Thursday, March 26, 2026

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਦੇ ਵਿਦਿਆਰਥੀ ਫੈਨਸਿੰਗ ‘ਚ ਰਾਸ਼ਟਰੀ ਪ’ਧਰ ‘ਤੇ ਅ’ਵਲ

PPN1505201517

ਅੰਮ੍ਰਿਤਸਰ, 15 ਮਈ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਦੇ ਵਿਦਿਆਰਥੀਆਂ ਨੇ ਮਿਤੀ 6 ਮਈ ਤੋਂ 9 ਮਈ 2015 ਤੱਕ ਪੁਨੇ ਵਿਖੇ ਆਯੋਜਿਤ ਰਾਸ਼ਟਰ ਪੱਧਰ ਦੀ ਫੈਨਸਿੰਗ ਪ੍ਰਤਿਯੋਗਤਾ ਵਿੱਚ ਭਾਗ ਲੈ ਕੇ ਸ਼ਾਨਦਾਰ ਕਾਰਗੁਜ਼ਾਰੀ ਦਾ ਪ੍ਰਦਰਸ਼ਨ ਕਰਕੇ ਆਪਣਾ ਅਤੇ ਸਕੂਲ ਦਾ ਨਾਂ ਰੌਸ਼ਨ ਕੀਤਾ।ਸਕੂਲ ਦੇ ਪਿ੍/ਡਾਇਰੈਕਟਰ ਡਾ: ਧਰਮਵੀਰ ਸਿੰਘ ਨੇ ਦੱਸਿਆ ਕਿ ਸਕੂਲ ਦੇ ਕੁਲ ਨੌ ਵਿਦਿਆਰਥੀਆਂ ਨੇ ਇਸ ਮੁਕਾਬਲੇ ਵਿੱਚ ਹਿੱਸਾ ਲਿਆ ਜਿਹਨਾਂ ਵਿੱਚ ਤਿੰਨ ਖਿਡਾਰੀਆਂ ਨੇ ਪੰਜਾਬ ਰਾਜ ਅਤੇ 6 ਖਿਡਾਰੀਆਂ ਨੇ ਸੀ.ਬੀ.ਐਸ.ਈ. ਵੈਲਫੇਅਰ ਸੁਸਾਇਟੀ ਦੀ ਟੀਮ ਵੱਲੋਂ ਹਿੱਸਾ ਲਿਆ।ਕੁ’ਲ ਮਿਲਾ ਕੇ ਇਸ ਪ੍ਰਤਿਯੋਗਤਾ ਵਿੱਚ 15 ਰਾਜਾਂ ਦੀਆਂ ਟੀਮਾਂ ਨੇ ਹਿੱਸਾ ਲਿਆ।ਇਹਨਾਂ ਵਿੱਚੋਂ ਸੀਨੀਅਰ ਗਰੁੱਪ ਵਿੱਚ ਅਕਾਸ਼ ਠਾਕੁਰ ਅਤੇ ਅਮੀਤੋਜ ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕਰਕੇ ਸੋਨੇ ਦਾ ਤਗਮਾ, ਧਰਮਪ੍ਰੀਤ ਸਿੰਘ ਨੇ ਦੂਸਰਾ ਸਥਾਨ ਪ੍ਰਾਪਤ ਕਰਕੇ ਚਾਂਦੀ ਦਾ ਤਗਮਾ ਹਾਸਲ ਕੀਤਾ।ਜੂਨੀਅਰ ਟੀਮ ਵਿੱਚ ਸੁਖਵਿੰਦਰ ਸਿੰਘ ਨੇ ਕਾਂਸੇ ਦਾ ਤਗਮਾ ਜਿੱਤਿਆ ਜਦਕਿ ਸਕੂਲ ਦੇ ਹੋਰ ਖਿਡਾਰੀਆਂ ਕੁਸ਼ਹਾਲਦੀਪ ਸਿੰਘ, ਦਾਨਿਸ਼ ਸ਼ਰਮਾ, ਮਨਕਰਨ ਸਿੰਘ, ਮਨਜੋਤ ਸਿੰਘ ਅਤੇ ਵਰਿੰਦਰ ਸਿੰਘ ਨੇ ਵੀ ਚੰਗੀ ਕਾਰਗੁਜ਼ਾਰੀ ਦਾ ਪ੍ਰਦਰਸ਼ਨ ਕੀਤਾ । ਇਹਨਾਂ ਵਿਦਿਆਰਥੀਆਂ ਦੇ ਅੰਮ੍ਰਿਤਸਰ ਵਾਪਸ ਪੁਜੱਣ ਤੇ ਸਕੂਲ ਦੇ ਮੈਂਬਰ ਇੰਚਾਰਜ ਸ. ਹਰਮਿੰਦਰ ਸਿੰਘ, ਪ੍ਰਿੰਸੀਪਲ ਡਾ: ਧਰਮਵੀਰ ਸਿੰਘ ਅਤੇ ਖੇਡ ਇੰਚਾਰਜ ਸ਼੍ਰੀਮਤੀ ਅੰਮ੍ਰਿਤਪਾਲ ਕੌਰ ਨੇ ਇਹਨਾਂ ਦਾ ਨਿੱਘਾ ਸੁਆਗਤ ਕੀਤਾ ਅਤੇ ਇਹਨਾਂ ਦੀ ਕਾਮਯਾਬੀ ਲਈ ਸ਼ੁਭਕਾਮਨਾਵਾਂ ਦਿੱਤੀਆਂ ।

Check Also

ਖ਼ਾਲਸਾ ਕਾਲਜ ਵਿਖੇ ਐਗਰੀ ਫੈਸਟ-2026 ਕਰਵਾਇਆ ਗਿਆ

ਅੰਮ੍ਰਿਤਸਰ, 25 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਖੇਤੀਬਾੜੀ ਵਿਭਾਗ ਅਤੇ ਖੇਤੀਬਾੜੀ ਸੁਸਾਇਟੀ …

Leave a Reply