punjab Post Daily Online Newspaper & Print Media