Saturday, March 28, 2026

ਪਾਵਨ ਪਵਿੱਤਰ ਨਿਸ਼ਾਨੀਆਂ ਦੇ ਦਰਸ਼ਨਾਂ ਲਈ ਪੱਟੀ ਵਿਖੇ ਉਮੜਿਆ ਸੰਗਤਾਂ ਦਾ ਸੈਲਾਬ

ਸ਼੍ਰੋਮਣੀ ਕਮੇਟੀ ਮੈਂਬਰਾਂ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤਾ ਗਿਆ ਯਾਤਰਾ ਦਾ ਨਿੱਘਾ ਸਵਾਗਤ
ਬੀਬਾ ਪ੍ਰਨੀਤ ਕੌਰ ਕੈਰੋਂ ਵਿਸ਼ੇਸ਼ ਤੌਰ ਤੇ ਦਰਸ਼ਨ ਕਰਨ ਪੁੱਜੇ

PPN1805201501
ਪੱਟੀ, 18 ਮਈ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ) – ਤਿੰਨ ਗੁਰੂ ਸਾਹਿਬਾਨਾਂ ਨਾਲ ਸੰਬੰਧਤ ਪਵਿੱਤਰ ਨਿਸ਼ਾਨੀਆਂ ਦੀ ਦਰਸ਼ਨ ਦੀਦਾਰ ਯਾਤਰਾ 6 ਮਈ ਨੂੰ ਗੁਰਦੁਆਰਾ ਸ੍ਰੀ ਦੁਖ ਨਿਵਾਰਨ ਪਟਿਆਲਾ ਤੋਂ ਆਰੰਭ ਹੋ ਕੇ ਮਾਲਵੇ ਧਰਤੀ ਤਲਵੰਡੀ ਸਾਬੋ, ਕੋਟਕਪੁਰਾ, ਫਿਰੋਜ਼ਪੁਰ, ਮੋਗਾ, ਜੀਰਾ ਤੋਂ ਹੁੰਦੀ ਹੋਈ ਬੀਤੀ ਰਾਤ ਮਾਝੇ ਦੇ ਕਸਬਾ ਪੱਟੀ ਵਿਖੇ ਪਹੁੰਚੀ, ਜਿੱਥੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰਦੁਆਰਾ ਸ੍ਰੀ ਚਰਨ ਕੰਵਲ ਪਾਤਸ਼ਾਹੀ ਛੇਵੀਂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਵਿਖੇ ਆਕਾਸ਼ ਗੁੰਜਾਊ ਜੈਕਾਰਿਆਂ ਦੀ ਗੂੰਜ ਵਿਚ ਯਾਤਰਾ ਦਾ ਸਵਾਗਤ ਕੀਤਾ।PPN1805201502
ਗੁਰਦੁਆਰਾ ਸ੍ਰੀ ਚਰਨ ਕੰਵਲ ਪਾਤਸ਼ਾਹੀ ਛੇਵੀਂ, ਹਰੀਕੇ ਵਿਖੇ ਰਾਤ ਵਿਸ਼ਰਾਮ ਕਰਨ ਉਪਰੰਤ ਅੱਜ ਦੁਪਹਿਰ ਬਾਅਦ ਯਾਤਰਾ ਪੱਟੀ ਪਹੁੰਚੀ। ਲਾਹੌਰ ਚੌਂਕ ਵਿਖੇ ਬੀਬਾ ਪ੍ਰਨੀਤ ਕੌਰ ਕੈਰੋਂ, ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆ ਮੈਂਬਰ ਐਸ.ਜੀ.ਪੀ.