Thursday, March 26, 2026

ਪਠਾਨਕੋਟ ਜਿਲੇ ‘ਚ ਖਰੀਦੀ ਕਣਕ ਦੀ 73 ਪ੍ਰਤੀਸ਼ਤ ਅਦਾਇਗੀ ਕਿਸਾਨਾਂ ਨੂੰ ਕੀਤੀ ਡੀ.ਸੀ

DC Sukhwinder Singh Pathankot

ਪਠਾਨਕੋਟ, 15 ਮਈ (ਪ.ਪ) – ਜ਼ਿਲ੍ਹੇ ਅੰਦਰ ਵੱਖ ਵੱਖ ਮੰਡੀਆਂ ਵਿੱਚ ਵੱਖ ਵੱਖ ਖਰੀਦ ਏਜੰਸੀਆਂ ਵੱਲੋਂ ਖਰੀਦ ਕੀਤੀ ਗਈ ਕਣਕ ਦੀ 73 ਪ੍ਰਤੀਸ਼ਤ ਅਦਾਇਗੀ ਕਿਸਾਨਾਂ ਨੂੰ ਕਰ ਦਿੱਤੀ ਗਈ ਹੈ। ਇਹ ਜਾਣਕਾਰੀ ਸ. ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਨੇ ਦਿੰਦਿਆ ਦੱਸਿਆ ਕਿ ਜ਼ਿਲ੍ਹੇ ਅੰਦਰ 14 ਮਈ ਤੱਕ ਵੱਖ ਵੱਖ ਮੰਡੀਆਂ ਵਿੱਚ 21970 ਮੀਟਰਿਕ ਟਨ ਕਣਕ ਦੀ ਆਮਦ ਹੋਈ। ਜਿਸ ਵਿਚੋਂ ਵੱਖ ਵੱਖ ਖਰੀਦ ਏਜੰਸੀਆਂ ਵੱਲੋਂ 20414 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਖਰੀਦ ਕੀਤੀ ਗਈ ਕਣਕ ਵਿਚੋਂ ਪਨਗ੍ਰੇਨ ਨੇ 8850 ਮੀਟਰਿਕ ਟਨ, ਐਫ.ਸੀ.ਆਈ. ਨੇ 5415 ਮੀਟਰਿਕ ਟਨ, ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਨੇ 3800 ਮੀਟਰਿਕ ਟਨ, ਪਨਸਪ 1151 ਮੀਟਰਿਕ ਟਨ ਅਤੇ ਮਾਰਕਫੈਡ ਨੇ 1198 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਹੈ।ਉਨ੍ਹਾਂ ਦੱਸਿਆ ਕਿ ਖਰੀਦ ਕੀਤੀ ਗਈ ਕਣਕ ਵਿਚੋਂ 14300 ਮੀਟਰਿਕ ਟਨ ਕਣਕ ਦੀ ਚੁਕਾਈ ਕਰ ਦਿੱਤੀ ਗਈ ਹੈ।ਉਨ੍ਹਾਂ ਦੱਸਿਆ ਕਿ ਖਰੀਦ ਕੀਤੀ ਗਈ ਕਣਕ ਦੀ 20.80 ਕਰੋੜ ਰੁਪਏ ਦੀ ਅਦਾਇਗੀ ਕਿਸਾਨਾਂ ਨੂੰ ਕਰ ਦਿੱਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਵੱਖ ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਖਰੀਦ ਕੀਤੀ ਗਈ ਕਣਕ ਦੀ ਅਦਾਇਗੀ 48 ਘੰਟਿਆਂ ਤੋਂ ਪਹਿਲਾਂ ਪਹਿਲਾਂ ਕਰਨ ਨੂੰ ਯਕੀਨੀ ਬਣਾਉਣ ਅਤੇ ਕਣਕ ਦੀ ਚੁਕਾਈ 72 ਘੰਟਿਆਂ ਦੇ ਅੰਦਰ ਅੰਦਰ ਕਰਾਉਣ।

Check Also

ਖ਼ਾਲਸਾ ਕਾਲਜ ਵਿਖੇ ਐਗਰੀ ਫੈਸਟ-2026 ਕਰਵਾਇਆ ਗਿਆ

ਅੰਮ੍ਰਿਤਸਰ, 25 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਖੇਤੀਬਾੜੀ ਵਿਭਾਗ ਅਤੇ ਖੇਤੀਬਾੜੀ ਸੁਸਾਇਟੀ …

Leave a Reply