ਸੀ, ਬਾਬਾ ਸਰੂਪ ਸਿੰਘ ਅਤੇ ਨਗਰ ਕੌਂਸਲ ਪੱਟੀ ਦੇ ਪ੍ਰਧਾਨ ਸੁਰਿੰਦਰ ਕੁਮਾਰ ਸ਼ਿੰਦਾ ਅਤੇ ਇਲਾਕੇ ਦੀਆਂ ਸੰਗਤਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ, ਜਥੇਦਾਰ ਗਿਆਨੀ ਮੱਲ ਸਿੰਘ, ਸਿੰਘ ਸਾਹਿਬ ਤਖਤ ਸ੍ਰੀ ਕੇਸਗੜ ਸਾਹਿਬ (ਸ੍ਰੀ ਆਨੰਦਪੁਰ ਸਾਹਿਬ), ਬਾਬਾ ਬਿਧੀਚੰਦ ਸੰਪਰਦਾਇ ਦੇ 12ਵੇਂ ਮੁਖੀ ਬਾਬਾ ਅਵਤਾਰ ਸਿੰਘ ਜੀ, ਬਾਬਾ ਗੁਰਬਚਨ ਸਿੰਘ ਜੀ,  ਬਾਬਾ ਸ਼ਿੰਦਰ ਸਿੰਘ ਸਭਰਾਵਾਂ ਵਾਲੇ, ਸ. ਬਲਵਿੰਦਰ ਸਿੰਘ ਧਾਲੀਵਾਲ ਡਿਪਟੀ ਕਮਿਸ਼ਨਰ, ਸੁਖਦੇਵ ਸਿੰਘ ਜਨਰਲ ਸਕੱਤਰ ਸ਼੍ਰੋਮਣੀ ਕਮੇਟੀ, ਸ੍ਰੀ ਮਨਮੋਹਨ ਕੁਮਾਰ ਸ਼ਰਮਾ ਐੱਸ.ਐੱਸ.ਪੀ., ਸ. ਬਖਤਾਵਰ ਸਿੰਘ ਏ.ਡੀ.ਸੀ., ਡੀ.ਟੀ.ਓ. ਸ. ਅੰਗਰੇਜ ਸਿੰਘ ਹੁੰਦਲ, ਸ. ਅਲਵਿੰਦਰਪਾਲ ਸਿੰਘ ਪੱਖੋਕੇ ਜ਼ਿਲਾ ਪ੍ਰਧਾਨ ਸ੍ਰੋਮਣੀ ਅਕਾਲੀ ਦਲ, ਸ. ਗੁਰਬਚਨ ਸਿੰਘ ਕਰਮੂੰਵਾਲਾ ਕਾਰਜਕਾਰੀ ਮੈਂਬਰ ਸ਼੍ਰੌਮਣੀ ਕਮੇਟੀ, ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆ, ਅਮਰਜੀਤ ਸਿੰਘ ਭਲਾਈਪੁਰ, ਸ. ਬਲਵਿੰਦਰ ਸਿੰਘ, ਬਾਬਾ ਅਵਤਾਰ ਸਿੰਘ ਘਰਿਆਲਾ ਸਾਰੇ ਸ਼੍ਰੌਮਣੀ ਕਮੇਟੀ ਮੈਂਬਰ, ਸ. ਅਜੇਪਾਲ ਸਿੰਘ ਮੀਰਾਕੋਟ ਚੇਅਰਮੈਨ ਪਨਸਪ ਨਿਹੰਗ ਜਥੇਬੰਦੀਆਂ, ਸੰਤਾਂ ਮਹਾਂਪੁਰਖ, ਇਲਾਕੇ ਦੇ ਧਾਰਮਿਕ ਤੇ ਰਾਜਨੀਤਕ ਨੇਤਾਵਾਂ ਅਤੇ ਵੱਡੀ ਗਿਣਤੀ ਵਿਚ ਮੌਜੂਦ ਸਾਧ ਸੰਗਤ ਦੀ ਹਾਜਰੀ ਵਿਚ ਧਾਰਮਿਕ ਯਾਤਰਾ ਨੂੰ ਕਸਬਾ ਹਰੀਕੇ ਪੱਤਣ ਤੋਂ ਹਰੀਕੇ ਪੱਤਣ ਲਈ ਰਵਾਨਾ ਕੀਤਾ ਗਿਆ। ਅੱਜ ਸਵੇਰੇ ਕਰੀਬ 10.30 ਵਜੇ ਜਥੇਦਾਰ ਗਿਆਨੀ ਮੱਲ ਸਿੰਘ, ਸਿੰਘ ਸਾਹਿਬ ਤਖਤ ਸ੍ਰੀ ਕੇਸਗੜ ਸਾਹਿਬ (ਸ੍ਰੀ ਆਨੰਦਪੁਰ ਸਾਹਿਬ) ਵੱਲੋਂ ਅਰਦਾਸ ਕਰਨ ਉਪਰੰਤ ਧਾਰਮਿਕ ਯਾਤਰਾ ਪੱਟੀ ਲਈ ਰਵਾਨਾ ਕੀਤੀ ਗਈ।PPN1805201503
ਇਸ ਮੌਕੇ ‘ਤੇ ਵੱਡੀ ਗਿਣਤੀ ਵਿਚ ਪਹੁੰਚੀ ਸੰਗਤ ਨੂੰ ਸੰਬੋਧਨ ਕਰਦਿਆਂ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਮੈਂਬਰ ਪਾਰਲੀਮੈਂਟ ਨੇ ਕਿਹਾ ਕਿ ਅਸੀਂ ਸਾਰੇ ਵਡਭਾਗੇ ਹਾਂ ਜੋ ਸਾਨੂੰ ਗੁਰੂ ਸਾਹਿਬਾਨਾਂ ਦੇ ਸ਼ਸਤਰਾਂ ਦੇ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਕਿਹਾ ਕਿ ਇਹ ਯਾਤਰਾ ਰਾਹੀਂ ਸਾਡੀ ਅਜੌਕੀ ਪੀੜੀ ਨੂੰ ਪੁਰਾਤਣ ਸਿੱਖ ਇਤਿਹਾਸ ਅਤੇ ਪਰੰਪਰਾਵਾਂ ਨਾਲ ਜੋੜਣ ਲਈ ਪੰਜਾਬ ਸਰਕਾਰ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਧੀਆ ਉਪਰਾਲਾ ਹੈ ਅਤੇ ਇਤਿਹਾਸਕ ਨਿਸ਼ਾਨੀਆਂ ਦੀ ਇਹ ਯਾਤਰਾ ਨਾਲ ਪੰਜਾਬ ਦੇ ਲੋਕਾਂ ਅਤੇ ਖਾਸ ਤੌਰ ‘ਤੇ ਨੌਜਵਾਨਾਂ ਨੂੰ ਗੁਰੂ ਸਾਹਿਬਾਨ ਵੱਲੋਂ ਕੀਤੀਆਂ ਕੁਰਬਾਨੀਆਂ ਨੂੰ ਆਪਣੇ ਮਨਾਂ ਵਿਚ ਹਮੇਸ਼ਾ ਤਾਜਾ ਰੱਖਣ ਲਈ ਪ੍ਰੇਰਨਾ ਸਰੋਤ ਹੋਣਗੀਆਂ ਅਤੇ ਨੌਜਵਾਨਾਂ ਨੂੰ ਹਮੇਸ਼ਾ ਕੌਮੀ ਜਜ਼ਬੇ ਦੀ ਭਾਵਨਾ ਉਜਾਗਰ ਕਰਨ ਲਈ ਸਹਾਈ ਹੋਵੇਗੀ।ਉਨਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਅਤੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਂਝੇ ਉਪਰਾਲੇ ਸਦਕਾ ੬ ਮਈ ਨੂੰ ਸ਼ੁਰੂ ਹੋਈ ਇਹ ਪਵਿੱਤਰ ਯਾਤਰਾ 18 ਜੂਨ ਨੂੰ ਇਤਿਹਾਸਕ ਧਰਤੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਸਮਾਪਤ ਹੋਵੇਗੀ।ਉਨਾਂ ਸਮੂਹ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਗੁਰੂ ਸਾਬਿਬਾਨਾਂ ਦੀਆਂ ਨਿਸ਼ਾਨੀਆਂ ਦੇ ਦਰਸ਼ਨ ਕਰਕੇ ਆਪਣਾ ਜੀਵਨ ਸਫਲ ਕਰਨ।
ਇਸ ਮੌਕੇ ‘ਤੇ ਬੋਲਦਿਆਂ ਜਥੇਦਾਰ ਗਿਆਨੀ ਮੱਲ ਸਿੰਘ ਨੇ ਕਿਹਾ ਕਿ ਇਸ ਧਾਰਮਿਕ ਦਰਸ਼ਨ ਯਾਤਰਾ ਦੌਰਾਨ ਸਾਹਿਬ ਸ੍ਰੀ ਗੁਰੁ ਹਰਗੋਬਿੰਦ ਸਾਹਿਬ ਦੀ ਪਵਿੱਤਰ 46 ਇੰਚ ਲੰਮੀ ਕਿਰਪਾਨ, 22 ਇੰਚ ਲੰਮੇ ਕੋਰੜੇ ਦੇ ਸੰਗਤਾਂ ਨੂੰ ਦਰਸ਼ਨ ਕਰਾਏ ਜਾਣਗੇ। ਇਸਤੋਂ ਇਲਾਵਾ ਸ੍ਰੀ ਗੁਰੁ ਤੇਗ ਬਹਾਦਰ ਸਾਹਿਬ ਦੀ 36 ਇੰਚ ਲੰਮੀ ਕਿਰਪਾਨ ਜਿਸ ਉੱਪਰ ‘ਸਤਿ ਸ੍ਰੀ ਅਕਾਲ ਗੁਰੂ ਤੇਗ ਬਹਾਦਰ’ ਉਕਰਿਆ ਹੋਇਆ ਹੈ ਦੇ ਵੀ ਦਰਸ਼ਨ ਕਰਾਏ ਜਾਣਗੇ। ਉਨਾਂ ਨੇ ਦੱਸਿਆ ਕਿ ਯਾਤਰਾ ਦੌਰਾਨ ਦਸਮ ਪਾਤਸ਼ਾਹ ਸਾਹਿਬ ਸ੍ਰੀ ਗੁਰੁ ਗੋਬਿੰਦ ਸਿੰਘ ਦੇ ਪਵਿੱਤਰ ਚੋਲਾ ਸਾਹਿਬ, ਹੱਥ ਲਿਖਤ ਬਾਣੀ, ਕੇਸ, ਕੰਘਾ ਤੇ ਦਸਤਾਰ, ਕਿਰਪਾਨ, 26 ਇੰਚ ਲੰਮਾ ਲੋਹੇ ਦਾ ਤੀਰ, ਸਾਢੇ 3 ਇੰਚ ਲੰਮੀ ਸਿਰੀ ਸਾਹਿਬ, ਰਾਏ ਕੱਲਾ ਜੀ ਨੂੰ ਦਿੱਤੀ ਕਿਰਪਾਨ, ਲੱਕੜ ਦੇ ਦਸਤੇ ਵਾਲਾ 36 ਇੰਚ ਲੰਮਾ ਬਰਸ਼ਾ, ਕਿਰਪਾਨ ਅਤੇ ਦਸਮ ਪਾਤਸ਼ਾਹ ਦੇ ਪੰਜ ਤੀਰਾਂ ਦੇ ਦਰਸ਼ਨ ਵੀ ਸੰਗਤਾਂ ਨੂੰ ਕਰਾਏ ਜਾਣਗੇ।ਇਸੇ ਦੌਰਾਨ ਸ. ਬਲਵਿੰਦਰ ਸਿੰਘ ਧਾਲੀਵਾਲ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਯਾਤਰਾ ਦੇ ਸੁਚੱਜੇ ਪ੍ਰਬੰਧਾਂ ਲਈ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਤੇ ਕਰਮਚਾਰੀਆਂ ਤੋਂ ਇਲਾਵਾ ਪ੍ਰਸ਼ਾਸਨ ਵੱਲੋਂ ਜਗਾ-ਜਗਾ ਪੜਾਵਾਂ ‘ਤੇ 7 ਕਾਰਜਕਾਰੀ ਮੈਜਿਸਟ੍ਰੇਟ, 5 ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰਾਂ, ਪੰਚਾਇਤ ਸਕੱਤਰਾਂ, ਪਟਵਾਰੀਆਂ ਨੂੰ ਤਾਇਨਾਤ ਕੀਤਾ ਗਿਆ ਹੈ।ਸ. ਧਾਲੀਵਾਲਨੇ ਦੱਸਿਆ ਕਿ ਯਾਤਰਾ ਦੇ ਨਾਲ ਚੱਲਣ ਵਾਲੀ ਸੰਗਤ ਦੀ ਸਹੂਲਤ ਲਈ ਦੋ ਐਂਬੂਲੈਂਸ ਅਤੇ ਡਾਕਟਰੀ ਟੀਮਾਂ ਤਾਇਨਾਤ ਕੀਤੀਆਂ ਗਈਆਂ। ਉਨਾਂ ਦੱਸਿਆ ਕਿ ਯਾਤਰਾ ਦੇ ਨਾਲ-ਨਾਲ ਚੱਲਣ ਲਈ ਫਾਇਰ ਬ੍ਰਿਗੇਡ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਯਾਤਰਾ ਦੇ ਸਮੁੱਚੇ ਰੂਟ ‘ਤੇ ਸੰਗਤ ਲਈ ਪੀਣ ਵਾਲੇ ਪਾਣੀ, ਛਾਂ, ਲੰਗਰ ਆਦਿ ਦੇ ਢੁੱਕਵੇਂ ਪ੍ਰਬੰਧ ਕੀਤੇ ਗਏ ਹਨ ਅਤੇ ਪੁਲੀਸ ਪ੍ਰਸ਼ਾਸਨ ਵੱਲੋਂ ਵੀ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਹਨ। ਇਸ ਮੋਕੇ ‘ਤੇ ਜਥੇਦਾਰ ਖੁਸ਼ੀਵੰਦਰ ਸਿੰਘ ਭਾਟੀਆ, ਗੁਰਚਰਨ ਸਿੰਘ ਚੰਨ ਪ੍ਰਧਾਨ ਸ਼ਹਿਰੀ, ਗੁਰਦੇਵ ਸਿੰਘ ਸੋਨੂੰ, ਭੁਪਿੰਦਰ ਸਿੰਘ ਮਿੰਟੂ, ਹਰਪਾਲ ਸਿੰਘ, ਕੰਵਲਜੀਤ ਸਿੰਘ ਗਿੱਲ, ਸਵਿੰਦਰ ਸ਼ਿੰਦਾ, ਗਿਆਲ ਸਿੰਘ ਠੇਕੇਦਾਰ, ਪ੍ਰਭ ਧਾਰੀਵਾਲ, ਪ੍ਰਮਵੀਰ ਸਿੰਘ ਗਿਲ, ਕਰਨਜੀਤ ਸਿੰਘ ਪਟਵਾਰੀ, ਹਰਦੀਪ ਸਿੰਘ, ਪ੍ਰਿੰਸ ਭਾਟੀਆ, ਜਥੇਦਾਰ ਛੱਤਰਪਾਲ ਸਿੰਘ ਦੁਬਲੀ, ਦਵਿੰਦਰ ਸਿੰਘ ਸੰਧੂ ਡੀਐਸਪੀ ਪੱਟੀ, ਰਾਜਵਿੰਦਰ ਕੌਰ ਥਾਣਾ ਮੁਖੀ ਪੱਟੀ ਆਦਿ ਹਾਜ਼ਰ ਸਨ।

Check Also

ਯੂਨੀਵਰਸਿਟੀ ਵਿਖੇ `ਸਰਦਾਰਨੀ ਬਲਬੀਰ ਕੌਰ ਬਰਾੜ ਯਾਦਗਾਰੀ ਭਾਸ਼ਣ` ਦਾ ਆਯੋਜਨ

ਅੰਮ੍ਰਿਤਸਰ, 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …

Leave a Reply